
ਮਗਸੀਪਾ ਵੱਲੋਂ 'ਸੇਵਾਉੱਤਮ ' ਵਿਸ਼ੇ ਉੱਤੇ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ
- by Jasbeer Singh
- December 13, 2024

ਮਗਸੀਪਾ ਵੱਲੋਂ 'ਸੇਵਾਉੱਤਮ ' ਵਿਸ਼ੇ ਉੱਤੇ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਸੰਗਰੂਰ, 13 ਦਸੰਬਰ : ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਪੰਜਾਬ ਦੇ ਖੇਤਰੀ ਕੇਂਦਰ ਪਟਿਆਲਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਦੇ ਸਹਿਯੋਗ ਨਾਲ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਵਿਖੇ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ । 'ਸੇਵਾਉੱਤਮ' ਵਿਸ਼ੇ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦੇ ਤਹਿਤ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਮ ਲੋਕਾਂ ਤੱਕ ਮਿਆਰੀ ਜਨਤਕ ਸੇਵਾਵਾਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਦੀਆਂ ਤਕਨੀਕਾਂ ਬਾਰੇ ਜਾਣੂ ਕਰਵਾਇਆ ਗਿਆ । ਸਿਖਲਾਈ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਵਿੱਚ ਮਗਸੀਪਾ ਦੇ ਪ੍ਰੋਜੈਕਟ ਕੋਆਰਡੀਨੇਟਰ ਅਮਰਜੀਤ ਸਿੰਘ ਸੋਢੀ ਨੇ ਸਿਖਲਾਈ ਦੇ ਉਦੇਸ਼ਾਂ ਅਤੇ ਮਹੱਤਵ ਬਾਰੇ ਜਾਣਕਾਰੀ ਦਿੱਤੀ । ਉਹਨਾਂ ਦੱਸਿਆ ਕਿ ਇਹ ਪ੍ਰੋਗਰਾਮ ਖੇਤਰੀ ਪ੍ਰੋਜੈਕਟ ਡਾਇਰੈਕਟਰ ਇੰਦਰਬੀਰ ਕੌਰ ਮਾਨ ਦੀ ਅਗਵਾਈ ਹੇਠ ਉਲੀਕਿਆ ਗਿਆ ਹੈ । ਇਸ ਦੌਰਾਨ ਵਿਸ਼ਾ ਮਾਹਿਰ ਡੀ. ਸੀ. ਗੁਪਤਾ (ਆਈ. ਡੀ. ਏ. ਐਸ. ਰਿਟਾਇਰਡ) ਯਸ਼ਪਾਲ ਮਾਨਵੀ ਸਹਾਇਕ ਡਾਇਰੈਕਟਰ (ਰਿਟਾਇਰਡ) ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਸਤੀਸ਼ ਕੁਮਾਰ ਬਾਂਸਲ ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ, ਡੀ. ਸੀ. ਦਫਤਰ ਸੰਗਰੂਰ ਵੱਲੋਂ ਸਿਟੀਜਨ ਚਾਰਟਰ ਅਤੇ ਸ਼ਿਕਾਇਤ ਨਿਵਾਰਨ ਮੈਕੇਨਿਜ਼ਮ, ਟਰਾਂਸਪੇਰੈਂਸੀ ਅਤੇ ਅਕਾਊਂਟੇਬਿਲਿਟੀ ਐਕਟ 2018, ਹਾਂ ਪੱਖੀ ਰੱਵਈਆ, ਚੰਗਾ ਵਿਵਹਾਰ, ਪੀ. ਜੀ. ਆਰ. ਐਸ, ਈ-ਸੇਵਾ ਪੋਰਟਲ, ਆਰ. ਟੀ. ਆਈ ਐਕਟ-2005 ਆਦਿ ਵਿਸ਼ਿਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ। ਭਾਗੀਦਾਰਾਂ ਵੱਲੋਂ ਵਿਸ਼ਾ ਮਾਹਿਰਾਂ ਨਾਲ ਸਵਾਲ ਜਵਾਬ ਵੀ ਕੀਤੇ ਗਏ ।