
ਵਿਧਾਇਕ ਗੁਰਲਾਲ ਘਨੌਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਤੇਪਲਾ ਅਤੇ ਥੂਹਾ ਪਿੰਡਾਂ ’ਚ ਲੱਖਾਂ ਰੁਪਏ ਦੀ ਗਰਾਂਟਾਂ ਦੇ ਵਿਕਾਸ
- by Jasbeer Singh
- April 16, 2025

ਵਿਧਾਇਕ ਗੁਰਲਾਲ ਘਨੌਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਤੇਪਲਾ ਅਤੇ ਥੂਹਾ ਪਿੰਡਾਂ ’ਚ ਲੱਖਾਂ ਰੁਪਏ ਦੀ ਗਰਾਂਟਾਂ ਦੇ ਵਿਕਾਸ ਕਾਰਜ ਲੋਕ ਅਰਪਿਤ -ਪੰਜਾਬ ਸਰਕਾਰ ਨੇ ਤਿੰਨ ਸਾਲਾਂ ’ਚ ਸਕੂਲਾਂ ਦੀ ਕਾਇਆ ਕਲਪ ਕੀਤੀ : ਗੁਰਲਾਲ ਘਨੌਰ -ਸਕੂਲ ਮੁਖੀਆਂ ਵੱਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਨੂੰ ਜੀ ਆਇਆਂ ਕਿਹਾ ਅਤੇ ਯਾਦਗਾਰੀ ਚਿੰਨ੍ਹ ਦਿੱਤੇ ਘਨੌਰ/ਪਟਿਆਲਾ 16 ਅਪ੍ਰੈਲ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਹਾਈ ਸਕੂਲ ਥੂਹਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਪਲਾ ਵਿਖੇ ਲੱਖਾਂ ਰੁਪਏ ਦੀ ਗਰਾਂਟਾਂ ਨਾਲ ਹੋਏ ਵਿਕਾਸ ਕਾਰਜਾਂ ਨੂੰ ਸ. ਗੁਰਲਾਲ ਸਿੰਘ ਐਮਐਲਏ ਹਲਕਾ ਘਨੌਰ ਨੇ ਲੋਕ ਅਰਪਿਤ ਕੀਤਾ। ਇਸ ਉਦੇਸ਼ ਹੇਠ ਕਰਵਾਏ ਗਏ ਉਦਘਾਟਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਸ. ਗੁਰਲਾਲ ਸਿੰਘ ਘਨੌਰ ਵੱਲੋਂ ਪੰਜਾਬ ਸਰਕਾਰ ਦੀਆਂ ਸਿੱਖਿਆ ਖੇਤਰ ਵਿੱਚ ਹੋਈਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਤਿੰਨ ਸਾਲਾਂ ’ਚ ਸਕੂਲਾਂ ਦੀ ਕਾਇਆ ਕਲਪ ਕੀਤੀ ਹੈ। ਸਮਾਰੋਹ ਦੀ ਸ਼ੁਰੂਆਤ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਰਾਹੀਂ ਹੋਈ। ਸਕੂਲ ਮੁਖੀ ਵੱਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਪਲਾ ਵਿਖੇ 55 ਲੱਖ ਦੀ ਲਾਗਤ ਨਾਲ ਕੀਤੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਜਿਸ ਵਿੱਚ ਸਕੂਲ ਦੀ ਨਵੀਂ ਉਸਾਰੀ ਚਾਰਦੀਵਾਰੀ, ਦੋ ਸਮਾਰਟ ਕਲਾਸ-ਰੂਮ, ਬੈਡਮਿੰਟਨ ਗਰਾਊਂਡ ਅਤੇ ਲਾਨ ਟੈਨਿਸ ਗਰਾਊਂਡ ਦਾ ਉਦਘਾਟਨ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੀਆਂ ਵੱਖ-ਵੱਖ ਐਕਟੀਵਿਟੀਆਂ ਪ੍ਰਦਰਸ਼ਨੀ ਰਾਹੀਂ ਦਰਸਾਈਆਂ ਗਈਆਂ। ਸਮਾਰਟ ਕਲਾਸ-ਰੂਮ ਵਿੱਚ ਪ੍ਰੋਜੈਕਟਰ ਰਾਹੀਂ ਵਿਦਿਆਰਥੀਆਂ ਦੀ ਪੜ੍ਹਾਈ ਸਬੰਧੀ ਡੈਮੋ ਦਿੱਤੀ ਗਈ। ਜਿਸ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਤਰੀਕੇ ਨਾਲ ਪੜ੍ਹਾਈ ਦੇ ਮਹੱਤਵ ਬਾਰੇ ਦੱਸਿਆ ਗਿਆ। ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਖੇਤਰ ਦੇ ਵਿਦਿਆਰਥੀਆਂ ਲਈ ਬਹੁਤ ਉਪਰਾਲੇ ਕਰ ਰਹੀ ਹੈ ਤਾਂ ਜੋ ਹਰੇਕ ਹਰ ਬੱਚੇ ਨੂੰ ਗੁਣਵੱਤਾ ਪੂਰਨ ਸਿੱਖਿਆ ਅਤੇ ਅਨੁਕੂਲ ਸਿੱਖਣ-ਸਿਖਾਉਣ ਵਾਲਾ ਬਰਾਬਰ ਮਾਹੌਲ ਮਿਲ ਸਕੇ। ਇਸ ਮੌਕੇ ਤੇ ਪ੍ਰਿੰਸੀਪਲ ਅਮਨਜੋਤ ਕੌਰ, ਬੀ ਐਨ ਓ ਹਰਪ੍ਰੀਤ ਸਿੰਘ ਅਤੇ ਰਚਨਾ ਰਾਣੀ ਸਕੂਲ ਮੁਖੀ ਰਜਿੰਦਰ ਕੁਮਾਰ, ਸੰਜੀਵ ਲਤਾ ਹੈੱਡ ਮਿਸਟਰੈੱਸ ਮਦਨਪੁਰ ਚਲਹੇੜੀ, ਬੇਅੰਤ ਸਿੰਘ ਹੈੱਡ ਮਾਸਟਰ ਉਗਾਣੀ, ਐਸਐਮਸੀ ਕਮੇਟੀ ਚੇਅਰਮੈਨ ਬਲਜੀਤ ਕੌਰ, ਆਪ ਆਗੂ ਗੁਰਪ੍ਰੀਤ ਸਿੰਘ, ਸਰਪੰਚ ਰੁਪਿੰਦਰ ਸਿੰਘ, ਪਤਵੰਤੇ ਸੱਜਣ, ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਸਰਪੰਚ, ਪੰਚ, ਪ੍ਰੋਗਰਾਮ ਹਲਕਾ ਕੋਆਰਡੀਨੇਟਰ, ਪ੍ਰੋਗਰਾਮ ਵਿਭਾਗ ਕੋਆਰਡੀਨੇਟਰ ਦੌਲਤ ਰਾਮ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਰਹੇ।
Related Post
Popular News
Hot Categories
Subscribe To Our Newsletter
No spam, notifications only about new products, updates.