post

Jasbeer Singh

(Chief Editor)

Patiala News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਇਕ ਬਰਿੰਦਰ ਗੋਇਲ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ

post-img

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਇਕ ਬਰਿੰਦਰ ਗੋਇਲ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਖਨੌਰੀ ਅਤੇ ਮਕੋਰੜ ਸਾਹਿਬ ਵਿਖੇ ਘੱਗਰ ਦਰਿਆ ਦਾ ਦੌਰਾ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਵੀ ਲੋੜ ਨਹੀਂ, ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਹਨ ਪੁਖਤਾ ਪ੍ਰਬੰਧ ਹੋਰਨਾ ਰਾਜਾਂ ਵਿੱਚ ਹੋਈ ਭਾਰੀ ਬਰਸਾਤ ਕਾਰਨ ਪਿਛਲੇ 48 ਘੰਟਿਆਂ ਵਿੱਚ ਵਧਿਆ ਘੱਗਰ ਦਾ ਪਾਣੀ, ਪਰ ਹਾਲੇ ਵੀ ਖਤਰੇ ਦੇ ਨਿਸ਼ਾਨ ਤੋਂ ਚਾਰ ਫੁੱਟ ਹੈ ਹੇਠਾਂ ਲੋਕਾਂ ਨੇ ਪ੍ਰਸ਼ਾਸਨਿਕ ਪ੍ਰਬੰਧਾਂ ਤੇ ਪ੍ਰਗਟਾਈ ਸੰਤੁਸ਼ਟੀ, ਬੰਨਾਂ ਦੀ ਮਜਬੂਤੀ ਅਤੇ ਸਾਫ ਸਫਾਈ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ ਖਨੌਰੀ/ ਮਕੋਰੜ ਸਾਹਿਬ/ ਸੰਗਰੂਰ, 14 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਲਹਿਰਾ ਦੇ ਵਿਧਾਇਕ ਬਰਿੰਦਰ ਗੋਇਲ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਖਨੌਰੀ ਅਤੇ ਮਕੋਰੜ ਸਾਹਿਬ ਵਿਖੇ ਘੱਗਰ ਦਰਿਆ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਣ ਲਈ ਹੋਰਨਾਂ ਵਿਭਾਗਾਂ ਦੇ ਉੱਚ ਅਧਿਕਾਰੀਆਂ ਸਮੇਤ ਦੌਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਬਰਿੰਦਰ ਗੋਇਲ ਅਤੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਮੌਜੂਦਗੀ ਵਿੱਚ ਘੱਗਰ ਨੇੜੇ ਵਸਦੇ ਪਿੰਡਾਂ ਦੇ ਲੋਕਾਂ ਨੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਹੜ ਰੋਕੂ ਕਾਰਜਾਂ ਦੀ ਜੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਸੰਤੁਸ਼ਟੀ ਹੈ ਕਿ ਪ੍ਰਸ਼ਾਸਨ ਵੱਲੋਂ ਇਸ ਵਾਰ ਹਰ ਪੱਖੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ । ਵਿਧਾਇਕ ਬਰਿੰਦਰ ਗੋਇਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਹਿਲਾਂ ਮਕੋਰੜ ਸਾਹਿਬ ਤੋਂ ਕੜੈਲ ਤੱਕ ਕਾਫੀ ਦਿੱਕਤ ਆਉਂਦੀ ਸੀ ਪਰ ਹੁਣ ਬੰਨ੍ਹ ਮਜਬੂਤ ਕੀਤੇ ਗਏ ਹਨ ਅਤੇ ਦੋਵੇਂ ਪਾਸੇ ਰਸਤੇ ਨੂੰ ਘੱਗਰ ਦਰਿਆ ਦੇ ਨਾਲ ਨਾਲ 16 ਫੁੱਟ ਚੌੜਾ ਕੀਤੇ ਜਾਣ ਤੋਂ ਬਾਅਦ ਗੱਡੀਆਂ, ਟਰੈਕਟਰ ਟਰਾਲੀਆਂ ਉਥੋਂ ਆਸਾਨੀ ਨਾਲ ਲੰਘਦੇ ਹਨ ਜਿਸ ਕਾਰਨ ਨਿਰੰਤਰ ਦਰਿਆ ਦੀ ਨਿਗਰਾਨੀ ਕੀਤੀ ਜਾ ਰਹੀ ਹੈ । ਉਹਨਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਹੋਰਨਾਂ ਰਾਜਾਂ ਵਿੱਚ ਭਾਰੀ ਬਰਸਾਤ ਹੋਈ ਹੈ ਜਿਸ ਕਾਰਨ ਉਹਨਾਂ ਰਾਜਾਂ ਦੀਆਂ ਟਾਂਗਰੀ, ਮਾਰਕੰਡਾ, ਸਰਾਲਾ ਆਦਿ ਨਦੀਆਂ ਦਾ ਪਾਣੀ ਘੱਗਰ ਵਿੱਚ ਡਿੱਗਦਾ ਹੈ ਅਤੇ ਘੱਗਰ ਵਿੱਚ ਪਾਣੀ ਦਾ ਪੱਧਰ ਵੱਧ ਜਾਂਦਾ ਹੈ ਜਿਸ ਦਾ ਖਮਿਆਜਾ ਇੱਥੇ ਲੋਕਾਂ ਨੂੰ ਭੁਗਤਣਾ ਪੈਂਦਾ ਹੈ । ਵਿਧਾਇਕ ਨੇ ਕਿਹਾ ਕਿ ਡਰੇਨੇਜ ਵਿਭਾਗ ਸਮੇਤ ਹੋਰਨਾ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਇੱਥੇ 24 ਘੰਟੇ ਮੁਸਤੈਦ ਹਨ ਅਤੇ ਉਹ ਖੁਦ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸਡੀਐਮ ਸੂਬਾ ਸਿੰਘ ਸਮੇਤ ਹੋਰ ਅਧਿਕਾਰੀ ਸਮੇਂ ਸਮੇਂ ਤੇ ਪਿਛਲੇ ਦਿਨਾਂ ਦੌਰਾਨ ਲਗਾਤਾਰ ਘੱਗਰ ਦਰਿਆ ਦੇ ਬੰਨਾ ਦੀ ਮਜਬੂਤੀ ਲਈ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲੈਂਦੇ ਰਹੇ ਹਨ ਅਤੇ ਇਥੇ ਵਸਦੇ ਲੋਕਾਂ ਦੀ ਲੋੜ ਮੁਤਾਬਕ ਕੰਮ ਕਰਵਾਏ ਗਏ ਹਨ । ਵਿਧਾਇਕ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਘੱਗਰ ਦਰਿਆ ਨੇੜੇ ਵਸਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦੇ ਪੱਧਰ ਤੇ ਹਰ ਪ੍ਰਬੰਧਾਂ ਨੂੰ ਸਮੇਂ ਸਿਰ ਨੇਪਰੇ ਚੜਾਉਣ ਵਿੱਚ ਵਿਸ਼ੇਸ਼ ਦਿਲਚਸਪੀ ਦਿਖਾਈ ਗਈ ਹੈ ਅਤੇ ਪੰਜਾਬ ਸਰਕਾਰ ਘੱਗਰ ਦੇ ਇਸ ਮਸਲੇ ਦਾ ਸਥਾਈ ਹੱਲ ਕਰਨ ਲਈ ਜੁਟੀ ਹੋਈ ਹੈ ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਜਿਲਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਾਹਮਣੇ ਰੱਖਦੇ ਹੋਏ ਘੱਗਰ ਦੇ ਬੰਨਾ ਦੀ ਮਜਬੂਤੀ ਲਈ ਅਤੇ ਸਾਫ ਸਫਾਈ ਦੇ ਪ੍ਰਬੰਧਾਂ ਵਿੱਚ ਕੁਆਲਿਟੀ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਸਾਰੇ ਕਾਰਜ ਮਿਆਰੀ ਤਰੀਕੇ ਨਾਲ ਨੇਪਰੇ ਚੜਾਏ ਗਏ ਹਨ। ਉਹਨਾਂ ਕਿਹਾ ਕਿ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਪ੍ਰਸ਼ਾਸਨ ਵੱਲੋਂ ਹਰੇਕ ਤਰ੍ਹਾਂ ਦੇ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ । ਘੱਗਰ ਨੇੜਲੇ ਸਥਾਨਾਂ ਦਾ ਦੌਰਾ ਕਰਨ ਸਮੇਂ ਸਹਾਇਕ ਕਮਿਸ਼ਨਰ ਅੰਡਰ ਟ੍ਰੇਨਿੰਗ ਡਾ. ਅਦਿਤਿਆ ਸ਼ਰਮਾ, ਡੀਐਸਪੀ ਪਰਮਿੰਦਰ ਸਿੰਘ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਮੋਹਤਬਰ ਹਾਜਰ ਸਨ ।

Related Post