post

Jasbeer Singh

(Chief Editor)

Patiala News

ਮਿਲੇਨੀਅਮ ਸਕੂਲ ਦੇ ਮੈਡੀਕਲ, ਨਾਨ ਮੈਡੀਕਲ, ਕਾਮਰਸ ਤੇ ਆਰਟਸ ਦਾ ਨਤੀਜਾ ਰਿਹਾ ਸ਼ਾਨਦਾਰ

post-img

ਮਿਲੇਨੀਅਮ ਸਕੂਲ ਦੇ ਮੈਡੀਕਲ, ਨਾਨ ਮੈਡੀਕਲ, ਕਾਮਰਸ ਤੇ ਆਰਟਸ ਦਾ ਨਤੀਜਾ ਰਿਹਾ ਸ਼ਾਨਦਾਰ ਪਟਿਆਲਾ, 13 ਮਈ : ਅੱਜ ਸੀ. ਬੀ. ਐਸ. ਈ. ਵਲੋਂ ਬਾਰਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਿਲੇਨੀਅਮ ਸਕੂਲ ਪਟਿਆਲਾ ਦੇ ਮੈਡੀਕਲ, ਨਾਨ ਮੈਡੀਕਲ, ਕਾਮਰਸ ਆਰਟਸ ਦਾ ਨਤੀਜਾ ਹਰ ਸਾਲ ਦੀ ਤਰਾਂ ਬਹੁਤ ਸ਼ਾਨਦਾਰ ਰਿਹਾ।2024-25 ਵਿਚ ਬੋਰਡ ਵਲੋਂ ਐਲਾਨੇ ਗਏ ਨਤੀਜੇ ਵਿਚ ਬਾਰਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਹਰਜਸ ਸਿੰਘ ਭਾਟੀਆ(ਨਾਨ ਮੈਡੀਕਲ) ਵਲੋਂ 97.4% ਅੰਕ ਹਾਸਲ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਗਿਆ।ਗੁਰਨਾਜ਼ ਕੌਰ (ਆਰਟਸ) ਅਤੇ ਹਰਸ਼ ਭਾਰਦਵਾਜ਼ (ਕਾਮਰਸ) ਵੱਲੋਂ 96% ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ । ਸ਼ੁਭਰੀਤ ਬੰਦੇਸ਼ਾ (ਮੈਡੀਕਲ) ਨੇ 92% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਹਰਪ੍ਰੀਤ ਪੰਧੇਰ ਵਲੋਂ ਵਿਦਿਆਰਥੀਆਂ ਸਮੂਹ ਸਟਾਫ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਗਿਆ ਕਿ ਵਿਦਿਆਰਥੀਆਂ ਦੀ ਇਹ ਸਫਲਤਾ ਦਾ ਸਿਹਰਾ ਵਿਦਿਆਰਥੀਆਂ, ਅਧਿਆਪਕਾਂ,ਮਾਪਿਆਂਨੂੰ ਜਾਂਦਾ ਹੈ।ਉਹਨਾਂ ਨੇ ਵਿਦਿਆਰਥੀਆਂ ਦੇ ਇਸ ਸ਼ਾਨਦਾਰ ਨਤੀਜੇ ਦੀ ਸਲਾਘਾ ਕੀਤੀ ਤੇ ਕਿਹਾ ਕਿ ਕੋਈ ਵੀ ਕਾਮਯਾਬੀ ਹਾਸਲ ਕਰਨ ਲਈ ਸਾਨੂੰ ਅਣਥੱਕ ਮਿਹਨਤ ਕਰਨੀ ਪੈਂਦੀ ਹੈ। ਦ੍ਰਿੜ ਇਰਾਦੇ ਤੇ ਮਿਹਨਤ ਸਦਕਾ ਹੀ ਕਾਮਯਾਬੀ ਪ੍ਰਾਪਤ ਹੁੰਦੀ ਹੈ। ਪ੍ਰਿੰਸੀਪਲ ਵਲੋਂ ਵਿਦਿਆਰਥੀਆਂ ਨੂੰ ਅੱਗੇ ਦੇ ਜੀਵਨ ਵਿਚ ਕਾਮਯਾਬੀ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਗਈਆਂ ਤੇ ਉਹਨਾਂ ਨੇ ਕਿਹਾ ਕਿ ਸਾਨੂੰ ਆਪਣਾ ਹੌਂਸਲਾ ਬੁਲੰਦ ਰੱਖਣਾ ਚਾਹੀਦਾ ਹੈ ਤੇ ਹਮੇਸ਼ਾ ਸਕਾਰਾਤਮਕ ਸੋਚ ਰੱਖਣੀ ਚਾਹੀਦੀ ਹੈ। ਮਾਪਿਆਂ ਵਲੋਂ ਵੀ ਸਕੂਲ ਪ੍ਰਸ਼ਾਸ਼ਨ ਨੂੰ ਵਧਾਈ ਦਿੱਤੀ ਗਈ।

Related Post