
ਮੈਂਬਰ ਪਾਰਲੀਮੈਂਟ ਰੰਧਾਵਾ ਨੇ ਡੀ. ਜੀ. ਪੀ. ਪੰਜਾਬ ਨੂੰ ਚਿੱਠੀ ਲਿਖ ਕੀਤੀ ਵਿਰਸਾ ਸਿੰਘ ਵਲਟੋਹਾ ਤੇ ਸ਼ੋ੍ਰਮਣੀ ਅਕਾਲੀ ਦ
- by Jasbeer Singh
- October 17, 2024

ਮੈਂਬਰ ਪਾਰਲੀਮੈਂਟ ਰੰਧਾਵਾ ਨੇ ਡੀ. ਜੀ. ਪੀ. ਪੰਜਾਬ ਨੂੰ ਚਿੱਠੀ ਲਿਖ ਕੀਤੀ ਵਿਰਸਾ ਸਿੰਘ ਵਲਟੋਹਾ ਤੇ ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਖਿ਼ਲਾਫ਼ ਮਾਮਲਾ ਦਰਜ ਕਰਨ ਦੀ ਕੀਤੀ ਮੰਗ ਗੁਰਦਾਸਪੁਰ : ਕਾਂਗਰਸ ਪਾਰਟੀ ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਡਾਇਰੈਕਟਰ ਜਨਰਲ ਆਫ ਪੰਜਾਬ ਪੁਲਸ (ਡੀ. ਜੀ. ਪੀ.) ਨੂੰ ਚਿੱਠੀ ਲਿਖ ਕੇ ਵਿਰਸਾ ਸਿੰਘ ਵਲਟੋਹਾ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਖਿ਼ਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੈਂਬਰ ਪਾਰਲੀਮੈਂਟ ਵਲੋਂ ਡੀ. ਜੀ. ਪੀ. ਨੂੰ ਲਿਖੀ ਗਈ ਚਿੱਠੀ ਗਿਆਨੀ ਹਰਪ੍ਰੀਤ ਸਿੰਘ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਲਿਖੀ ਗਈ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਤੁਸੀ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਬਣਦੀ ਕਾਰਵਾਈ ਕਰੋਗੇ। ਅੱਜ ਸਮੁੱਚੀ ਨਾਨਕ ਨਾਮ ਲੇਵਾ ਸਿੱਖ ਸੰਗਤ ਤੁਹਾਡੇ ਵਲ ਵੇਖ ਰਹੀ ਹੈ ਕਿ ਤੁਸੀ ਕੀ ਕਾਰਵਾਈ ਕਰਦੇ ਹੋ? ਸੁਖਜਿੰਦਰ ਸਿੰਘ ਰੰਧਾਵਾ ਨੇ ਪੱਤਰ ਵਿਚ ਲਿਖਿਆ ਕਿ ਪਿਛਲੇ ਇੱਕ ਦੋ ਦਿਨਾਂ ਤੋਂ ਸਿੱਖਾਂ ਦੀ ਸਰਵ ਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੇ ਹੋਰਨਾਂ ਤਖ਼ਤ ਸਹਿਬਾਨ ਤੇ ਉਨ੍ਹਾਂ ਦੇ ਸਤਿਕਾਰਤ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਜੋ ਅਪਮਾਨ ਜਨਕ ਸ਼ਬਦਾਵਲੀ ਵਰਤੀ ਗਈ,ਜੋ ਸਿੱਖ ਕੌਮ ਨੂੰ ਪ੍ਰਵਾਨਿਤ ਨਹੀਂ । ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਭਰੇ ਮਨ ਨਾਲ ਜਜ਼ਬਾਤੀ ਹੋ ਕੇ ਮੀਡੀਆ ਵਿੱਚ ਰੂਬਰੂ ਹੋ ਕੇ ਦੱਸਿਆ। ਜਿਸ ਨਾਲ ਇਕੱਲਾ ਮੇਰਾ ਹੀ ਨਹੀਂ ਸਮੁੱਚੀ ਸਿੱਖ ਕੌਮ ਦਾ ਹਿਰਦਾ ਅੰਦਰ ਤੱਕ ਵਲੂੰਧਰਿਆ ਗਿਆ। ਜਥੇਦਾਰ ਸਾਹਿਬ ਨੇ ਵਿਰਸਾ ਸਿੰਘ ਵਲਟੋਹਾ `ਤੇ ਅਤਿ ਘਟੀਆ ਸ਼ਬਦਾਵਲੀ ਵਰਤਣ ਡਰਾਉਣ ਧਮਕਾਉਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਘਟਨਾਕ੍ਰਮ ਪਿੱਛੇ ਵੱਡਾ ਹੱਥ ਸ਼੍ਰੋਮਣੀ ਅਕਾਲੀ ਦਲ ਦੇ ਦੋਸਤ ਮੀਡੀਆ / ਆਈ ਟੀ ਵਿੰਗ ਦਾ ਹੈ ਜਿਸ ਨੇ ਮੇਰੀ, ਮੇਰੇ ਪਰਵਾਰ ਦੀ, ਮੇਰੀ ਜਾਤੀ, ਮੇਰੀਆਂ ਧੀਆਂ ਤੇ ਸਿੱਖਾਂ ਦੇ ਤਖ਼ਤ ਸਹਿਬਾਨ ਦੀ ਕਿਰਦਾਰਕੁਰਸੀ ਕਰਨ ਦੀ ਘਿਨਾਉਣੀ ਹਰਕਤ ਕੀਤੀ ਹੈ ਜਿਸਨੂੰ ਮੈਂ ਬਰਦਾਸ਼ਤ ਨਹੀਂ ਕਰ ਸਕਦਾ ਇਸ ਲਈ ਮੈਂ ਆਪਣੇ ਅਹੁਦੇ ਤੇ ਅਸਤੀਫ਼ਾ ਦੇ ਰਿਹਾ ਹਾਂ। ਉਨ੍ਹਾਂ ਅੱਗੇ ਲਿਖਿਆ ਕਿ ਜਿ਼ਕਰਯੋਗ ਹੈ ਕਿ ਇਸ ਸ਼ੋਸ਼ਲ ਮੀਡੀਆ ਦੇ ਆਈ ਟੀ ਵਿੰਗ ਦੀ ਕਮਾਂਡ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂ ਦੇ ਹੱਥਾਂ ਵਿੱਚ ਹੈ। ਮੈਂ ਇੱਕ ਨਿਮਾਣਾ ਗੁਰੂ ਦਾ ਸਿੱਖ ਹੋਣ ਦੇ ਨਾਤੇ, ਭਾਵੇਂ ਇੱਕ ਰਾਜਨੀਤਿਕ ਪਾਰਟੀ ਨਾਲ ਸਬੰਧ ਰੱਖਦਾ ਹਾਂ ਪਰ ਸਭ ਤੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਨੂੰ ਅਤੇ ਸਿੱਖ ਕੌਮ ਦੀ ਸਰਵ ਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਸਮਰਿਪਤ ਹਾਂ। ਮੈਂ ਵੀ ਧੀਆਂ ਦਾ ਬਾਪ ਹਾਂ। ਮੇਰੇ ਕੋਲੋਂ ਕੱਲ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਬੋਲੇ ਲਫ਼ਜ਼ ਸਹਿਣ ਨਹੀਂ ਹੋਏ ਤੇ ਸਾਰੀ ਰਾਤ ਬੇਚੈਨੀ ਵਿੱਚ ਗੁ਼ਜ਼ਾਰਣ ਤੋਂ ਬਾਅਦ ਇਹ ਪੱਤਰ ਲਿਖ ਰਿਹਾ ਹਾਂ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਬਿਆਨਾਂ ਅਨੁਸਾਰ ਕਾਨੂੰਨੀ ਤੌਰ ਤੇ ਬਣਦੀਆਂ ਧਰਾਵਾਂ ਅਨੁਸਾਰ ਵਿਰਸਾ ਵਲਟੋਹਾ, ਅਕਾਲੀ ਦਲ ਆਈ ਟੀ ਵਿੰਗ ਅਤੇ ਅਕਾਲੀ ਸੁਪਰੀਮੋ ਵਿਰੁੱਧ ਪਰਚਾ ਦਰਜ ਕੀਤਾ ਜਾਵੇ, ਮੈਂ ਤੁਹਾਨੂੰ ਨਿਮਰਤਾ ਸਾਹਿਤ ਬੇਨਤੀ ਕਰਦਾ ਹਾਂ ਕਿ ਇਸ ਬਹੁਤ ਹੀ ਸੰਵੇਦਨਸ਼ੀਲ ਮੁੱਦੇ ਨੂੰ ਰਾਜਨੀਤੀ ਤੋਂ ਪਰੇ ਰੱਖਕੇ ਸਹੀ ਤੇ ਉਚਿਤ ਕਾਰਵਾਈ ਕੀਤੀ ਜਾਵੇ ।ਮੈਨੂੰ ਪੂਰਾ ਵਿਸ਼ਵਾਸ ਹੈ ਕਿ ਤੁਸੀਂ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਉਹਨਾਂ ਸਾਰੇ ਛੋਟੇ ਤੇ ਵੱਡੇ ਆਗੂਆਂ ਵਿਰੁੱਧ ਬਣਦੀ ਕਾਰਵਾਈ ਜ਼ਰੂਰ ਕਰੋਗੇ ।
Related Post
Popular News
Hot Categories
Subscribe To Our Newsletter
No spam, notifications only about new products, updates.