ਹਲਕਾ ਪਟਿਆਲਾ ਤੋਂ ‘ਆਪ’ ਉਮੀਦਵਾਰ ਡਾ. ਬਲਵੀਰ ਸਿੰਘ ਦੇ ਚੋਣ ਪ੍ਰਚਾਰ ਨੂੰ ਤੇਜ਼ ਕਰਨ ਲਈ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੀ ਅਗਵਾਈ ਵਿੱਚ ਮੋਟਰਸਾਈਕਲ ਮਾਰਚ ਕੱਢਿਆ ਗਿਆ। ਇਸੇ ਦੌਰਾਨ ‘ਆਪ’ ਵਰਕਰਾਂ ਨੇ ਨਾਅਰੇਬਾਜ਼ੀ ਕਰ ਕੇ ਲੋਕਾਂ ਨੂੰ ਪਾਰਟੀ ਦੇ ਹੱਕ ਵਿੱਚ ਭੁਗਤਣ ਦਾ ਸੱਦਾ ਦਿੱਤਾ। ਰੋਡ ਸ਼ੋਅ ਦੀ ਸ਼ੁਰੂਆਤ ਅਨਾਜ ਮੰਡੀ ਤੋਂ ਕੀਤੀ ਗਈ। ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲੜੀਆਂ ਜਾ ਰਹੀਆਂ ਚੋਣਾਂ ਦੌਰਾਨ ਆਪ ਉਮੀਦਵਾਰਾਂ ਨੂੰ ਸਾਰੀਆਂ ਸੀਟਾਂ ਉੱਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਡਾ. ਬਲਵੀਰ ਸਿੰਘ ਲਈ ਸਮਰਥਨ ਦੀ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਕੰਮ ਸੂਬੇ ਦੀ ਆਪ ਸਰਕਾਰ ਪਿਛਲੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਕਰ ਚੁੱਕੀ ਹੈ। ਉਹ ਅਕਾਲੀਆਂ ਤੇ ਕਾਂਗਰਸੀਆਂ ਨੇ ਆਪਣੇ 75 ਸਾਲਾਂ ਦੇ ਕਾਰਜਕਾਲ ਦੌਰਾਨ ਵੀ ਨਹੀਂ ਕੀਤੇ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਪਾਤੜਾਂ ਦੇ ਪ੍ਰਧਾਨ ਸੁਰਿੰਦਰ ਕੁਮਾਰ ਪੈਂਦ, ਆਪ ਆਗੂ ਕੁਲਦੀਪ ਸਿੰਘ ਥਿੰਦ, ਬਲਾਕ ਪ੍ਰਧਾਨ ਮਹਿੰਗਾ ਸਿੰਘ ਬਰਾੜ, ਕਾਰ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਭਿੰਡਰ, ਮਨਵੀਰ ਸਿੰਘ ਸੰਧੂ, ਤੇਜਪਾਲ ਸ਼ਰਮਾ, ਸਬਕਾ ਚੇਅਰਮੈਨ ਤੇਜਿੰਦਰ ਸਿੰਘ ਤੇਜ਼ੀ ਬੂਰੜ ਤੇ ਬੂਟਾ ਸਿੰਘ ਸ਼ੁਤਰਾਣਾ ਆਦਿ ਹਾਜ਼ਰ ਸਨ। ਸਾਬਕਾ ਐਂਪਲਾਈਜ਼ ਵਿੰਗ ਵੱਲੋਂ ਡਾ. ਬਲਬੀਰ ਸਿੰਘ ਦੇ ਹੱਕ ਵਿੱਚ ਪ੍ਰਚਾਰ ਤੇਜ਼ ਪਟਿਆਲਾ: ‘ਆਪ’ ਦੇ ਸਾਬਕਾ ਐਂਪਲਾਈਜ਼ ਵਿੰਗ ਵੱਲੋਂ ਪਟਿਆਲਾ ਲੋਕ ਸਭਾ ਹਲਕੇ ਦੇ ਉਮੀਦਵਾਰ ਡਾਕਟਰ ਬਲਬੀਰ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮੁਲਾਜ਼ਮ ਵਿੰਗ ਦੇ ਆਗੂਆਂ ਬਚਿੱਤਰ ਸਿੰਘ, ਸੂਬਾ ਜੁਆਇੰਟ ਸਕੱਤਰ, ਖੁਸ਼ਿਵੰਦਰ ਕਪਿਲਾ ਜੁਆਇੰਟ ਸੈਕਟਰੀ, ਨਰਿੰਦਰ ਗੋਇਲ ਜਿਲਾ ਪ੍ਰਧਾਨ, ਹਰਜੀਤ ਸਿੰਘ ਜਨਰਲ ਸਕੱਤਰ, ਓਮ ਪ੍ਰਕਾਸ਼ ਜੁਆਇੰਟ ਸਕੱਤਰ,ਅਮਰੀਕ ਸੋਹੀ, ਗੁਰਦੇਵ ਸਿੰਘ, ਮੱਖਣ ਸਿੰਘ, ਜਗਜੀਤ ਸਿੰਘ, ਹਰਸ਼ਵਰਧਨ ਵਧਵਾ ਸਮੇਤ ਇੰਪਰੂਵਮੈਂਟ ਟਰੱਸਟ ਪਟਿਆਲਾ ਤੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਆਦਿ ਵੱਲੋਂ ਪੂਰੇ ਜ਼ੋਰ ਸ਼ੋਰ ਨਾਲ ਘਰ ਘਰ ਪ੍ਰਚਾਰ ਅਤੇ ਮੀਟਿੰਗਾਂ ਦਾ ਦੌਰ ਚਲਾਇਆ ਜਾ ਰਿਹਾ ਹੈ। -ਖੇਤਰੀ ਪ੍ਰਤੀਨਿਧ
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.