post

Jasbeer Singh

(Chief Editor)

Punjab

ਗੈਸ ਸਿਲੰਡਰ ਫਟਣ ਕਾਰਨ ਹੋਇਆ ਜਬਰਦਸਤ ਧਮਾਕਾ

post-img

ਗੈਸ ਸਿਲੰਡਰ ਫਟਣ ਕਾਰਨ ਹੋਇਆ ਜਬਰਦਸਤ ਧਮਾਕਾ ਫਰੀਦਕੋਟ, 14 ਫਰਵਰੀ 2026 : ਪੰਜਾਬ ਦੇ ਸ਼ਹਿਰ ਫਰੀਦਕੋਟ ਦੇ ਪਿੰਡ ਬੁਰਜ ਮਸਤਾਂ ਵਿਖੇ ਘਰ ਵਿਚ ਅਚਾਨਕ ਹੀ ਗੈਸ ਸਿਲੰਡਰ ਫਟਣ ਕਾਰਨ ਘਰ ਦੀ ਛੁੱਤ ਉਡ ਗਈ ਤੇ ਹੋਰ ਕਈ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਸਿਲੰਡਰ ਫਟਦਿਆਂ ਹੀ ਧਮਾਕੇ ਨਾਲ ਅੱਗ ਫੈਲ ਗਈ ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਦੇ ਪਿੰਡ ਬੁਰਜ ਮਸਤਾਂ ਦੇ ਜਿਸ ਘਰ ਵਿਚ ਗੈਸ ਸਿਲੰਡਰ ਫਟਣ ਕਾਰਨ ਇਕ ਭਿਆਨਕ ਹਾਦਸਾ ਵਾਪਰ ਗਿਆ ਦੌਰਾਨ ਜਿਥੇ ਘਰ ਦੀ ਛੱਤ ਉਡ ਗਈ ਤੇ ਅੱਗ ਲੱਗ ਗਈ ਦੇ ਚਲਦਿਆਂ ਆਲੇ-ਦੁਆਲੇ ਦੇ ਕਈ ਘਰਾਂ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ ਹੈ। ਜਾਣਕਾਰੀ ਮੁਤਾਬਕ ਸਿਲੰਡਰ ਫਟਣ ਤੋਂ ਤੁਰੰਤ ਬਾਅਦ ਘਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਸਨ। ਧਮਾਕੇ ਦੀ ਆਵਾਜ਼ ਸੁਣ ਕੇ ਪਿੰਡ ਵਿੱਚ ਦਹਿਸ਼ਤ ਫੈਲ ਗਈ ਅਤੇ ਆਸ-ਪਾਸ ਦੇ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਧਮਾਕੇ ਕਾਰਨ ਘਰ ਦਾ ਸਾਰਾ ਸਾਮਾਨ ਸੜ ਕੇ ਸਵਾਹ ਹੋ ਗਿਆ ਅਤੇ ਇਮਾਰਤ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਫਾਇਰ ਬ੍ਰਿਗੇਡ ਨੇ ਮੌਕੇ ਤੇ ਪਹੁੰਚ ਪਾਇਆ ਅੱਗ ਤੇ ਕਾਬੂ ਘਰ ਵਿਚ ਅਚਾਨਕ ਹੀ ਗੈਸ ਸਿਲੰਡਰ ਫਟਣ ਕਾਰਨ ਲੱਗੀ ਅੱਗ ਹੀ ਅੱਗ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ `ਤੇ ਪਹੁੰਚੀਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ `ਤੇ ਕਾਬੂ ਪਾਇਆ ਗਿਆ । ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਸਾਰੇ ਮੈਂਬਰ ਸੁਰੱਖਿਅਤ ਦੱਸੇ ਜਾ ਰਹੇ ਹਨ। ਪੁਲਸ ਪ੍ਰਸ਼ਾਸਨ ਵੀ ਮੌਕੇ `ਤੇ ਪਹੁੰਚ ਕੇ ਘਟਨਾ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Related Post

Instagram