
ਵਿਧਾਇਕ ਗੁਰਲਾਲ ਘਨੌਰ ਨੇ ਆਲਮਪੁਰ, ਗਾਰਦੀਨਗਰ ਅਤੇ ਨੇਪਰਾਂ ਦੇ ਪ੍ਰਾਇਮਰੀ ਸਕੂਲਾਂ ਵਿਖੇ 25 ਲੱਖ 72 ਹਜ਼ਾਰ ਰੁਪਏ ਦੇ ਵਿ
- by Jasbeer Singh
- May 29, 2025

ਵਿਧਾਇਕ ਗੁਰਲਾਲ ਘਨੌਰ ਨੇ ਆਲਮਪੁਰ, ਗਾਰਦੀਨਗਰ ਅਤੇ ਨੇਪਰਾਂ ਦੇ ਪ੍ਰਾਇਮਰੀ ਸਕੂਲਾਂ ਵਿਖੇ 25 ਲੱਖ 72 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ ਕੀਤੇ -ਤੰਦਰੁਸਤ ਸਰੀਰ ਵਿੱਚ ਤੰਦਰੁਸਤ ਦਿਮਾਗ਼ ਦਾ ਵਿਕਾਸ ਹੁੰਦਾ ਹੈ, ਹਲਕਾ ਘਨੌਰ ਦੇ ਨੌਜਵਾਨਾਂ ਨੂੰ ਖੇਡ ਦੇ ਮੈਦਾਨਾਂ ਤੱਕ ਲਿਜਾ ਕੇ ਤੰਦਰੁਸਤ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ: ਗੁਰਲਾਲ ਘਨੌਰ ਵਿਧਾਇਕ ਰਾਜਪੁਰਾ, 29 ਮਈ : ਹਲਕਾ ਘਨੌਰ ਦੇ ਆਲਮਪੁਰ, ਗਾਰਦੀਨਗਰ ਅਤੇ ਨੇਪਰਾਂ ਪਿੰਡਾਂ ਵਿੱਚ ਵਿਧਾਇਕ ਗੁਰਲਾਲ ਘਨੌਰ ਨੇ ਲੱਖਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਵਿਕਾਸ ਕਾਰਜ ਲੋਕ ਅਰਪਣ ਕੀਤੇ। ਇਹ ਕਾਰਜ ਪਿੰਡਾਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਮੁੱਢਲੇ ਢਾਂਚੇ ਵਿੱਚ ਸੁਧਾਰ, ਮੁਰੰਮਤ ਅਤੇ ਖੇਡ ਮੈਦਾਨਾਂ ਦੇ ਵਿਕਾਸ ਨਾਲ ਸੰਬੰਧਤ ਸਨ। ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਦਿਮਾਗ਼ ਵੱਸਦਾ ਹੈ। ਇਸੇ ਤਰ੍ਹਾਂ, ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਹਲਕਾ ਘਨੌਰ ਦੇ ਨੌਜਵਾਨਾਂ ਨੂੰ ਸਿਰਫ਼ ਪੜ੍ਹਾਈ ਹੀ ਨਹੀਂ, ਸਗੋਂ ਖੇਡਾਂ ਵੱਲ ਵੀ ਉਤਸ਼ਾਹਿਤ ਕਰਕੇ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਮਜ਼ਬੂਤ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਨੇ ਤਿੰਨ ਪ੍ਰਾਇਮਰੀ ਸਕੂਲਾਂ ਵਿੱਚ ਨਵੇਂ ਕਲਾਸ-ਰੂਮ, ਟਾਇਲਟ ਬਲਾਕ, ਪੀਣ ਵਾਲੇ ਪਾਣੀ ਦੀ ਸੁਵਿਧਾ, ਅਤੇ ਚਾਰਦੀਵਾਰੀ ਆਦਿ ਦੀਆਂ ਸਹੂਲਤਾਂ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਿਸ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਆਲਮਪੁਰ ਵਿਖੇ 7 ਲੱਖ ਦੀ ਰਾਸ਼ੀ ਨਾਲ ਚਾਰਦੀਵਾਰੀ ਦੀ ਉਸਾਰੀ ਅਤੇ ਹੋਰ ਸੁਵਿਧਾਵਾਂ, ਸਰਕਾਰੀ ਪ੍ਰਾਇਮਰੀ ਸਕੂਲ ਗਾਰਦੀਨਗਰ ਵਿਖੇ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਸਮਾਰਟ ਕਲਾਸਰੂਮ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨੇਪਰਾਂ ਵਿਖੇ 9 ਲੱਖ 17 ਹਜ਼ਾਰ ਰੁਪਏ ਨਾਲ ਸਮਾਰਟ ਕਲਾਸਰੂਮ ਦੀ ਉਸਾਰੀ ਕੀਤੇ ਜਾਣ ਉਪਰੰਤ ਵਿਕਾਸ ਕਾਰਜ ਲੋਕ ਅਰਪਣ ਕੀਤੇ। ਇਹ ਪ੍ਰੋਜੈਕਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀ ਸਿੱਖਿਆ ਕ੍ਰਾਂਤੀ ਦਾ ਹਿੱਸਾ ਹਨ। ਵਿਧਾਇਕ ਗੁਰਲਾਲ ਘਨੌਰ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਪਿੰਡਾਂ ਵਿੱਚ ਵੀ ਢਾਂਚਾਗਤ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਜਨ-ਹਿਤ ਸਕੀਮਾਂ ਦੀ ਜਾਣਕਾਰੀ ਵੀ ਦਿੱਤੀ। ਇਸ ਮੌਕੇ ਗੁਰਲਾਲ ਘਨੌਰ ਨੇ ਬਚੀਆਂ ਨੂੰ ਮੁੱਖ ਮਹਿਮਾਨ ਬਣਾ ਕੇ ਉਨ੍ਹਾਂ ਤੋਂ ਰਿਬਨ ਕਟਵਾਉਣ ਦੀ ਸੇਰੇਮਨੀ ਕਰਵਾਈ। ਸਕੂਲਾਂ ਵਿੱਚ ਬੱਚਿਆਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਅਤੇ ਸਕੂਲ ਮੁਖੀਆਂ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਗੁਰਲਾਲ ਘਨੌਰ ਵਿਧਾਇਕ ਹਲਕਾ ਘਨੌਰ ਅਤੇ ਹੋਰ ਮਹਿਮਾਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਗੁਰਤਾਜ ਸਿੰਘ, ਦੌਲਤ ਰਾਮ ਹਲਕਾ ਸਿੱਖਿਆ ਕੋਆਰਡੀਨੇਟਰ ਵਿਭਾਗ, ਰਾਜਿੰਦਰ ਸਿੰਘ ਚਾਨੀ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਪਟਿਆਲਾ, ਮਨਜੀਤ ਕੌਰ ਬੀਪੀਈਓ ਰਾਜਪੁਰਾ-2, ਪਿਆਰਾ ਸਿੰਘ ਸੈਂਟਰ ਹੈੱਡ ਟੀਚਰ, ਮੇਜਰ ਸਿੰਘ ਬਲਾਕ ਰਿਸੋਰਸ ਕੋਆਰਡੀਨੇਟਰ, ਹਰਿੰਦਰ ਸਿੰਘ, ਰਾਹੁਲ ਦੇਵ, ਸੁਖਜਿੰਦਰ ਸਿੰਘ, ਸੁਨੀਲ ਕੁਮਾਰ ਜੋਸ਼ੀ, ਦਲਜੀਤ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ ਨੇਪਰਾਂ, ਪਿੰਡਾਂ ਦੇ ਸਰਪੰਚ ਅਤੇ ਪੰਚਾਇਤ ਮੈਂਬਰ, ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰ, ਮਿਡ ਡੇ ਮੀਲ ਵਰਕਰ, ਵਿਦਿਆਰਥੀ, ਬੱਚਿਆਂ ਦੇ ਮਾਪੇ, ਨੌਜਵਾਨ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਮੌਜੂਦ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.