post

Jasbeer Singh

(Chief Editor)

Patiala News

ਜਥੇਦਾਰ ਟੌਹੜਾ ਦੇ ਜਨਮ ਦਿਹਾੜੇ ਸਬੰਧੀ ਪ੍ਰਚਾਰਕ ਸਾਹਿਬਾਨ ਨਾਲ ਇਕੱਤਰਤਾ

post-img

ਜਥੇਦਾਰ ਟੌਹੜਾ ਦੇ ਜਨਮ ਦਿਹਾੜੇ ਸਬੰਧੀ ਪ੍ਰਚਾਰਕ ਸਾਹਿਬਾਨ ਨਾਲ ਇਕੱਤਰਤਾ ਪ੍ਰਚਾਰਕ ਸਾਹਿਬਾਨ ਜਥੇਦਾਰ ਟੌਹੜਾ ਦੇ ਜਨਮ ਦਿਹਾੜੇ ਸਬੰਧੀ ਘਰ-ਘਰ ਤੱਕ ਸੁਨੇਹੇ ਪਹੁੰਚਾਉਣ : ਜਥੇ. ਸੁਰਜੀਤ ਸਿੰਘ ਗੜ੍ਹੀ ਪਟਿਆਲਾ 13 ਸਤੰਬਰ : ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਨਮ ਦਿਹਾੜੇ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਸਮਾਗਮ ਸਬੰਧੀ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪ੍ਰਚਾਰਕ ਸਾਹਿਬਾਨ ਦੀ ਇਕੱਤਰਤਾ ਅਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੀ ਪ੍ਰਧਾਨਗੀ ਵਿਚ ਹੋਈ ਇਸ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਇੰਚਾਰਜ ਧਰਮ ਪ੍ਰਚਾਰ ਸ. ਭੋਲਾ ਸਿੰਘ ਵੀ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ। ਇਕੱਤਰਤਾ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਰਦ ਸਿੰਘ ਧਾਮੀ ਜੀ ਦੇ ਆਦੇਸ਼ਾਂ ’ਤੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਜਨਮ ਦਿਹਾੜਾ ਸਬੰਧੀ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ ਤਾਂ ਕਿ ਸਿਰਮੌਰ ਸੰਸਥਾ ਵਿਚ ਬਤੌਰ 27 ਸਾਲ ਪ੍ਰਧਾਨ ਰਹੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ ਜੀਵਨ ਅਤੇ ਵਿਚਾਰਧਾਰਾ ਨੂੰ ਹੋਰ ਵੀ ਅਗਾਂਹ ਲਿਜਾਇਆ ਜਾ ਸਕੇ। ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਦੱਸਿਆ ਪ੍ਰਚਾਰਕ ਸਾਹਿਬਾਨ ਜਥੇਦਾਰ ਟੌਹੜਾ ਦਾ ਜਨਮ ਦਿਹਾੜਾ ਮਨਾਉਣ ਲਈ ਸ਼ਹਿਰ ਤੇ ਪਿੰਡ ਦੇ ਹਰ ਘਰ ਘਰ ਤੱਕ ਇਹ ਸੁਨੇਹਾ ਪਹੁੰਚਾਉਣ ਅਤੇ ਦੱਸਣ ਕਿ ਜਥੇਦਾਰ ਟੌਹੜਾ ਨੇ ਆਪਣੇ ਪ੍ਰਧਾਨਗੀ ਕਾਰਜਕਾਲ ਦੌਰਾਨ ਅਜਿਹੇ ਕਾਰਜ ਕੀਤੇ, ਜੋ ਸਾਰਿਆਂ ਦਾ ਮਾਰਗ ਦਰਸ਼ਨ ਕਰਦੇ ਹਨ ਇਸ ਕਰਕੇ ਆਮ ਲੋਕ ਵੀ ਇਸ ਜਨਮ ਦਿਹਾੜੇ ਦੇ ਸਮਾਗਮ ਵਿਚ ਪਹੁੰਚ ਕਰ ਸਕਣ। ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਧਾਰਮਕ ਖੇਤਰ ਵਿਚ ਜਥੇਦਾਰ ਟੌਹੜਾ ਦੇ ਜੀਵਨ ਅਤੇ ਧਾਰਮਕ ਕਾਰਜ ਨੂੰ ਅਣਡਿੱਠ ਕਰਕੇ ਨਹੀਂ ਦੇਖਿਆ ਜਾ ਸਕਦਾ। ਉਨ੍ਹਾਂ ਦੱਸਿਆ ਕਿ ਜਥੇਦਾਰ ਟੌਹੜਾ ਨੇ ਹਮੇਸ਼ਾ ਧਾਰਮਕ ਕਾਰਜਾਂ ਨੂੰ ਪਹਿਲ ਦਿੱਤੀ ਅਤੇ ਸਾਰਿਆਂ ਨੂੰ ਧਰਮ ਦੀ ਪਗਡੰਡੀ ’ਤੇ ਚੱਲਣ ਦਾ ਮਾਰਗ ਵਿਖਾਇਆ ਇਸ ਕਰਕੇ ਸ਼ੋ੍ਰਮਣੀ ਕਮੇਟੀ ਵੱਲੋਂ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਉਲੀਕੇ ਪ੍ਰੋਗਾਮਾਂ ਦੀ ਸਫਲਤਾ ਲਈ ਫਰਜ਼ਾਂ ਦੀ ਪਹਿਰੇਦਾਰੀ ਕਰਦੇ ਹੋਏ ਇਸ ਗੱਲ ’ਤੇ ਜ਼ੋਰ ਦੇਈਏ ਕਿ ਵੱਧ ਤੋਂ ਵੱਧ ਪਟਿਆਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰਾਜਪੁਰਾ, ਨਾਭਾ, ਸਮਾਣਾ ਆਦਿ ਸਮੇਤ ਵੱਖ ਵੱਖ ਥਾਵਾਂ ਤੋਂ ਸੰਗਤਾਂ ਉਨ੍ਹਾਂ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 24 ਸਤੰਬਰ ਨੂੰ ਹੋਣਗੇ ਵਾਲੇ ਪ੍ਰੋਗਰਾਮ ਵਿਚ ਪਹੁੰਚਣ। ਪ੍ਰਚਾਰਕ ਸਾਹਿਬਾਨ ਦੀ ਇਸ ਇਕੱਤਰਤਾ ਵਿਚ ਮੈਨੇਜਰ ਰਾਜਿੰਦਰ ਸਿੰਘ ਟੌਹੜਾ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਕੌਲੀ, ਆਤਮ ਪ੍ਰਕਾਸ਼ ਸਿੰਘ ਬੇਦੀ, ਸੁਰਿੰਦਰ ਸਿੰਘ ਘੁਮਾਣਾ, ਜੰਗ ਸਿੰਘ ਇਟਲੀ, ਤਰਸਵੀਰ ਸਿੰਘ, ਭਾਈ ਹਜੂਰ ਸਿੰਘ ਆਦਿ ਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਚਾਰਕ ਸਾਹਿਬਾਨ ਵੱਡੀ ਗਿਣਤੀ ਵਿਚ ਪੁੱਜੇ ਹੋਏ ਸਨ।

Related Post