post

Jasbeer Singh

(Chief Editor)

Latest update

ਪਾਕਿਸਤਾਨ ਵਿਚ ਨਾਬਾਲਗ ਹਿੰਦੂ ਲੜਕੀ ਨਾਲ ਜਬਰ-ਜਨਾਹ ਅਤੇ ਧਰਮ ਪਰਿਵਰਤਨ

post-img

ਪਾਕਿਸਤਾਨ ਵਿਚ ਨਾਬਾਲਗ ਹਿੰਦੂ ਲੜਕੀ ਨਾਲ ਜਬਰ-ਜਨਾਹ ਅਤੇ ਧਰਮ ਪਰਿਵਰਤਨ ਪਾਕਿਸਤਾਨ, 23 ਅਪ੍ਰੈਲ 2026 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿਚ ਇਕ ਨਾਬਾਲਗ ਹਿੰਦੂ ਲੜਕੀ ਨਾਲ ਜਬਰ ਜਨਾਹ ਅਤੇ ਫਿਰ ਧਰਮ ਪਰਿਵਰਤਨ ਕੀਤੇ ਜਾਣ ਦਾ ਸਮਾਚਾਰ ਹੈ। ਕੌਣ ਹੈ ਇਹ ਨਾਬਾਲਗ ਲੜਕੀ ਮਿਲੀ ਜਾਣਕਾਰੀ ਅਨੁਸਾਰ ਸਿੰਧ ਵਿਚ ਇਕ ਨਾਬਾਲਗ ਹਿੰਦੂ ਲੜਕੀ ਨੂੰ ਅਗਵਾ ਕਰ ਕੇ ਉਸ ਨਾਲ ਜਬਰ-ਜਨਾਹ ਅਤੇ ਕਥਿਤ ਰੂਪ ਵਿਚ ਉਸ ਦਾ ਜ਼ਬਰਦਸਤੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪਾਕਿਸਤਾਨ ਵਿਚ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾਵਾਂ ਪ੍ਰਗਟਾਈਆਂ ਜਾ ਰਹੀਆਂ ਹਨ। ਵਾਇਸ ਆਫ਼ ਪਾਕਿਸਤਾਨ ਮਾਇਨਾਰਿਟੀ ਨਾਮਕ ਸੰਗਠਨ ਅਨੁਸਾਰ ਰਾਮਸੁਨ ਠਾਕੁਰ ਦੀ 9ਵੀਂ ਜਮਾਤ ਵਿਚ ਪੜ੍ਹਨ ਵਾਲੀ ਬੇਟੀ ਪੂਜਾ ਨੂੰ ਕਥਿਤ ਤੌਰ `ਤੇ ਅਗਵਾ ਕਰ ਕੇ ਉਸ ਨਾਲ ਜਬਰ-ਜ਼ਨਾਹ ਕੀਤਾ ਗਿਆ ਅਤੇ ਬਾਅਦ ਵਿਚ ਉਸ ਦਾ ਜ਼ਬਰਦਸਤੀ ਧਰਮ ਪਰਿਵਰਤਨ ਕਰਵਾ ਕੇ ਨਾਂ ਬਦਲ ਕੇ `ਦੁਆ ਫਾਤਿਮਾ` ਰੱਖਿਆ ਗਿਆ । ਵਾਇਸ ਆਫ ਪਾਕਿਸਤਾਨ ਮਾਇਨਾਰਿਟੀ ਨੇ ਲਗਾਇਆ ਦੋਸ਼ ਸੰਗਠਨ ਨੇ ਦੋਸ਼ ਲਾਇਆ ਹੈ ਕਿ ਇਸ ਤੋਂ ਬਾਅਦ ਉਸ ਨੂੰ ਇਮਰਾਨ ਅਲੀ ਨਾਮਕ ਨੌਜਵਾਨ ਨਾਲ ਜ਼ਬਰਦਸਤੀ ਵਿਆਹ ਲਈ ਮਜਬੂਰ ਕੀਤਾ ਗਿਆ । ਇਸ ਘਟਨਾ ਨੂੰ ਲੈ ਕੇ ਮਨੁੱਖੀ ਅਧਿਕਾਰ ਕਾਰਕੁਨਾਂ ਅਤੇ ਘੱਟ ਗਿਣਤੀ ਸੰਗਠਨਾਂ ਨੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਮਾਮਲਿਆਂ ਵਿਚ ਪੀੜਤਾਂ ਦੀ ਪਛਾਣ ਅਤੇ ਅਧਿਕਾਰਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਅਤੇ ਕਈ ਵਾਰ ਪਰਿਵਾਰਾਂ ਤੂੰ ਨਿਆਂ ਪਾਉਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਵਾਇਸ ਆਫ ਪਾਕਿਸਤਾਨ ਮਾਇਨਾਰਿਟੀ ਨੇ ਇਸ ਮਾਮਲੇ ਵਿਚ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Related Post

Instagram