
ਵਿਧਾਇਕ ਦੇਵ ਮਾਨ ਨੇ ਪਿੰਡ ਗੁਰਦਿੱਤਪੁਰਾ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
- by Jasbeer Singh
- February 17, 2025

ਵਿਧਾਇਕ ਦੇਵ ਮਾਨ ਨੇ ਪਿੰਡ ਗੁਰਦਿੱਤਪੁਰਾ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਨਾਭਾ, 17 ਫਰਵਰੀ : ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਗਾਤਾਰ ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਦੇ ਤਹਿਤ ਹਲਕਾ ਨਾਭਾ ਦੇ ਪਿੰਡ ਗੁਰਦਿੱਤਪੁਰਾ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਜਾਰੀ ਕੀਤੀ ਗਈ ਹੈ, ਇੰਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਗੁਰਦੇਵ ਸਿੰਘ ਦੇਵ ਨੇ ਗੁਰਦਿੱਤਪੁਰਾ ਵਿਖੇ ਵਿਕਾਸ ਕਾਰਜ ਸ਼ੁਰੂ ਕਰਵਾਉਣ ਉਪਰੰਤ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਵਾਅਦਿਆਂ ਨੂੰ ਇੱਕ ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਹਰੇਕ ਵਿਧਾਨ ਸਭਾ ਵਿਖੇ ਸ਼ਹਿਰਾਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉੱਥੇ ਹੀ ਪਿੰਡਾਂ ਦੀ ਨੁਹਾਰ ਬਦਲਣ ਲਈ ਜੱਗੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਦੇਵ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲ਼ਕਾ ਨਾਭਾ ਦੇ ਸਾਰੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ ਕੀਤੇ ਜਾਣਗੇ । ਇਸ ਮੌਕੇ ਉਨਾਂ ਦੇ ਨਾਲ ਤੇਜਿੰਦਰ ਸਿੰਘ ਖਹਿਰਾ, ਰਾਜਿੰਦਰ ਸਿੰਘ ਸਰਪੰਚ, ਮਨਪ੍ਰੀਤ ਸਿੰਘ ਧਾਰੋਕੀ, ਧਰਮਿੰਦਰ ਸਿੰਘ ਸੁੱਖੇਵਾਲ, ਭੁਪਿੰਦਰ ਸਿੰਘ ਕੱਲਰ ਮਾਜਰੀ, ਜਸਵੀਰ ਸਿੰਘ ਵਜੀਦਪੁਰ, ਗੁਰਚਰਨ ਸਿੰਘ ਨੰਬਰਦਾਰ, ਸੁਰਜੀਤ ਸਿੰਘ ਸਾਬਕਾ ਪੰਚ, ਕਿਰਪਾਲ ਸਿੰਘ ਪੰਚ, ਗੁਰਮੇਲ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੋਜੂਦ ਸਨ ।