go to login
post

Jasbeer Singh

(Chief Editor)

Patiala News

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਸਿੰਘ ਨਲਵਾ ਚੌਂਕ ਪਟਿਆਲਵੀਆਂ ਨੂੰ ਕੀਤਾ ਸਮਰਪਿਤ

post-img

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਸਿੰਘ ਨਲਵਾ ਚੌਂਕ ਪਟਿਆਲਵੀਆਂ ਨੂੰ ਕੀਤਾ ਸਮਰਪਿਤ -ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਵਿਧਾਇਕ ਕੋਹਲੀ ਦਾ ਕੀਤਾ ਵਿਸ਼ੇਸ਼ ਸਨਮਾਨ, ਕਿਹਾ ਕੋਹਲੀ ਨੇ ਕੀਤਾ ਇਤਿਹਾਸਕ ਕੰਮ -ਸਰਦਾਰ ਹਰੀ ਸਿੰਘ ਨਲਵਾ ਚੌਂਕ ਟ੍ਰੈਫਿਕ ਨਿਯਮਤ ਕਰੇਗਾ ਤੇ ਸ਼ਹਿਰ ਦੀ ਖੂਬਸੂਰਤੀ ਵੀ ਵਧਾਏਗਾ-ਅਜੀਤਪਾਲ ਸਿੰਘ ਕੋਹਲੀ -ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ 'ਚ ਕੀਤੇ ਯਾਦਗਾਰੀ ਕੰਮ, ਖੰਡਾ ਚੌਂਕ, ਪਰਸ਼ੂਰਾਮ ਚੌਂਕ ਤੇ ਅਗਰਸੈਨ ਚੌਂਕ ਬਣਵਾਏ ਪਟਿਆਲਾ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਇੱਥੇ ਪੀਲੀ ਸੜਕ, ਰਾਘੋਮਾਜਰਾ ਪੁਲੀ ਵਿਖੇ ਮਹਾਨ ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਬੁੱਤ ਲਗਾ ਕੇ 25 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣਾਏ ਗਏ ਚੌਂਕ ਦਾ ਮਰਿਆਦਾ ਅਨੁਸਾਰ ਅਰਦਾਸ ਕਰਨ ਉਪਰੰਤ ਉਦਘਾਟਨ ਕਰਕੇ ਪਟਿਆਲਵੀਆਂ ਨੂੰ ਸਮਰਪਿਤ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਬੁੱਢਾ ਦਲ ਪੰਜਵਾਂ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਛਿਆਨਵੇ ਕਰੋੜੀ ਨੇ ਇਸ ਚੌਂਕ ਦੇ ਉਦਘਾਟਨ ਲਈ ਪਟਿਆਲਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਦਾਰ ਹਰੀ ਸਿੰਘ ਨਲਵਾ ਸਿੱਖ ਰਾਜ ਦੇ ਬਹੁਤ ਮਜ਼ਬੂਤ ਥੰਭ ਸਨ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਬੁੱਢਾ ਦਲ ਦੇ ਛੇਵੇਂ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਸਮਕਾਲੀ ਸਨ । ਉਨ੍ਹਾਂ ਕਿਹਾ ਕਿ ਸਰਦਾਰ ਨਲਵਾ ਉਹ ਜਰਨੈਲ ਸਨ, ਜਿਨ੍ਹਾਂ ਨੇ ਕਾਬਲ ਤੇ ਪਿਸ਼ਾਵਰ ਦੇ ਉਸ ਦੇਸ਼ ਨੂੰ ਜਿੱਤਿਆ ਜਿਸ ਨੂੰ ਅੱਜ ਤੱਕ ਕੋਈ ਨਹੀਂ ਜਿੱਤ ਸਕਿਆ ਸੀ, ਇਸ ਲਈ ਮਹਾਨ ਜਰਨੈਲ ਦਾ ਬੁੱਤ ਪਟਿਆਲਾ ਵਿਖੇ ਲਗਾਉਣਾ ਬਹੁਤ ਇਤਿਹਾਸਕ ਹੈ।ਜਥੇਦਾਰ ਬਾਬਾ ਬਲਬੀਰ ਸਿੰਘ ਅਤੇ ਬਾਬਾ ਮਨਮੋਹਣ ਸਿੰਘ ਬਾਰਨ ਵਾਲਿਆਂ ਨੇ ਇਸ ਮੌਕੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੂੰ ਸਨਮਾਨਤ ਵੀ ਕੀਤਾ । ਸਮਾਰੋਹ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਸਰਦਾਰ ਹਰੀ ਸਿੰਘ ਨਵਲਾ ਨੇ ਮਹਾਰਾਜਾ ਰਣਜੀਤ ਸਿੰਘ ਦੀ ਅਗਵਾਈ ਹੇਠਲੇ ਸਿੱਖ ਰਾਜ ਨੂੰ ਅਫ਼ਗਾਨਿਸਤਾਨ, ਮੁਲਤਾਨ, ਜਮਰੌਦ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਇਆ ਅਤੇ ਅਹਿਮ ਜੰਗਾਂ ਲੜੀਆਂ ਅਤੇ ਜਿੱਤ ਪ੍ਰਾਪਤ ਕਰਕੇ ਸਿੱਖ ਕੌਮ ਦੇ ਝੰਡੇ ਗੱਡੇ ਸਨ। ਵਿਧਾਇਕ ਕੋਹਲੀ ਨੇ ਕਿਹਾ ਕਿ ਉਨ੍ਹਾਂ ਦੀ ਇਹ ਖੁਸ਼ਕਿਸਮਤੀ ਹੈ ਕਿ ਮਹਾਨ ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦੇ ਨਾਮ 'ਤੇ ਇਹ ਚੌਂਕ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਬਣਾ ਕੇ ਅੱਜ ਪਟਿਆਲਵੀਆਂ ਅਤੇ ਪੂਰੀ ਮਨੁੱਖਤਾ ਨੂੰ ਸਮਰਪਿਤ ਕੀਤਾ ਗਿਆ ਹੈ । ਉਨ੍ਹਾ ਕਿਹਾ ਕਿ ਸਰਦਾਰ ਹਰੀ ਸਿੰਘ ਨਲਵਾ ਦਾ ਇਹ ਬੁੱਤ ਸਾਡੀ ਆਉਣ ਵਾਲੀ ਪੀੜ੍ਹੀ ਲਈ ਰਾਹ ਦਸੇਰਾ ਸਾਬਤ ਹੋਵੇਗਾ ਅਤੇ ਉਨ੍ਹਾਂ ਨੂੰ ਆਪਣੇ ਮਹਾਨ ਸਿੱਖ ਇਤਿਹਾਸ ਅਤੇ ਵਿਰਸੇ ਤੋਂ ਜਾਣੂ ਕਰਵਾਏਗਾ, ਕਿਉਂਕਿ ਸਰਦਾਰ ਹਰੀ ਸਿੰਘ ਨਲਵਾ ਦਾ ਨਾਮ ਵਿਸ਼ਵ ਦੇ ਪਹਿਲੇ ਦੱਸ ਚੋਟੀ ਦੇ ਜਰਨੈਲਾਂ ਵਿੱਚੋਂ ਪਹਿਲੇ ਸਥਾਨ ਉੱਤੇ ਸ਼ੁਮਾਰ ਹੈ।ਉਨ੍ਹਾਂ ਕਿਹਾ ਕਿ ਅਫ਼ਗ਼ਾਨ ਦੀ ਧਰਤੀ ਉੱਤੇ ਇਸ ਜਰਨੈਲ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ । ਵਿਧਾਇਕ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭੇਜੇ ਫੰਡਾਂ 25 ਲੱਖ ਰੁਪਏ ਦੀ ਲਾਗਤ ਨਾਲ ਇਹ ਚੌਂਕ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਚੌਂਕ ਵੀ ਫੁਹਾਰਾ ਚੌਂਕ ਦੀ ਤਰ੍ਹਾਂ ਹੀ ਪਟਿਆਲਾ ਦੀ ਵਿਲੱਖਣ ਪਛਾਣ ਬਣਕੇ ਉਭਰੇਗਾ। ਉਨ੍ਹਾਂ ਹੋਰ ਕਿਹਾ ਕਿ ਇਹ ਚੌਂਕ ਜਿੱਥੇ ਸ਼ਹਿਰ ਦੀ ਖੂਬਸੂਰਤੀ ਨੂੰ ਚਾਰ ਚੰਨ ਲਾਵੇਗਾ, ਉਥੇ ਹੀ ਆਵਾਜਾਈ ਨੂੰ ਵੀ ਨਿਯਮਤ ਕਰਕੇ ਹਾਦਸਾ ਰਹਿਤ ਕਰਨ ਵਿੱਚ ਮਦਦ ਕਰੇਗਾ । ਉਨ੍ਹਾਂ ਕਿਹਾ ਕਿ ਪਟਿਆਲਾ ਹਿੰਦੂ ਸਿੱਖ ਏਕਤਾ ਦਾ ਪ੍ਰਤੀਕ ਬਣਿਆ ਹੋਇਆ ਹੈ ਅਤੇ ਇੱਥੇ ਦੇ ਚੌਂਕਾਂ ਨੂੰ ਇਤਿਹਾਸਕ ਅਤੇ ਵਿਰਾਸਤੀ ਰੂਪ ਵਿੱਚ ਵਿਕਸਤ ਕੀਤਾ ਜਾ ਰਿਹਾ ਹੈ। ਇਸ ਮੌਕੇ ਮਦਨ ਅਰੋੜਾ, ਅਮਰਜੀਤ ਸਿੰਘ, ਰਵੇਲ ਸਿੱਧੂ, ਜਗਤਾਰ ਜੱਗੀ, ਮੁਖਤਿਆਰ ਗਿੱਲ, ਅਸ਼ੋਕ ਕੁਮਾਰ, ਕ੍ਰਿਸ਼ਨ ਕੁਮਾਰ, ਮਿੱਡਾ ਜੀ, ਰੂਬੀ ਭਾਟੀਆ, ਵਿਜੇ ਕਨੌਜੀਆ, ਅਮਨ ਬਾਂਸਲ, ਹਰੀਸ਼ ਕਾਂਤ ਵਾਲੀਆਂ ਆਦਿ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸ. ਕੋਹਲੀ ਨੇ ਸਰਦਾਰ ਹਰੀ ਸਿੰਘ ਨਲਵਾ ਦਾ ਬੁੱਤ ਲਗਵਾ ਕੇ ਇਤਿਹਾਸਕ ਕੰਮ ਕੀਤਾ ਹੈ। ਪਟਿਆਲਾ ਦੇ ਇਨ੍ਹਾਂ ਆਗੂਆਂ ਨੇ ਕਿਹਾ ਕਿ ਵਿਧਾਇਕ ਕੋਹਲੀ ਨੇ ਆਪਣੇ ਮੇਅਰ ਦੇ ਕਾਰਜਕਾਲ ਸਮੇਂ ਸ਼ਹਿਰ ਵਿੱਚ ਹਿੰਦੂ ਸਿੱਖ ਏਕਤਾ ਨੂੰ ਮਜ਼ਬੂਤ ਕਰਨ ਲਈ ਕਈ ਕਦਮ ਉਠਾਏ ਸਨ, ਇਸ ਦੌਰਾਨ ਉਨ੍ਹਾਂ ਨੇ ਖੰਡਾ ਚੌਂਕ, ਪਰਸ਼ੂਰਾਮ ਚੌਂਕ, ਅਗਰਸੈਨ ਚੌਂਕ ਬਣਵਾਏ ਤੇ ਲੋਅਰ ਮਾਲ ਸੜਕ ਅਤੇ ਲੀਲਾ ਭਵਨ ਚੌਂਕ ਤੋਂ ਰਾਜਿੰਦਰਾ ਹਸਪਤਾਲ ਰੋਡ ਨੂੰ ਵੀ ਚੌੜਾ ਕਰਵਾਇਆ ਸੀ ਅਤੇ ਹੁਣ ਸਰਦਾਰ ਹਰੀ ਸਿੰਘ ਨਲਵਾ ਦੇ ਨਾਮ 'ਤੇ ਇਹ ਚੌਂਕ ਬਣਵਾਇਆ ਗਿਆ ਹੈ। ਇਸ ਮੌਕੇ ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ, ਨਗਰ ਨਿਗਮ ਦੇ ਕਮਿਸ਼ਨਰ ਡਾ. ਰਜਤ ਉਬਰਾਏ, ਗੁਰਜੀਤ ਸਿੰਘ ਕੋਹਲੀ, ਮਹੰਤ ਸੁੰਦਰ ਸਿੰਘ, ਬਲਦੀਪ ਸਿੰਘ ਦੀਪ, ਗੁਰਜੀਤ ਸਿੰਘ ਸਾਹਨੀ, ਪ੍ਰਭਜੋਤ ਸਿੰਘ ਜੋਤੀ, ਯੰਗ ਖ਼ਾਲਸਾ ਫਾਊਂਡੇਸ਼ਨ ਤੋਂ ਭਵਨਪੁਨੀਤ ਸਿੰਘ, ਤਰਨਜੀਤ ਸਿੰਘ ਕੋਹਲੀ, ਹਰਸ਼ਪਾਲ ਰਾਹੁਲ, ਜਸਬੀਰ ਸਿੰਘ ਮਾਟਾ, ਜਗਤਾਰ ਸਿੰਘ ਤਾਰੀ, ਸਿਮਰਨਪ੍ਰੀਤ ਸਿੰਘ, ਕੰਵਲਜੀਤ ਸਿੰਘ ਗੋਨਾ, ਤਰਲੋਕ ਸਿੰਘ ਤੋਰਾ, ਰਵਿੰਦਰ ਪਾਲ ਸਿੰਘ ਜੋਨੀ ਕੋਹਲੀ, ਜਸਪ੍ਰੀਤ ਸਿੰਘ ਭੋਲਾ ਸੇਠੀ, ਅਜੀਤ ਸਿੰਘ ਬਾਬੂ, ਇਤਵਿੰਦਰ ਸਿੰਘ ਹਨੀ ਲੂਥਰਾ, ਰਣਜੀਤ ਸਿੰਘ ਚੰਢੋਕ, ਰਵਿੰਦਰਪਾਲ ਸਿੰਘ ਬਿੰਟੀ ਸੱਭਰਵਾਲ, ਗੁਰਵਿੰਦਰਪਾਲ ਸਿੰਘ ਰੀਟੂ, ਗੁਰਿੰਦਰ ਸਿੰਘ ਮੰਟੂ, ਰਵਿੰਦਰ ਸਿੰਘ ਬੰਟੂ, ਨਿਗਰਾਨ ਇੰਜੀਨੀਅਰ ਹਰਕਿਰਨ ਸਿੰਘ, ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਦੇ ਮੈਂਬਰ ਅਤੇ ਹੋਰ ਵੀ ਮੌਜੂਦ ਸਨ।ਇਸ ਮੌਕੇ ਬਾਬਾ ਦਰਸ਼ਨ ਸਿੰਘ ਤੇ ਦੀਪ ਸਿੰਘ ਦੇ ਰਣਜੀਤ ਅਖਾੜੇ ਦੇ ਜਥੇ ਨੇ ਗਤਕੇ ਦੇ ਜੌਹਰ ਦਿਖਾਏ।

Related Post