
ਗਣਤੰਤਰ ਦਿਵਸ ਪ੍ਰੇਡ ਵਿਚ ਸ਼ਾਮਲ ਹੋਣ ਲਈ ਮੈਂਬਰ ਪਾਰਲੀਮੈ਼ਂਟ ਨੇ ਮੰਗੀ ਪਟੀਸ਼ਨ ਪਾ ਕੇ ਮਨਜ਼ੂਰੀ
- by Jasbeer Singh
- January 23, 2025

ਗਣਤੰਤਰ ਦਿਵਸ ਪ੍ਰੇਡ ਵਿਚ ਸ਼ਾਮਲ ਹੋਣ ਲਈ ਮੈਂਬਰ ਪਾਰਲੀਮੈ਼ਂਟ ਨੇ ਮੰਗੀ ਪਟੀਸ਼ਨ ਪਾ ਕੇ ਮਨਜ਼ੂਰੀ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਦੇ ਪ੍ਰਧਾਨ ਤੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੇ 26 ਜਨਵਰੀ ਗਣਤੰਤਰਤਾ ਦਿਵਸ ਦੀ ਪ੍ਰੇਡ ਵਿਚ ਸ਼ਾਮਲ ਹੋਣ ਲਈ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ।ਦੱਸਣਯੋਗ ਹੈ ਕਿ ਉਕਤ ਮੰਗ ਸ਼ੋ੍ਰਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਦੇ ਸਥਾਪਨਾ ਦੇ ਦੋ ਹਫ਼ਤੇ ਬਾਅਦ ਕੀਤੀ ਗਈ ਹੈ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਉਸ ਦਾ ਕਹਿਣਾ ਹੈ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਹੋਣ ਦੇ ਨਾਤੇ ਉਹ ਸੰਸਦ ਦੇ ਸੈਸ਼ਨਾਂ ਵਿੱਚ ਸ਼ਾਮਲ ਹੋਣ ਅਤੇ ਵਿਧਾਨਕ ਬਹਿਸਾਂ ਵਿੱਚ ਹਿੱਸਾ ਲੈਣ ਲਈ ਪਾਬੰਦ ਹਨ। ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਸੰਸਦ ਵਿਚ ਜਨਤਾ ਦੀਆਂ ਚਿੰਤਾਵਾਂ ਨੂੰ ਉਠਾਉਣ।