

ਮਾਮਲਾ ਰੈਗੂਲਰ ਵਾਇਸ ਚਾਂਸਲਰ ਦੀ ਨਿਯੁਕਤੀ ਕਰਨ ਸਬੰਧੀ ਯੂਨੀਵਰਸਿਟੀ ਪਹੁੰਚੇ ਸਪੀਕਰ ਕੁਲਤਾਰ ਸੰਧਵਾਂ ਨੂੰ ਦਿੱਤਾ ਮੈਮੋਰੰਡਮ ਯੂਨੀਵਰਸਿਟੀ ਕਰਮਚਾਰੀਆਂ ਵਲੋਂ ਸੂਬਾ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਕਰਨ ਦੀ ਚੇਤਾਵਨੀ ਯੂਨੀਵਰਸਿਟੀ ਨੂੰ ਨਜ਼ਰਅੰਦਾਜ਼ ਕਰ ਸਿਖਿਆਂ ਦੇ ਖੇਤਰ ਨੂੰ ਵੱਡੇ ਸੰਕਟ ਵੱਲ ਲਿਜਾ ਰਹੀ ਪੰਜਾਬ ਸਰਕਾਰ : ਬਾਗੜੀਆਂ, ਧਾਲੀਵਾਲ ਪਟਿਆਲਾ : ਪੰਜਾਬੀ ਯੂਨੀਵਰਸਿਟੀ ਗੈਰ ਅਧਿਆਪਨ ਕਰਮਚਾਰੀ ਸੰਘ ਅ ਅਤੇ ੲ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਮੋਜੂਦਾ ਹਾਲਾਤਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਪ੍ਰੈਸ ਬਿਆਨ ਜਾਰੀ ਕਰਦਿਆਂ ਸੰਘ ਦੇ ਪ੍ਰਧਾਨ ਰਾਜਿੰਦਰ ਸਿੰਘ ਬਾਗੜੀਆਂ ਅਤੇ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਧਾਲੀਵਾਲ ਨੇ ਕਿਹਾ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸਿੱਖਿਆ ਦੇ ਖੇਤਰ ਵਿੱਚ ਸਮੇਂ ਸਮੇਂ ਦੋਰਾਨ ਆਪਣਾਂ ਅਹਿਮ ਯੋਗਦਾਨ ਪਾਉਂਦੀ ਆ ਰਹੀ ਹੈ । ਸਮੇਂ ਸਮੇਂ ਦੀਆਂ ਸਰਕਾਰਾਂ ਵਲੋਂ ਯੂਨੀਵਰਸਿਟੀ ਦੇ ਮਸਲਿਆਂ ਨੂੰ ਅਣਗੋਲਿਆਂ ਕੀਤਾ ਜਾ ਰਿਹਾ ਹੈ । ਮੋਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਯੂਨੀਵਰਸਿਟੀ ਵਿਖੇ ਵਾਇਸ ਚਾਂਸਲਰ ਨਿਯੁਕਤ ਨਾਂ ਕਰਨ ਕਰਕੇ ਸਿਖਿਆਂ ਦੇ ਖੇਤਰ ਨੂੰ ਵੱਡੇ ਸੰਕਟ ਵੱਲ ਧੱਕਿਆ ਜਾ ਰਿਹਾ ਹੈ। ਅੱਜ ਦੀ ਅਹਿਮ ਮੀਟਿੰਗ ਦੌਰਾਨ ਕਰਮਚਾਰੀ ਸੰਘ ਨੇ ਮਤਾ ਪਾਸ ਕਰਦਿਆਂ ਆਉਣ ਵਾਲੇ ਦਿਨਾਂ ਵਿੱਚ ਸੂਬਾ ਸਰਕਾਰ ਵਿਰੁੱਧ ਵੱਡਾ ਸੰਘਰਸ਼ ਕਰਨ ਦਾ ਐਲਾਨ ਕੀਤਾ । ਯੂਨੀਵਰਸਿਟੀ ਕੈਂਪਸ ਅਤੇ ਬਾਹਰਲੇ ਸੈਂਟਰਾਂ ਵਿੱਚ ਮੁਕੰਮਲ ਕੰਮਕਾਜ ਠੱਪ ਕਰਨ ਦੀ ਚੇਤਾਵਨੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਬਿਨਾਂ ਵਾਇਸ ਚਾਂਸਲਰ ਤੋਂ ਯੂਨੀਵਰਸਿਟੀ ਕਰਮਚਾਰੀਆਂ ਦੇ ਭਵਿਖ ਨੂੰ ਖ਼ਤਰੇ ਵਿਚ ਪਾਇਆ ਜਾ ਰਿਹਾ ਹੈ । ਪੰਜਾਬ ਸਰਕਾਰ ਨੇ ਜੇਕਰ ਜਲਦ ਵਾਇਸ ਚਾਂਸਲਰ ਨਿਯੁਕਤ ਨਾਂ ਕੀਤਾ ਤਾਂ ਮੁਕੰਮਲ ਹੜਤਾਲ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ, ਜਿਸ ਦੀ ਜ਼ਿਮੇਵਾਰੀ ਮੋਜੂਦਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ । ਵਾਇਸ ਚਾਂਸਲਰ ਦੀ ਕੁਰਸੀ ਖ਼ਾਲੀ ਹੋਣ ਕਾਰਨ ਯੂਨੀਵਰਸਿਟੀ ਦੇ ਮੋਜੂਦਾ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਕਰਮਚਾਰੀਆਂ ਦੇ ਮਸਲਿਆਂ ਨੂੰ ਅਣਗੋਲਿਆਂ ਕੀਤਾ ਜਾ ਰਿਹਾ ਹੈ । ਯੂਨੀਵਰਸਿਟੀ ਕਰਮਚਾਰੀ ਸੰਘ ਅਤੇ ਵੱਖ ਵੱਖ ਵਿਦਿਆਰਥੀ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦੇ ਯੂਨੀਵਰਸਿਟੀ ਪ੍ਰਤੀ ਗੈਰ-ਜਿੰਮੇਵਾਰਾਨਾ ਰਵੱਇਏ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਕਰਮਚਾਰੀ ਸੰਘ ਨੇ ਯੂਨੀਵਰਸਿਟੀ ਪਹੁੰਚੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮੈਮੋਰੰਡਮ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਿੱਜੀ ਦਖਲ ਦੇ ਕੇ ਪੰਜਾਬੀ ਯੂਨੀਵਰਸਿਟੀ ਵਿਖੇ ਜਲਦ ਵਾਇਸ ਚਾਂਸਲਰ ਦੀ ਨਿਯੁਕਤੀ ਸਬੰਧੀ ਕਾਰਵਾਈ ਕਰਵਾਉਣ । ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਰਮਚਾਰੀ ਸੰਘ ਨੂੰ ਭਰੋਸਾ ਦਿਵਾਇਆ ਕਿ ਵਾਇਸ ਚਾਂਸਲਰ ਦੀ ਨਿਯੁਕਤੀ ਸਬੰਧੀ ਮਾਮਲਾ ਮੁੱਖ ਮੰਤਰੀ ਦੇ ਧਿਆਨ ਹੇਠ ਲਿਆ ਕੇ ਜਲਦ ਨਿਯੁਕਤੀ ਕੀਤੀ ਜਾਵੇਗੀ ।
Related Post
Popular News
Hot Categories
Subscribe To Our Newsletter
No spam, notifications only about new products, updates.