post

Jasbeer Singh

(Chief Editor)

Patiala News

ਮੇਅਰ ਕੁੰਦਨ ਗੋਗੀਆ ਨੇ ਕਮਿਸ਼ਨਰ ਪਰਮਵੀਰ ਨਾਲ ਕੀਤੀ ਮੁਲਾਕਾਤ

post-img

ਮੇਅਰ ਕੁੰਦਨ ਗੋਗੀਆ ਨੇ ਕਮਿਸ਼ਨਰ ਪਰਮਵੀਰ ਨਾਲ ਕੀਤੀ ਮੁਲਾਕਾਤ ਪਟਿਆਲਾ 6 ਮਾਰਚ : ਪਰਮਵੀਰ ਸਿੰਘ (ਆਈ. ਏ. ਐੱਸ.) ਨੇ ਕਮਿਸ਼ਨਰ ਨਗਰ ਨਿਗਮ ਪਟਿਆਲਾ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਨਿਗਮ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ, ਇਸ ਮੌਕੇ ਉਨ੍ਹਾਂ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨਾਲ ਵੀ ਵਿਸ਼ੇਸ਼ ਮੁਲਾਕਾਤ ਕੀਤੀ । ਜ਼ਿਕਰਯੋਗ ਹੈ ਕਿ ਕਮਿਸ਼ਨਰ ਪਰਮਵੀਰ ਸਿੰਘ ਨੇ ਇਹ ਅਹੁਦਾ ਕਮਿਸ਼ਨਰ ਰਜਤ ਉਬਰਾਏ ਦੀ ਥਾਂ ਸੰਭਾਲਿਆ ਹੈ । ਇਸ ਦੌਰਾਨ ਨਗਰ ਨਿਗਮ, ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣਾ ਤੇ ਵਿਕਾਸ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਅਤੇ ਪਟਿਆਲਾ ਵਾਸੀਆਂ ਦੇ ਸਾਰੇ ਬੁਨਿਆਦੀ ਮੁੱਦਿਆਂ ਨੂੰ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗਾ । ਇਸ ਮੌਕੇ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਵਿਚ ਬਣਦਾ ਯੋਗਦਾਨ ਪਾਉਣ ਅਤੇ ਆਪਣੇ ਘਰਾਂ ਦੇ ਆਲੇ-ਦੁਆਲੇ ਕੂੜਾ ਨਾ ਸੁੱਟਣ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨੂੰ ਬੰਦ ਕਰਕੇ ਕੱਪੜਾ ਜਾਂ ਜੂਟ ਦੇ ਥੈਲਿਆਂ ਦੀ ਵਰਤੋਂ ਕੀਤੀ ਜਾਣੀ ਯਕੀਨੀ ਬਣਾਈ ਜਾਵੇ । ਕਮਿਸ਼ਨਰ ਵੱਲੋਂ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ਼ਹਿਰ ਵਿੱਚ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ। ਇਸ ਮੌਕੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਅਤੇ ਬਬਨਦੀਪ ਵਾਲੀਆ, ਸੁਪਰਡੰਟ ਸ਼੍ਰੀ ਗੁਰਪ੍ਰੀਤ ਸਿੰਘ ਚਾਵਲਾ, ਸ਼ਵੈਤਾ ਜਿੰਦਲ, ਲੱਕੀ ਲਹਿਲ, ਰਜਿੰਦਰ ਕੁਮਾਰ, ਰਾਹੁਲ ਮਹਿਤਾ, ਲਵੀਸ ਚੁੱਘ, ਕੁਸਮ ਕਪੂਰ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ ।

Related Post