
ਮਹਿੰਗਾ ਸਿੰਘ ਬਰਾੜ ਨੇ ਮਾਰਕੀਟ ਕਮੇਟੀ, ਪਾਤੜਾਂ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
- by Jasbeer Singh
- April 26, 2025

ਮਹਿੰਗਾ ਸਿੰਘ ਬਰਾੜ ਨੇ ਮਾਰਕੀਟ ਕਮੇਟੀ, ਪਾਤੜਾਂ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ --- ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦਿੱਤੀ ਮੁਬਾਰਕਬਾਦ ਸਮਾਣਾ/ਪਟਿਆਲਾ, 26 ਅਪ੍ਰੈਲ, 2025 : ਮਾਰਕੀਟ ਕਮੇਟੀ, ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਦੇ ਤਾਜ ਪੋਸ਼ੀ ਸਮਾਰੋਹ ਦਾ ਅੱਜ ਆਯੋਜਨ ਕੀਤਾ ਗਿਆ। ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਸਮਾਰੋਹ ਵਿੱਚ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਮੁੱਖ ਮਹਿਮਾਨ ਅਤੇ ਸ਼ੁਤਰਾਣਾ ਦੇ ਵਿਧਾਇਕ ਸ. ਕੁਲਵੰਤ ਸਿੰਘ ਬਾਜੀਗਰ ਨੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਜਿਨ੍ਹਾਂ ਵੱਲੋਂ ਮਹਿੰਗਾ ਸਿੰਘ ਬਰਾੜ ਨੂੰ ਕੁਰਸੀ ਤੇ ਬਿਠਾਇਆ ਗਿਆ । ਮੰਡੀ ਬੋਰਡ ਦੇ ਚੇਅਰਮੈਨ ਨੇ ਮਾਰਕੀਟ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮਹਿੰਗਾ ਸਿੰਘ ਬਰਾੜ ਆਮ ਆਦਮੀ ਪਾਰਟੀ ਦੇ ਮਿਹਨਤੀ ਵਰਕਰ ਵੱਜੋਂ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਲਈ ਮੌਜੂਦ ਰਹਿੰਦੇ ਹਨ, ਜਿਨ੍ਹਾਂ ਦੀ ਮਿਹਨਤ ਅਤੇ ਕਾਰਜਸ਼ੈਲੀ ਨੂੰ ਦੇਖਦੇ ਹੋਏ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਉਹਨਾਂ ਨੂੰ ਇਹ ਅਹਿਮ ਜਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਆਸ ਜਤਾਈ ਕਿ ਨਵ ਨਿਯੁਕਤ ਚੇਅਰਮੈਨ ਮਹਿੰਗਾ ਸਿੰਘ ਬਰਾੜ ਦੀ ਅਗਵਾਈ ਵਿੱਚ ਮਾਰਕੀਟ ਕਮੇਟੀ ਪਾਤੜਾ ਹੋਰ ਮਜਬੂਤ ਹੋਵੇਗੀ । ਸ. ਬਰਸਟ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਮੌਜੂਦਾ ਸਮੇਂ ਵਿੱਚ ਕਣਕ ਦੀ ਖਰੀਦ ਦਾ ਸੀਜ਼ਨ ਚੱਲ ਰਿਹਾ ਹੈ। ਮੰਡੀਆਂ ਵਿੱਚ ਕਿਸਾਨ ਆਪਣੀ ਫਸਲ ਲੈ ਕੇ ਪਹੁੰਚ ਰਹੇ ਹਨ। ਇਸ ਲਈ ਨਵ ਨਿਯੁਕਤ ਚੇਅਰਮੈਨ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਵਿੱਚ ਮਿਸਾਲ ਕਾਇਮ ਕਰਨ, ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਔਕੜ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਚਹੁੰਪਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਕਾਰਜ ਵਿੱਚ ਕਿਸੇ ਕਿਸਮ ਦੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਇਸਦੇ ਚਲਦਿਆਂ 3500 ਕਰੋੜ ਦੀ ਲਾਗਤ ਨਾਲ ਲਿੰਕ ਸੜਕਾਂ ਦਾ ਨਵੀਨੀਕਰਨ ਅਤੇ ਮੁਰਮੰਤ ਦੇ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਇਸ ਮੌਕੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਮਹਿੰਗਾ ਸਿੰਘ ਬਰਾੜ ਨੂੰ ਅਹੁਦਾ ਸੰਭਾਲਣ ਤੇ ਮੁਬਾਰਕਾਂ ਦਿੱਤੀਆਂ। ਮਹਿੰਗਾ ਸਿੰਘ ਬਰਾੜ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਅਤੇ ਵਿਧਾਇਕ ਸ. ਕੁਲਵੰਤ ਸਿੰਘ ਬਾਜੀਗਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਗੇ।
Related Post
Popular News
Hot Categories
Subscribe To Our Newsletter
No spam, notifications only about new products, updates.