
ਜ਼ਿਲ੍ਹਾ ਸੰਗਰੂਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 11 ਫਰਵਰੀ ਨੂੰ ਹੋਵੇਗੀ 'ਮੈਗਾ ਸਕੂਲ ਪ੍ਰਬੰਧਕੀ ਕਮੇਟੀ' ਮੀਟਿੰਗ : ਜ਼
- by Jasbeer Singh
- February 8, 2025

ਜ਼ਿਲ੍ਹਾ ਸੰਗਰੂਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 11 ਫਰਵਰੀ ਨੂੰ ਹੋਵੇਗੀ 'ਮੈਗਾ ਸਕੂਲ ਪ੍ਰਬੰਧਕੀ ਕਮੇਟੀ' ਮੀਟਿੰਗ : ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ, 8 ਫਰਵਰੀ : ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼੍ਰੀਮਤੀ ਤਰਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ 11 ਫਰਵਰੀ ਨੂੰ ਜ਼ਿਲਾ ਸੰਗਰੂਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਗਾ ਸਕੂਲ ਪ੍ਰਬੰਧਕੀ ਕਮੇਟੀਆਂ ਦੀ ਮੀਟਿੰਗ ਕਰਵਾਈ ਜਾ ਰਹੀ ਹੈ ਜਿਸ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਪੀਣ ਲਈ ਸਾਫ ਪਾਣੀ ਦੀ ਉਪਲਬਧਤਾ, ਸਕੂਲਾਂ ਦੇ ਅੰਦਰੂਨੀ ਹਿੱਸਿਆਂ ਦੀ ਨਿਯਮਿਤ ਸਫਾਈ, ਸਾਫ ਸੁਥਰੇ ਪਖਾਨੇ ਅਤੇ ਸੁਰੱਖਿਆ ਵਿਵਸਥਾਵਾਂ ਨੂੰ ਮਜਬੂਤ ਕਰਨ ਸਬੰਧੀ ਨੁਕਤਿਆਂ ਉੱਤੇ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਜਾਵੇਗਾ । ਉਹਨਾਂ ਨੇ ਦੱਸਿਆ ਕਿ ਇਸ ਮੀਟਿੰਗ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਸਾਰੇ ਸਕੂਲਾਂ ਵਿੱਚ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਸਕੂਲੀ ਵਿਦਿਆਰਥੀਆਂ ਨੂੰ ਸਕੂਲੀ ਸਮੇਂ ਦੌਰਾਨ ਵਧੇਰੇ ਸੁਵਿਧਾਵਾਂ ਉਪਲਬਧ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ । ਉਹਨਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਸਕੂਲ ਦੀ ਮੈਨੇਜਮੈਂਟ ਕਮੇਟੀਆਂ ਦੇ ਮੈਂਬਰ, ਸਕੂਲ ਦੇ ਮੌਜੂਦਾ ਸਵੱਛਤਾ ਅਤੇ ਸਫਾਈ ਅਭਿਆਸਾਂ ਦੀ ਸਮੀਖਿਆ ਕਰਨਗੇ ।