post

Jasbeer Singh

(Chief Editor)

ਸਿੰਘ ਸਾਹਿਬਾਨ ਦੀ ਮੀਟਿੰਗ 30 ਨੂੰ

post-img

ਸਿੰਘ ਸਾਹਿਬਾਨ ਦੀ ਮੀਟਿੰਗ 30 ਨੂੰ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 30 ਅਗਸਤ ਨੂੰ ਬੁਲਾ ਲਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਬਿਆਨ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ, ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 30 ਅਗਸਤ (ਸ਼ੁੱਕਰਵਾਰ) ਨੂੰ ਸਵੇਰੇ ਦਸ ਵਜੇ ਮੁਕੱਰਰ ਹੋਈ ਹੈ। ਇਕੱਤਰਤਾ ਵਿਚ ਅਤਿ ਜ਼ਰੂਰੀ ਪੰਥਕ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

Related Post