July 6, 2024 01:51:03
post

Jasbeer Singh

(Chief Editor)

Punjab, Haryana & Himachal

ਪੰਜਾਬ ਵਿਚ 3 ਦਿਨ ਮੀਂਹ ਦਾ ਅਲਰਟ, IMD ਨੇ ਕਿਸਾਨਾਂ ਨੂੰ ਕੀਤਾ ਚੌਕਸ

post-img

ਮੌਸਮ ਵਿਭਾਗ ਨੇ 28, 29 ਤੇ 30 ਮਾਰਚ ਨੂੰ ਪੰਜਾਬ ਤੇ ਹਰਿਆਣਾ ਵਿਚ ਬੱਦਲਵਾਈ ਤੇ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਪੰਜਾਬ ਦੇ ਮੌਸਮ ਵਿਚ ਅਚਾਨਕ ਆਉਣ ਵਾਲੀ ਤਬਦੀਲੀ ਨਾਲ ਭਾਵੇਂ ਗਰਮੀ ਤੋਂ ਰਾਹਤ ਮਿਲ ਸਕਦੀ ਹੈ ਪਰ ਬਦਲਦੇ ਮੌਸਮ ਨੇ ਸੂਬੇ ਦੇ ਕਿਸਾਨਾਂ ਦੇ ਸਾਹ ਸੂਤ ਲਏ ਹਨ।ਮੌਸਮ ਵਿਭਾਗ ਵੱਲੋਂ ਸੂਬੇ ’ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਦੇ ਅਨੁਸਾਰ ਆਉਣ ਵਾਲੇ ਦਿਨਾਂ ’ਚ ਹਲਕੀ ਤੋਂ ਦਰਮਿਆਨੀ ਬਰਸਾਤ ਹੋ ਸਕਦਾ ਹੈ। ਖ਼ਾਸਕਰ ਕਿਸਾਨਾਂ ਨੂੰ ਕਣਕ ਦੀ ਵਾਢੀ ਵੇਲੇ ਧਿਆਨ ਦੇਣ ਦੀ ਲੋੜ ਹੈ। ਮੌਸਮ ਸਬੰਧੀ ਜਾਣਕਾਰੀ ਦਿੰਦਿਆ ਮੌਸਮ ਵਿਗਿਆਨ ਵਿਭਾਗ ਦੇ ਮੁਖੀ ਡਾ. ਪਵਨੀਤ ਕੌਰ ਕਿੰਗਰਾ ਨੇ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਹੇਠ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ 28 ਤੇ 29 ਮਾਰਚ ਨੂੰ ਬਰਸਾਤ ਹੋ ਸਕਦੀ ਹੈ।

Related Post