post

Admin

(Chief Editor)

Punjab

ਰਿਸ਼ਵਤ ਦੇ ਦੋਸ਼ ਹੇਠ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ

post-img

ਰਿਸ਼ਵਤ ਦੇ ਦੋਸ਼ ਹੇਠ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ

ਚੰਡੀਗੜ੍ਹ, 3 ਜੁਲਾਈ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਇਕ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਵਿਅਕਤੀ

ਵਿਜੀਲੈਂਸ (Vigilance) ਬਿਊਰੋ ਨੇ ਸਰਕਾਰੀ ਅਰ ਸੈਕੰਡਰੀ ਸਕੂਲ (ਕਪੂਰਥਲਾ) ਦੇ ਇਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਅਜੀਤ ਸਿੰਘ ਨੂੰ ਸਤਿੰਦਰ ਬੀਰ ਸਿੰਘ ਦੀ (ਐਜੂਰਾਈਜ਼ ਐਂਟਰਪ੍ਰਾਈਜ਼` ਨੂੰ ਕੋਮੈਟ੍ਰਿਕ ਟੈਸਟਿੰਗ) ਅਲਾਟ ਕਰਨ ਲੇ ਰਿਸ਼ਵਤ ਮੰਗਣ (ਰਿਸ਼ਵਤ ਮੰਗਣ ) ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ । ਇਹ ਗ੍ਰਿਫ਼ਤਾਰੀ ਮੁੱਖ ਜੀ ਦੇ ਭ੍ਰਿਸ਼ਟਾਚਾਰ (Corruption) ਵਿਰੋਧੀ ਐਕਸ਼ਨ ਚੀਨ ਪੋਰਟਲ `ਤੇ ਸੇਵਾਮੁਕਤ ਜਿਲਾ ਸਿੱਖਿਆ ਅਧਿਕਾਰੀ ਸਤਿੰਦਰ ਬੀਰ ਸਿੰਘ ਵਲੋਂ ਦਰਜ ਕਰਵਾਈ ਗਈ ਸਿਕਾਇਤ ਤੋਂ ਬਾਅਦ ਕੀਤੀ ਗਈ ਹੈ ।

ਕੀ ਸੀ ਪੂਰਾ ਮਾਮਲਾ

ਸਿਕਾਇਤ ਦੀ ਪੜਤਾਲ ਤੋਂ ਪਤਾ ਚੱਲਿਆ ਕਿ ਸਿ਼ਕਾਇਤਕਰਤਾ ਨੇ ਆਪਣੀ ਸੇਵਾਮੁਕਤੀ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਲਈ ਸਾਈਕੋਮੈਟ੍ਰਿਕ ਟੈਸਟ ਕਰਵਾਉਣ ਲਈ ਅੰਮ੍ਰਿਤਸਰ `ਚ ਰਾਈਜ਼ ਐਂਟਰਪ੍ਰਾਈਜ਼ ਨਾਂ ਦੀ ਕੰਪਨੀ ਕੀਤੀ ਸੀ । ਸਿਕਾਇਤਕਰਤਾ (Complainant) ਨੇ ਆਪਣੀ ਕੰਪਨੀ ਦੀ ਫਾਈਲ ਜਿਲਾ ਸਿੱਖਿਆ ਅਫਸਰ (ਸੈਕੰਡਰੀ) (ਕਪੂਰਥਲਾ) ਨੂੰ ਸੌਂਪੀ ਜਿਸ `ਚ 2025-26 ਦੇ ਅਕਾਦਮਿਕ 5 ਲਈ ਬਲਾਕ ਭੁਲੱਥ, ਕਪੂਰਥਲਾ ਦੇ ਅਧੀਨ ਆਉਂਦੇ 14 ਸਰਕਾਰੀ ਸਕੂਲਾਂ `ਚ ਪੜ੍ਹਦੀਆਂ 187 ਵਿਦਿਆਰਥਣਾਂ ਦੀ ਮਨੋਵਿਗਿਆਨਕ ਟੈਸਟਿੰਗ ਕਰਵਾਉਣ ਦੀ ਪ੍ਰਵਾਨਗੀ ਮੰਗੀ ਗਈ ਸੀ ।

ਕਿੰਨੀ ਮੰਗੀ ਗਈ ਸੀ ਪ੍ਰਤੀ ਵਿਦਿਆਰਥੀ ਰਿਸ਼ਵਤ

ਇਸ ਤੋਂ ਬਾਅਦ ਜਿ਼ਲਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਦਫ਼ਤਰ `ਚ ਤਾਇਨਾਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਪੂਰਥਲਾ ਦੇ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਪਰਮਜੀਤ ਸਿੰਘ ਨੇ ਕਥਿਤ ਤੌਰ `ਤੇ ਪ੍ਰਤੀ ਵਿਦਿਆਰਥਣ 200 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜਿਸ ਨੂੰ ਬਾਅਦ `ਚ ਜਿਲਾ ਸਿੱਖਿਆ ਅਫ਼ਸਰ ਦਾ ਹਵਾਲਾ ਦਿੰਦੇ ਹੋਏ ਘਟਾ ਕੇ 150 ਰੁਪਏ ਪ੍ਰਤੀ ਵਿਦਿਆਰਥਣ ਕਰ ਦਿੱਤਾ ਗਿਆ ।

ਰਿਸ਼ਵਤ ਲੈਣ ਵਾਲੇ ਵਿਰੁੱਧ ਕੀਤਾ ਗਿਆ ਹੈ ਭ੍ਰਿਸ਼ਟਾਚਾਰ ਵਿਰੁੱਧ ਕੇਸ ਦਰਜ

ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਸਰਕਾਰ ਉਕਤ ਟੈਸਟ ਕਰਵਾਉਣ ਲਈ ਕੰਪਨੀ ਨੂੰ ਪ੍ਰਤੀ ਵਿਦਿਆਰਥਣ 700 ਰੁਪਏ ਅਦਾ ਕਰਦੀ ਹੈ । ਸਿਕਾਇਤਕਰਤਾ ਵੱਲੋਂ ਪੇਸ਼ ਕੀਤੀਆਂ ਗਈਆਂ ਰਿਕਾਰਡਿੰਗਜ਼ ਅਨੁਸਾਰ ਮੁਲਜ਼ਮ ਵਿਰੁੱਧ ਦੋਸ਼ ਸੱਚ ਪਾਏ ਗਏ । ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਪੁਲਸ ਸਟੇਸ਼ਨ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ (Case registered) ਕੀਤਾ ਗਿਆ ਹੈ । ਮਾਮਲੇ ਦੀ ਜਾਂਚ ਦੌਰਾਨ ਹੋਰ ਸ਼ੱਕੀ ਅਧਿਕਾਰੀਆਂ/ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾਵੇਗੀ । ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Related Post

Instagram