ਪੰਜਾਬ : ਮੌਸਮ ਵਿਭਾਗ (IMD) ਨੇ ਸ਼ੁੱਕਰਵਾਰ ਲਈ ਮੌਸਮ ਦੀ ਭਵਿੱਖਬਾਣੀ ਕੀਤੀ ਹੈ। ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿਚ ਬਾਰਿਸ਼ ਦਾ ਦੌਰ ਜਾਰੀ ਰਹੇਗਾ। ਦੱਸ ਦਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਬਾਰਸ਼ ਹੋ ਰਹੀ ਹੈ। ਅੱਜ ਵੀ ਚੰਡੀਗੜ੍ਹ, ਜ਼ੀਰਕਪੁਰ, ਮੁਹਾਲੀ, ਰਾਜਪੁਰਾ ,ਪਟਿਆਲਾ ਸਣੇ ਕਈ ਇਲਾਕਿਆਂ ਵਿਚ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ਤੱਕ ਮੌਸਮ ਇਸੇ ਤਰਾਹ ਰਹਿਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਘੰਟਿਆਂ ਦੌਰਾਨ ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਸਿੱਕਮ, ਪੱਛਮੀ ਅਸਾਮ, ਪੱਛਮੀ ਬੰਗਾਲ ਅਤੇ ਝਾਰਖੰਡ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਜੰਮੂ-ਕਸ਼ਮੀਰ, ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਰਾਜਸਥਾਨ, ਗੁਜਰਾਤ ਦੇ ਕੁਝ ਹਿੱਸਿਆਂ, ਰਾਇਲਸੀਮਾ, ਅੰਦਰੂਨੀ ਕਰਨਾਟਕ ਅਤੇ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
