

ਬਾਘਾਪੁਰਾਣਾ ਹਲਕੇ ਦੇ ਵਿਧਾਇਕ ਸੜਕ ਹਾਦਸੇ ਵਿਚ ਵਾਲ ਵਾਲ ਬਚੇ ਚੰਡੀਗੜ੍ਹ : ਪੰਜਾਬ ਦੇ ਵਿਧਾਨ ਸਭਾ ਹਲਕੇ ਦੇ ਵਿਧਾਇਕ ਅੰਮ੍ਰਿਤਸਰ ਪਾਲ ਸਿੰਘ ਦੀ ਗੱਡੀ ਸੜਕੀ ਹਾਦਸੇ ਦਾ ਸਿ਼ਕਾਰ ਹੋ ਗਈ ਜਦੋਂ ਉਹ ਦਿੱਲੀ ਜਾ ਰਹੇ ਸਨ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਵਾਲ ਵਾਲ ਬਚ ਗਏ ਹਨ ਜਦੋਂ ਕਿ ਉਹ ਜਿਸ ਵਾਹਨ ਵਿਚ ਸਵਾਰ ਹੋ ਕੇ ਜਾ ਰਹੇ ਸਨ ਨੁਕਸਾਨੀ ਗਈ । ਇਥੇ ਇਹ ਵੀ ਗੱਲ ਦੱਸਣਯੋਗ ਹੈ ਕਿ ਹਾਲ ਦੀ ਘੜੀ ਪੰਜਾਬ ਦੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ।ਜੋ ਕਿ ਬਹੁਤ ਹੀ ਦੁੱਖ ਭਰੀ ਗੱਲ ਹੈ ।