ਭਾਰੀ ਮੀਂਹ ਤੇ ਬਰਫਬਾਰੀ ਦੇ ਚਲਦਿਆਂ ਮਾਤਾ ਵੈਸ਼ਨੋ ਦੇਵੀ ਯਾਤਰਾ ਅਸਥਾਈ ਤੌਰ ਤੇ ਮੁਅੱਤਲ
- by Jasbeer Singh
- January 23, 2026
ਭਾਰੀ ਮੀਂਹ ਤੇ ਬਰਫਬਾਰੀ ਦੇ ਚਲਦਿਆਂ ਮਾਤਾ ਵੈਸ਼ਨੋ ਦੇਵੀ ਯਾਤਰਾ ਅਸਥਾਈ ਤੌਰ ਤੇ ਮੁਅੱਤਲ ਜੰਮੂ ਕਸ਼ਮੀਰ, 23 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਜੰਮੂ ਕਸ਼ਮੀਰ ਦੇ ਕੱਟੜਾ ਵਿਖੇ ਬਣੇ ਮਾਤਾ ਵੈਸ਼ਨੋ ਦੇਵੀ ਮੰਦਰ ਦੀ ਯਾਤਰਾ ਨੂੰ ਅਸਥਾਈ ਤੌਰ ਤੇ ਰੋਕ ਦਿੱਤਾ ਗਿਆ ਹੈ। ਕਿਊਂ ਕੀਤਾ ਗਿਆ ਹੈ ਅਜਿਹਾ ਪ੍ਰਾਪਤ ਜਾਣਕਾਰੀ ਅਨੁਸਾਰ ਉਤਰ ਭਾਰਤ ਜਿਥੇ ਵੱਖ-ਵੱਖ ਥਾਵਾਂ ਤੇ ਪੱਛਮੀ ਗੜਬੜੀ ਦੇ ਚਲਦਿਆਂ ਕਿਤੇ ਮੀਂਹ ਤੇ ਕਿਤੇ ਬਰਫਬਾਰੀ ਹੋ ਰਹੀ ਹੈ ਦੇ ਚਲਦਿਆਂ ਹਾਲ ਦੀ ਘੜੀ ਮਾਤਾ ਵੈਸ਼ਨੋ ਦੇਵੀ ਵਿਖੇ ਸ਼ਰਧਾਲੂਆਂ ਦੀ ਯਾਤਰਾ ਨੂੰ ਅਸਥਾਈ ਤੌਰ ਤੇ ਰੋਕ ਦਿੱਤਾ ਗਿਆ ਹੈ ਤਾਂ ਜੋ ਸ਼ਰਧਾਲੂਆਂ ਨੂੰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਦੱਸਣਯੋਗ ਹੈ ਕਿ ਮਾਤਾ ਦੇ ਦਰਸ਼ਨਾਂ ਲਈ ਭਗਤ ਗਰਮੀ ਹੋਵੇ ਜਾਂ ਹੋਵੇ ਸਰਦੀ ਭਗਤ ਆਪਣੀ ਮੰਨਤਾਂ ਪੂਰੀਆਂ ਕਰਵਾਉਣ ਲਈ ਮਾਂ ਦੇ ਦਰਬਾਰ ਵਿਚ ਪਹੁੰਚਦੇ ਹਨ ਤੇ ਮੱਥਾ ਟੇਕਦੇ ਹਨ। ਹਾਲਾਂਕਿ ਮੌਸਮ ਕਿੰਨਾ ਖਰਾਬ ਹੈ ਪਰ ਫਿਰ ਵੀ ਭਗਤਾਂ ਦੀ ਸ਼ਰਧਾ ਨਹੀਂ ਘਟਦੀ ਤੇ ਉਹ ਮਾਤਾ ਦੇ ਦਰਸ਼ਨਾਂ ਲਈ ਪਹੁੰਚੇ ਹੋਏ ਹਨ।
