
ਫਿਕਸ ਮੈਚ ਰਾਹੀਂ ਵਿਰੋਧੀ ਕਰ ਰਹੇ ਲੋਕਾਂ ਨੂੰ ਗੁੰਮਰਾਹ, ਮਜੀਠੀਆ ਨੇ ਕਿਹਾ- 13 ਪਾਰ, 400 ਪਾਰ ਦੇ ਦਾਅਵੇ ਵਾਲਿਆਂ ਨੂੰ
- by Aaksh News
- April 24, 2024

Bikram Singh Majithia ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਦੋ ਸਾਲਾਂ 'ਚ ਪੰਜਾਬ ਦੀ ਆਰਥਿਕ ਤੇ ਸਮਾਜਿਕ ਸਥਿਤੀ ਕਮਜ਼ੋਰ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਕਈ ਥਾਵਾਂ ’ਤੇ ਜਾਣਬੁੱਝ ਕੇ ਕਮਜ਼ੋਰ ਉਮੀਦਵਾਰ ਦਿੱਤੇ ਗਏ ਹਨ ਤਾਂ ਜੋ ਕਾਂਗਰਸ ਨੂੰ ਪੰਜਾਬ 'ਚ ਲੋਕ ਸਭਾ ਦੀਆਂ ਜ਼ਿਆਦਾ ਸੀਟਾਂ ਜਿਤਾਈਆਂ ਜਾ ਸਕਣ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦਾ ਦਿਨ ਦਾ ਸਮਝੌਤਾ ਇੰਡੀਆ ਗਠਜੋੜ ਨਾਲ ਹੈ ਅਤੇ ਰਾਤ ਦਾ ਸਮਝੌਤਾ ਮੋਦੀ ਤੇ ਅਮਿਤ ਸ਼ਾਹ ਨਾਲ। 13-0 ਅਤੇ 400 ਪਾਰ ਦਾ ਦਾਅਵਾ ਕਰਨ ਵਾਲਿਆਂ ਨੂੰ ਲੋਕ ਸਭਾ ਲਈ ਉਮੀਦਵਾਰ ਨਹੀਂ ਮਿਲ ਰਹੇ ਜਿਸ ਕਾਰਨ ਦੂਜੀਆਂ ਪਾਰਟੀਆਂ ਤੋਂ ਆਏ ਦਲ-ਬਦਲੂਆਂ ਨੂੰ ਦੋਨੋਂ ਪਾਰਟੀਆਂ ਟਿਕਟ ਦੇ ਕੇ ਚੋਣ ਲੜਾ ਰਹੀਆਂ ਹਨ। ਇਹ ਵਿਚਾਰ ਸ਼੍ਰੋਮਣੀ ਅਕਾਲੀ ਬਾਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਦੇ ਕਸਬਾ ਬੁੱਲੋਵਾਲ ਵਿਖੇ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦੇ ਹੱਕ 'ਚ ਯੂਥ ਇੰਚਾਰਜ ਅਰਮਿੰਦਰ ਸਿੰਘ ਹੁਸੈਨਪੁਰ ਤੇ ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ ਦੀ ਅਗਵਾਈ ਹੇਠ ਕਰਵਾਈ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਦੋ ਸਾਲਾਂ 'ਚ ਪੰਜਾਬ ਦੀ ਆਰਥਿਕ ਤੇ ਸਮਾਜਿਕ ਸਥਿਤੀ ਕਮਜ਼ੋਰ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਕਈ ਥਾਵਾਂ ’ਤੇ ਜਾਣਬੁੱਝ ਕੇ ਕਮਜ਼ੋਰ ਉਮੀਦਵਾਰ ਦਿੱਤੇ ਗਏ ਹਨ ਤਾਂ ਜੋ ਕਾਂਗਰਸ ਨੂੰ ਪੰਜਾਬ 'ਚ ਲੋਕ ਸਭਾ ਦੀਆਂ ਜ਼ਿਆਦਾ ਸੀਟਾਂ ਜਿਤਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਿਛਲੇ ਕੁਝ ਸਮੇਂ ਤੋਂ ਪੰਜਾਬ 'ਚ ਮੁੜ ਤਕੜਾ ਹੋਇਆ ਹੈ ਤੇ ਇਸ ਦੇ ਉਮੀਦਵਾਰ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤਾਂ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਤੇ ਗਾਂਧੀ ਪਰਿਵਾਰ ਦੇ ਇਸ਼ਾਰਿਆਂ ’ਤੇ ਪੰਜਾਬ 'ਚ ਅਜਿਹਾ ਸਿਆਸੀ ਮਾਹੌਲ ਸਿਰਜਿਆ ਗਿਆ ਜਿਸ ਨਾਲ ਦੋਹਾਂ ਪਾਰਟੀਆਂ ਨੂੰ ਫ਼ਾਇਦਾ ਹੋਵੇ ਪਰੰਤੂ ਪੰਜਾਬ ਦੇ ਲੋਕ ਮਾਨ ਸਰਕਾਰ ਦੀ ਸਵਾ ਦੋ ਸਾਲ ਦੀ ਕਾਰਗੁਜ਼ਾਰੀ ਤੋਂ ਹੀ ਤੌਬਾ ਕਰ ਚੁੱਕੇ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਚੋਣ ਰੈਲੀਆਂ ਦੌਰਾਨ ਜਿਹੜੀ ਭਾਸ਼ਾ ਦਾ ਪ੍ਰਯੋਗ ਕਰ ਰਹੇ ਹਨ ਉਹ ਦੇਸ਼ ਦੀ ਜਨਤਾ ਦਾ ਅਪਮਾਨ ਹੈ। ਇਸ ਤੋਂ ਪਹਿਲਾਂ ਸੋਹਣ ਸਿੰਘ ਠੰਡਲ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਨੇ ਜਿਹੜਾ ਵਿਸ਼ਵਾਸ ਉਨ੍ਹਾਂ ਵਿਚ ਦਿਖ਼ਾਇਆ ਹੈ ਉਹ ਉਸ ’ਤੇ ਖ਼ਰਾ ਉਤਰਨ ਦੀ ਕੋਸ਼ਿਸ਼ ਕਰਨਗੇ।