post

Jasbeer Singh

(Chief Editor)

crime

ਦਿਮਾਗੀ ਤੌਰ ਤੇ ਪ੍ਰੇਸ਼ਾਨ ਪੁੱਤਰ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ

post-img

ਦਿਮਾਗੀ ਤੌਰ ਤੇ ਪ੍ਰੇਸ਼ਾਨ ਪੁੱਤਰ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ ਹੁਸਿ਼ਆਰਪੁਰ : ਪੰਜਾਬ ਦੇ ਸ਼ਹਿਰ ਹੁਸਿ਼ਆਰਪੁਰ ਵਿਖੇ ਇਕ ਪੁੱਤਰ ਵਲੋਂ ਆਪਣੀ ਹੀ ਮਾਂ ਨੂੰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਘਟਨਾ ਹੁਸ਼ਿਆਰਪੁਰ ਦੇ ਮੁਹੱਲਾ ਦਸ਼ਮੇਸ਼ ਨਗਰ ਗਲੀ ਨੰਬਰ 5 ਦਾ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਔਰਤ ਦੇ ਪਤੀ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਫੇਰੀ ਦਾ ਕੰਮ ਕਰਦਾ ਹੈ ਅਤੇ ਹਰ ਰੋਜ਼ ਤਰ੍ਹਾਂ ਅੱਜ ਵੀ ਉਹ ਸਵੇਰੇ ਫੇਰੀ ਲਾਉਣ ਲਈ ਗਿਆ ਸੀ, ਜਦੋਂ ਉਹ 3 ਵਜੇ ਦੇ ਕਰੀਬ ਆਪਣੇ ਘਰ ਪਹੁੰਚਿਆ ਤਾਂ ਘਰ ਨੂੰ ਤਾਲਾ ਲੱਗਾ ਹੋਇਆ ਸੀ। ਜਦੋਂ ਉਹ ਤਾਲਾ ਤੋੜਕੇ ਘਰ ਦੇ ਅੰਦਰ ਵੜਿਆ ਤਾਂ ਦੇਖਿਆ ਕਿ ਕਮਰੇ ਵਿੱਚ ਉਸਦੀ ਪਤਨੀ ਕੁੰਦਲਾ ਦੀ ਲਾਸ਼ ਪਈ ਸੀ, ਜੋ ਕਿ ਖੂਨ ਨਾਲ ਲਥਪਥ ਸੀ।ਇਸ ਤੋਂ ਬਾਅਜ ਤੁਰੰਤ ਉਸਨੇ ਪੁਲਿਸ ਨੂੰ ਸੂਚਿਤ ਕੀਤਾ ਤੇ ਮੌਕੇ ਉੱਤੇ ਮਾਡਲ ਟਾਊਨ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਗੁਰਦੇਵ ਸਿੰਘ ਨੇ ਦੱਸਿਆ ਕਿ ਉਸਦੀ ਪਤਨੀ ਦਾ ਕਤਲ ਉਸਦੇ ਆਪਣੇ ਪੁੱਤਰ ਸੋਨੂੰ ਨੇ ਕੀਤਾ ਹੈ ਜੋ ਕਿ ਦਿਮਾਗੀ ਤੌਰ ਉੱਤੇ ਪਰੇਸ਼ਾਨ ਹੈ। ਫਿਲਹਾਲ ਸੋਨੂੰ ਘਰੋਂ ਫਰਾਰ ਹੈ, ਜਿਸ ਨੂੰ ਪੁਲਿਸ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

Related Post