
ਪਟਿਆਲਾ ਦੇ ਵਿਕਾਸ ਲਈ ਨਗਰ ਨਿਗਮ ਵਿਚ ਸਿਹਤ ਮੰਤਰੀ, ਮੇਅਰ, ਕਮਿਸਨਰ ਨੇਕੀਤੀ ਅਧਿਕਾਰੀਆਂ ਨਾਲ ਮੀਟਿੰਗ
- by Jasbeer Singh
- February 15, 2025

ਪਟਿਆਲਾ ਦੇ ਵਿਕਾਸ ਲਈ ਨਗਰ ਨਿਗਮ ਵਿਚ ਸਿਹਤ ਮੰਤਰੀ, ਮੇਅਰ, ਕਮਿਸਨਰ ਨੇਕੀਤੀ ਅਧਿਕਾਰੀਆਂ ਨਾਲ ਮੀਟਿੰਗ -ਸਿਹਤ ਮੰਤਰੀ ਨੇ ਲਈ ਵਿਕਾਸ ਸਬੰਧੀ ਜਾਣਕਾਰੀ ਪਟਿਆਲਾ : ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਨਗਰ ਨਿਗਮ ਵਿਖੇ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਮਹੱਤਵਪੂਰਨ ਮੀਟਿੰਗ ਕਰਵਾਈ ਗਈ । ਮੀਟਿੰਗ ਦੌਰਾਨ ਸ਼ਹਿਰ ਦੀ ਨੁਹਾਰ ਸੁੰਦਰ ਬਣਾਉਣ, ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣ ਅਤੇ ਨਵੇਂ ਵਿਕਾਸ ਪਰੋਜੈਕਟਸ ਨੂੰ ਲਾਗੂ ਕਰਨ ਬਾਰੇ ਵਿਚਾਰਵਟਾਂ ਕੀਤੀ ਗਈ । ਮੇਅਰ ਗੋਗੀਆ ਨੇ ਭਰੋਸਾ ਦਿਵਾਇਆ ਕਿ ਪਟਿਆਲਾ ਦੇ ਵਿਕਾਸ ਕਾਰਜ ਹੋਰ ਵੀ ਤੇਜ਼ੀ ਨਾਲ ਹੋਣਗੇ ਅਤੇ ਕਿਸੇ ਵੀ ਨਾਗਰਿਕ ਦੇ ਕੰਮ ਵਿੱਚ ਕੋਈ ਰੁਕਾਵਟ ਨਹੀਂ ਆਉਣ ਦਿੰਤੀ ਜਾਵੇਗੀ । ਇਸ ਮੌਕੇ ਪਟਿਆਲਾ ਮੇਅਰ ਕੁੰਦਨ ਗੋਗੀਆ, ਸਿਹਤ ਮੰਤਰੀ ਬਲਬੀਰ ਸਿੰਘ, ਨਗਰ ਨਿਗਮ ਕਮਿਸ਼ਨਰ ਰਜਤ ਓਬਰਾਏ, ਸੀਨੀਅਰ ਡਿਪਟੀ ਮੌਯਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਜੱਗਾ, ਦਲਜੀਤ ਸਿੰਘ ਮਾਂਗਟ, ਨਿਗਰਾਨ ਇੰਜੀਨੀਅਰ ਹਰਕਿਰਨ ਪਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਲਿਆ, ਨਗਰ ਨਿਗਮ ਦੇ ਕੌਂਸਲਰ ਅਤੇ ਹੋਰ ਅਧਿਕਾਰੀ ਮੌਜੂਦ ਸਨ । ਉਹਨਾਂ ਨੇ ਸ਼ਹਿਰ ਦੀ ਸੁੰਦਰਤਾ ਅਤੇ ਵਿਕਾਸ ਕਾਰਜਾਂ ਨੂੰ ਨਵੇਂ ਪੱਧਰ 'ਤੇ ਲੈ ਕੇ ਜਾਣ ਲਈ ਆਪਣੇ ਸੁਝਾਅ ਵੀ ਦਿੱਤੇ । ਨਗਰ ਨਿਗਮ ਦੇ ਅਧਿਕਾਰੀਆਂ ਨੇ ਯਕੀਨ ਦਿਵਾਇਆ ਕਿ ਸ਼ਹਿਰ ਦੀ ਯਾਤਰਾ ਸੁਗਮ ਬਣਾਉਣ, ਸਫ਼ਾਈ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਅਤੇ ਨਵੇਂ ਵਿਕਾਸ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ।
Related Post
Popular News
Hot Categories
Subscribe To Our Newsletter
No spam, notifications only about new products, updates.