
ਵਿਧਾਇਕ ਗੁਰਲਾਲ ਘਨੌਰ ਨੇ ਨਵ-ਨਿਯੁਕਤ ਸੰਗਠਨ ਇੰਚਾਰਜ ਬਲਵਿੰਦਰ ਸਿੰਘ ਝਾੜਵਾ ਦਾ ਕੀਤਾ ਸਨਮਾਨ
- by Jasbeer Singh
- July 2, 2025

ਵਿਧਾਇਕ ਗੁਰਲਾਲ ਘਨੌਰ ਨੇ ਨਵ-ਨਿਯੁਕਤ ਸੰਗਠਨ ਇੰਚਾਰਜ ਬਲਵਿੰਦਰ ਸਿੰਘ ਝਾੜਵਾ ਦਾ ਕੀਤਾ ਸਨਮਾਨ - ਆਮ ਆਦਮੀ ਪਾਰਟੀ ਨੇ ਹਮੇਸ਼ਾ ਮਿਹਨਤਕਸ਼ ਵਲੰਟੀਅਰਾ ਨੂੰ ਜ਼ਿੰਮੇਵਾਰੀਆ ਦਿੱਤੀਆਂ : ਗੁਰਲਾਲ ਘਨੌਰ ਘਨੌਰ, 2 ਜੁਲਾਈ : ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਹਲਕਾ ਘਨੌਰ ਵਿੱਚ ਪਾਰਟੀ ਸੰਘਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਾਈਸ ਚੇਅਰਮੈਨ, ਪੀ.ਆਰ.ਟੀ.ਸੀ. ਬਲਵਿੰਦਰ ਸਿੰਘ ਝਾੜਵਾ ਨੂੰ ਹਲਕਾ ਘਨੌਰ ਦਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ‘ਤੇ ਵਿਧਾਇਕ ਗੁਰਲਾਲ ਘਨੌਰ ਨੇ ਸਿਰਪਾਓ ਪਾ ਕੇ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਤੋਂ ਹੀ ਮਿਹਨਤਕਸ਼ ਵਲੰਟੀਅਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਦੇਣ ਵਿੱਚ ਵਿਸ਼ਵਾਸ ਕਰਦੀ ਹੈ। ਉਨ੍ਹਾਂ ਕਿਹਾ ਕਿ ਬਲਵਿੰਦਰ ਸਿੰਘ ਝਾੜਵਾ ਦੀ ਨਿਯੁਕਤੀ ਨਾਲ ਹਲਕਾ ਘਨੌਰ ਦੇ ਪਾਰਟੀ ਸੰਘਠਨ ਨੂੰ ਨਵੀਂ ਉਰਜਾ ਮਿਲੇਗੀ ਅਤੇ ਜ਼ਮੀਨੀ ਪੱਧਰ ‘ਤੇ ਟੀਮ ਵਰਕ ਰਾਹੀਂ ਪਾਰਟੀ ਹੋਰ ਮਜ਼ਬੂਤ ਹੋਵੇਗੀ।ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਝਾੜਵਾ ਨੇ ਸਮਾਜਿਕ ਅਤੇ ਰਾਜਨੀਤਕ ਪੱਧਰ 'ਤੇ ਆਪਣੀ ਨਿਭਾਈ ਗਈ ਭੂਮਿਕਾ ਨਾਲ ਲੋਕਾਂ ਵਿੱਚ ਖਾਸ ਪਛਾਣ ਬਣਾਈ ਹੈ। ਜਿਸ ਕਰਕੇ ਉਨ੍ਹਾਂ ਨੂੰ ਪਾਰਟੀ ਹਾਈਕਮਾਂਡ ਵੱਲੋਂ ਅਹਿਮ ਜ਼ਿੰਮੇਵਾਰੀ ਨਾਲ ਨਿਵਾਜਿਆ ਹੈ। ਇਸ ਮੌਕੇ ਬਲਵਿੰਦਰ ਸਿੰਘ ਝਾੜਵਾ ਨੇ ਆਮ ਆਦਮੀ ਪਾਰਟੀ ਹਾਈਕਮਾਂਡ ਅਤੇ ਵਿਧਾਇਕ ਗੁਰਲਾਲ ਘਨੌਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਵਿਧਾਇਕ ਗੁਰਲਾਲ ਘਨੌਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਹਲਕੇ ਵਿੱਚ ਪਾਰਟੀ ਦੀ ਪਹੁੰਚ ਨੂੰ ਬੂਥ ਲੈਵਲ ਤੱਕ ਲੈ ਕੇ ਜਾਣਗੇ ਅਤੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀਆਂ ਲੋਕ ਪੱਖੀ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਟੀਮ ਵਰਕ ਨੂੰ ਤਰਜੀਹ ਦੇਣਗੇ।ਬਲਵਿੰਦਰ ਸਿੰਘ ਝਾੜਵਾ ਨੇ ਕਿਹਾ ਕਿ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਦਾ ਸਿ਼ਧਾ ਸਬੰਧ ਜਨਤਾ ਨਾਲ ਹੈ ਅਤੇ ਉਨ੍ਹਾਂ ਦੀ ਇਮਾਨਦਾਰੀ ਭਰੀ ਕਾਰਜਸ਼ੈਲੀ ਹਲਕੇ ਦੇ ਹਰੇਕ ਵਾਸੀ ਲਈ ਪ੍ਰੇਰਣਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਵਿਧਾਇਕ ਗੁਰਲਾਲ ਘਨੌਰ ਦੇ ਮਾਣ ਨੂੰ ਬਰਕਰਾਰ ਰੱਖਣ ਲਈ ਆਪਣੀ ਪੂਰੀ ਟੀਮ ਨਾਲ ਮਿਲ ਕੇ ਪਾਰਟੀ ਨੂੰ ਹੋਰ ਚੜ੍ਹਦੀ ਕਲਾ ਵੱਲ ਲੈ ਕੇ ਜਾਣਗੇ। ਇਸ ਮੌਕੇ ਗੁਰਤੇਜ ਸਿੰਘ ਸੰਧੂ, ਭਗਵੰਤ ਸਿੰਘ ਸੇਹਰਾ, ਸਰਪੰਚ ਇੰਦਰਜੀਤ ਸਿੰਘ ਸਿਆਲੂ, ਕੁਲਵੰਤ ਸਿੰਘ ਕੋਚ ਸਮੇਤ ਹਲਕੇ ਦੇ ਕਈ ਸੀਨੀਅਰ ਆਗੂ, ਪਾਰਟੀ ਵਰਕਰ ਅਤੇ ਸਮਾਜਿਕ ਵਿਅਕਤੀ ਮੌਜੂਦ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.