post

Jasbeer Singh

(Chief Editor)

Punjab

ਕਿਸਾਨ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਤੇ ਵੱਖ-ਵੱਖ ਟ੍ਰੇਡ ਯੂਨੀਅਨਾਂ ਦੀ ਮੀਟਿੰਗ ਆਯੋਜਿਤ

post-img

ਕਿਸਾਨ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਤੇ ਵੱਖ-ਵੱਖ ਟ੍ਰੇਡ ਯੂਨੀਅਨਾਂ ਦੀ ਮੀਟਿੰਗ ਆਯੋਜਿਤ ਚੰਡੀਗੜ੍ਹ, 5 ਫਰਵਰੀ 2026 : ਸੰਯੁਕਤ ਕਿਸਾਨ ਮੋਰਚਾ ਤੇ ਵੱਖ-ਵੱਖ ਟ੍ਰੇਡ ਯੂਨੀਅਨ ਦੇ ਆਗੂਆਂ ਦੀ ਇਕ ਸਾਂਝੀ ਮੀਟਿੰਗ ਚੰਡੀਗੜ੍ਹ ਵਿਖੇ ਬਣੇ ਕਿਸਾਨ ਭਵਨ ਵਿਚ ਕੀਤੀ ਗਈ। ਕੀ ਫ਼ੈਸਲੇ ਲਿਆ ਗਿਆ ਮੀਟਿੰਗ ਵਿਚ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਖੇ ਆਯੋਜਿਤ ਕੀਤੀ ਗਈ ਸੰਯੁਕਤ ਕਿਸਾਨ ਮੋਰਚਾ ਅਤੇ ਵੱਖ-ਵੱਖ ਟਰੇਡ ਯੂਨੀਅਨ ਦੇ ਆਗੂਆਂ ਦੀ ਆਯੋਜਿਤ ਇਕ ਸਾਂਝੀ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲੈਂਦੇ ਹੋਏ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਗਿਆ ਹੈ । ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ, ਡਾਕਟਰ ਦਰਸ਼ਨ ਪਾਲ, ਅੰਗਰੇਜ਼ ਸਿੰਘ ਭਦੌੜ ਅਤੇ ਬੂਟਾ ਸਿੰਘ ਬੁਰਜਗਿਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ 22 ਫਰਵਰੀ ਨੂੰ ਆਮ ਆਦਮੀ ਪਾਰਟੀ ਦੇ ਸਾਰੇ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਘਰਾਂ ਦੇ ਅੱਗੇ ਆਪਣੀਆਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ ਕਰੇਗਾ । ਇਸ ਦੇ ਨਾਲ ਹੀ ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਇਸੇ ਦਿਨ ਹੀ ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂਆਂ ਦੇ ਘਰਾਂ ਅੱਗੇ ਵੀ ਅਜਿਹੇ ਪ੍ਰਦਰਸ਼ਨ ਕੀਤੇ ਜਾਣਗੇ। ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ 12 ਫਰਵਰੀ ਨੂੰ ਟਰੇਡ ਯੂਨੀਅਨ ਵੱਲੋਂ ਜੋ ਸਮੁੱਚੇ ਭਾਰਤ ਵਿਚ ਹੜਤਾਲ ਦੀ ਗੱਲ ਕੀਤੀ ਗਈ ਹੈ, ਉਸ ਵਿਚ ਵੀ ਸੰਯੁਕਤ ਕਿਸਾਨ ਮੋਰਚਾ ਭਰਵਾਂ ਸਾਥ ਦੇਵੇਗਾ।

Related Post

Instagram