ਇਮਰਾਨ ਖਾਨ ਦੀ ਅੱਖ ਦੀ ਰੌਸ਼ਨੀ ਜਾਣ ਤੇ ਮੈਡੀਕਲ ਬੋਰਡ ਗਠਿਤ ਇਸਲਾਮਾਬਾਦ, 13 ਫਰਵਰੀ 2026 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਇਕ ਅੱਖ ਦੀ ਰੋਸ਼ਨੀ ਚਲੇ ਜਾਣ ਦਾ ਪਤਾ ਚੱਲਿਆ ਹੈ। ਕੀ ਕਦਮ ਚੁੱਕਿਆ ਗਿਆ ਹੈ ਇਮਰਾਨ ਖਾਨ ਦੀ ਅੱਖ ਦੀ ਰੌਸ਼ਨੀ ਜਾਣ ਤੇ ਮਿਲੀ ਜਾਣਕਾਰੀ ਮੁਤਾਬਕ ਜੋ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਜੇਲ ਵਿਚ ਬੰਦ ਰਹਿਣ ਦੌਰਾਨ ਇਕ ਅੱਖ ਦੀ ਰੋਸ਼ਨੀ ਚਲੀ ਗਈ ਹੈ ਸਬੰਧੀ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਉਨ੍ਹਾਂ ਦੀਆਂ ਅੱਖਾਂ ਦੀ ਜਾਂਚ ਲਈ ਮੈਡੀਕਲ ਬੋਰਡ ਗਠਿਤ ਕਰਨ ਦਾ ਵੀਰਵਾਰ ਨੂੰ ਹੁਕਮ ਦਿੱਤਾ ਹੈ। ਇਥੇ ਹੀ ਬਸ ਨਹੀਂ ਸੁਪਰੀਮ ਕੋਰਟ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ. ਟੀ. ਆਈ.) ਦੇ ਸੰਸਥਾਪਕ ਖਾਨ ਨੂੰ ਆਪਣੇ ਬੱਚਿਆਂ ਨਾਲ ਗੱਲ ਕਰਨ ਦੀ ਇਜਾਜ਼ਤ ਦੇਣ ਦਾ ਵੀ ਹੁਕਮ ਦਿੱਤਾ। ਕਿਸ ਮਾਮਲੇ ਵਿਚ ਬੰਦ ਹਨ ਇਮਰਾਨ ਖਾਨ ਇਮਰਾਨ ਖਾਨ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ `ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 5 ਅਗਸਤ-2023 ਨੂੰ ਲਾਹੌਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਿਸ ਤੋਂ ਬਾਅਦ ਉਹ ਜੇਲ ਵਿਚ ਹਨ । ਫਿਲਹਾਲ ਉਹ ਰਾਵਲਪਿੰਡੀ ਦੀ ਅਦਿਆਲਾ ਜੇਲ ਵਿਚ ਕੈਦ ਹਨ। ਚੀਫ਼ ਜਸਟਿਸ ਯਾਹੀਆ ਅਫਰੀਦੀ ਅਤੇ ਜਸਟਿਸ ਸ਼ਾਹਿਦ ਬਿਲਾਲ ਹਸਨ ਦੀ ਬੈਂਚ 73 ਸਾਲਾ ਖਾਨ ਦੀ ਰਹਿਣ-ਸਹਿਣ ਦੀ ਸਥਿਤੀ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਕਰ ਰਹੀ ਸੀ।
