
ਵਿਧਾਇਕ ਗੁਰਲਾਲ ਘਨੌਰ ਤੇ ਐਸ ਐਸ ਪੀ ਪਟਿਆਲਾ ਨੇ ਘਨੌਰ 'ਚ ਨਵੇਂ ਬਣੇ 'ਸਾਝ ਕੇਂਦਰ' ਦਾ ਕੀਤਾ ਉਦਘਾਟਨ
- by Jasbeer Singh
- February 4, 2025

ਵਿਧਾਇਕ ਗੁਰਲਾਲ ਘਨੌਰ ਤੇ ਐਸ ਐਸ ਪੀ ਪਟਿਆਲਾ ਨੇ ਘਨੌਰ 'ਚ ਨਵੇਂ ਬਣੇ 'ਸਾਝ ਕੇਂਦਰ' ਦਾ ਕੀਤਾ ਉਦਘਾਟਨ - ਘਨੌਰ ਨਿਵਾਸੀਆਂ ਨੂੰ ਮਿਲਣਗੀਆਂ ਸੁੱਖ ਸਹੂਲਤਾਂ ਘਨੌਰ 'ਚ : ਵਿਧਾਇਕ ਗੁਰਲਾਲ ਘਨੌਰ ਘਨੌਰ : ਪੰਜਾਬ ਸਰਕਾਰ ਵਲੋਂ ਆਮ ਜਨਤਾ ਦੀ ਖੱਜਲ-ਖੁਆਰੀ ਘਟਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ’ਤੇ ਨਿਪਟਾਰਾ ਕਰਨ ਲਈ ਸਾਂਝ ਕੇਂਦਰ ਉਸਾਰੇ ਗਏ ਸਨ, ਜਿਸ ਤਹਿਤ ਅੱਜ ਘਨੌਰ 'ਚ ਨਵੇਂ ਬਣੇ ਸਾਂਝ ਕੇਂਦਰ ਦਾ ਉਦਘਾਟਨ ਹਲਕਾ ਵਿਧਾਇਕ ਗੁਰਲਾਲ ਘਨੌਰ ਅਤੇ ਐਸ. ਐਸ. ਪੀ. ਪਟਿਆਲਾ ਨਾਨਕ ਸਿੰਘ ਵੱਲੋਂ ਆਪਣੇ ਕਰ ਕਮਲਾਂ ਨਾਲ ਉਦਘਾਟਨ ਕਰਕੇ ਜਨਤਾ ਨੂੰ ਸਪੁਰਦ ਕੀਤਾ ਗਿਆ । ਇਸ ਮੌਕੇ ਐਸ ਪੀ ਡੀ ਮੈਡਮ ਹਰਵੰਤ ਕੌਰ, ਡੀ. ਐਸ. ਪੀ. ਹਰਮਨਪ੍ਰੀਤ ਸਿੰਘ ਚੀਮਾ, ਐਸ. ਐਚ. ਓ. ਸਾਹਿਬ ਸਿੰਘ ਥਾਣਾ ਘਨੌਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ । ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਜਨਤਾ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਲਈ ਹੀ ਸਾਂਝ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ, ਇਸ ਲਈ ਲੋਕ ਇਨ੍ਹਾਂ ਸਾਂਝ ਕੇਂਦਰਾਂ ਦਾ ਵੱਧ ਤੋਂ ਵੱਧ ਲਾਹਾ ਲੈਣ । ਉਨ੍ਹਾਂ ਕਿਹਾ ਕਿ ਘਨੌਰ ਵਾਸੀਆਂ ਨੂੰ ਨਿਸ਼ਚਿਤ ਸਮੇਂ ਅੰਦਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦੂਰ ਦੁਰਾਡੇ ਜਾਣ ਦੀ ਬਜਾਏ ਹੁਣ ਸਾਰੀਆਂ ਸਹੂਲਤਾਂ ਘਨੌਰ ਸ਼ਹਿਰ 'ਚ ਉਪਲੱਬਧ ਹੋਣਗੀਆਂ । ਇਸ ਮੌਕੇ ਐਸ. ਐਸ. ਪੀ. ਪਟਿਆਲਾ ਨਾਨਕ ਸਿੰਘ ਨੇ ਕਿਹਾ ਕਿ ਸਾਂਝ ਕੇਂਦਰਾਂ ਦੀ ਆਮ ਜਨਤਾ ਨਾਲ ਸਾਂਝ ਕਾਇਮ ਹੈ ਅਤੇ ਲੋਕ ਹਰ ਰੋਜ਼ ਵੱਡੀ ਗਿਣਤੀ ਵਿਚ ਸਾਂਝ ਕੇਂਦਰ ਦੀਆਂ ਸੇਵਾਵਾਂ ਦਾ ਲਾਭ ਲੈਣਗੇ । ਐਸ. ਐਸ. ਪੀ. ਨਾਨਕ ਸਿੰਘ ਨੇ ਦੱਸਿਆ ਕਿ ਆਧੁਨਿਕ ਸਹੂਲਤਾਂ ਅਤੇ ਕੰਪਿਊਟਰਾਈਜ਼ਡ ਪ੍ਰਣਾਲੀ ਨਾਲ ਲੈਸ ਸਾਂਝ ਕੇਂਦਰ ਵਿਖੇ ਪੰਜਾਬ ਸੇਵਾ ਅਧਿਕਾਰ ਐਕਟ 2011 ਅਧੀਨ ਪੁਲਿਸ ਵਿਭਾਗ ਨਾਲ ਸਬੰਧਤ ਸੇਵਾਵਾਂ ਇਕ ਛੱਤ ਹੇਠ ਆਸਾਨ ਪ੍ਰਣਾਲੀ ਰਾਹੀਂ ਪ੍ਰਦਾਨ ਕਰਵਾਈਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਅਤੇ ਜ਼ਿਲ੍ਹੇ ਵਿਚ ਅਮਨ ਤੇ ਕਾਨੂੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਿਚ ਪੁਲਿਸ ਵਿਭਾਗ ਵਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਇਸ ਮੌਕੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਪੰਮਾ, ਨਗਰ ਪੰਚਾਇਤ ਘਨੌਰ ਦੇ ਪ੍ਰਧਾਨ ਮਨਦੀਪ ਕੌਰ ਸਿੱਧੂ, ਕੌਂਸਲਰ ਮੁਖਤਿਆਰ ਸਿੰਘ ਗੁਰਾਇਆ, ਕੌਂਸਲਰ ਰਵੀ ਕੁਮਾਰ, ਕੌਂਸਲਰ ਗੁਰਵਿੰਦਰ ਸਿੰਘ ਕਾਲਾ, ਕੌਂਸਲਰ ਬਲਜਿੰਦਰ ਸਿੰਘ, ਨਰਿੰਦਰ ਸਿੰਘ ਤਖਤੂਮਾਜਰਾ, ਏ ਐਸ ਆਈ ਜਸਵਿੰਦਰ ਸਿੰਘ ਇੰਚਾਰਜ ਸਾਂਝ ਕੇਂਦਰ, ਤਰਸੇਮ ਸਿੰਘ, ਐਸ ਆਈ ਗੁਰਪ੍ਰੀਤ ਸਿੰਘ, ਗੁਰਪਾਲ ਸਿੰਘ, ਗੁਲਜ਼ਾਰ ਸਿੰਘ ਸਰਪੰਚ ਭੂਰੀਮਾਜਰਾ, ਗੁਰਮੀਤ ਸਿੰਘ ਢੰਡਾ, ਸੋਨੂੰ ਬੇਦੀ, ਇੰਦਰਜੀਤ ਸਿੰਘ ਸਿਆਲੂ, ਕੁਲਵੰਤ ਸਿੰਘ ਪੀਏ, ਦਰਸ਼ਨ ਸਿੰਘ ਮੰਜੌਲੀ, ਪਿੰਦਰ ਸੇਖੋਂ ਬਘੌਰਾ, ਗੁਰਪ੍ਰੀਤ ਸਿੰਘ ਮੰਨਣ, ਮੱਖਣ ਖਾਨ, ਸੁਰਿੰਦਰ ਤੁਲੀ, ਕੁਲਦੀਪ ਸਿੰਘ, ਗੁਰਚਰਨ ਸਿੰਘ ਆਦਿ ਮੌਜੂਦ ਸਨ ।