post

Jasbeer Singh

(Chief Editor)

Patiala News

ਵਿਧਾਇਕ ਜੌੜਾਮਾਜਰਾ ਵੱਲੋਂ ਸਮਾਣਾ ਸ਼ਹਿਰ ‘ਚ 7.60 ਕਰੋੜ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ

post-img

ਵਿਧਾਇਕ ਜੌੜਾਮਾਜਰਾ ਵੱਲੋਂ ਸਮਾਣਾ ਸ਼ਹਿਰ ‘ਚ 7.60 ਕਰੋੜ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ -ਸ਼ਹਿਰ ‘ਚ 18.50 ਕਿਲੋਮੀਟਰ ਲੰਬੀ ਵਾਟਰ ਸਪਲਾਈ ਲਾਈਨ ਪਾਉਣ ਸਮੇਤ 2 ਨਵੇਂ ਟਿਊਬਵੈਲ ਪੰਪ ਲੱਗਣਗੇ -ਸ਼ਹਿਰ ਦੇ ਵਿਕਾਸ ‘ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ-ਜੌੜਾਮਾਜਰਾ ਸਮਾਣਾ, 2 ਅਕਤੂਬਰ 2025 : ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਜਰਾ ਨੇ ਅੱਜ ਸਮਾਣਾ ਸ਼ਹਿਰ ਵਿੱਚ 7 ਕਰੋੜ 60 ਲੱਖ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ । ਉਨ੍ਹਾਂ ਨੇ ਇੱਥੇ ਮਾਈਸਰ ਮੰਦਰ ਰੋਡ ਵਿਖੇ ਇਕ ਭਰਵੇ ਇੱਕਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਅੰਮਰੁਤ-2 ਸਕੀਮ ਤਹਿਤ 18.50 ਕਿਲੋਮੀਟਰ ਲੰਬੀ ਵਾਟਰ ਸਪਲਾਈ ਲਾਈਨ ਪਾਉਣ ਸਮੇਤ ਨਵੇਂ 2 ਟਿਊਬਵੈਲ ਪੰਪ ਲਗਾਏ ਜਾਣਗੇ । ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਆਉਂਦੇ 8 ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ, ਇਸ ਕੰਮ ਦੇ ਮੁਕੰਮਲ ਹੋਣ ਨਾਲ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮਿਲੇਗੀ । ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਾਸ ਕੰਮਾਂ ਨੂੰ ਹੋਰ ਤੇਜ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸੀਲ ਅਗਵਾਈ ਹੇਠ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਸਮਾਣਾ ਸ਼ਹਿਰ ਲਈ ਲੋੜੀਂਦੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਗ੍ਰਾਂਟਾਂ ਜਾਰੀ ਕੀਤੀਆਂ ਹਨ, ਜਿਸ ਤਹਿਤ ਵਿਕਾਸ ਕੰਮਾਂ ਨੂੰ ਜੰਗੀ ਪੱਧਰ ‘ਤੇ ਸੁਰੂ ਕੀਤਾ ਹੋਇਆ ਹੈ । ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਪੰਜਾਬ ਤਰੱਕੀ ਕਰ ਰਿਹਾ ਹੈ, ਇਸੇ ਤਹਿਤ ਸਮਾਣਾ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਅਧੂਰੇ ਪਏ ਕੰਮਾਂ ਨੂੰ ਜਲਦੀ ਪੂਰਾ ਕਰਨ ਦੇ ਨਾਲ ਸ਼ਹਿਰ ਦੇ ਬਾਕੀ ਕੰਮ ਵੀ ਜਲਦੀ ਕੀਤੇ ਜਾਣਗੇ ਤੇ ਸ਼ਹਿਰ ਦੀ ਕਾਇਆ ਕਲਪ ਕੀਤੀ ਜਾਵੇਗੀ । ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਪੀਏ ਗੁਰਦੇਵ ਸਿੰਘ ਟਿਵਾਣਾ, ਪਾਰਸ ਸ਼ਰਮਾ, ਕੁਲਜੀਤ ਰੰਧਾਵਾ, ਦੀਪਕ ਵਧਵਾ, ਸੁਰਜੀਤ ਸਿੰਘ ਦਇਆ, ਅੰਗਰੇਜ਼ ਸਿੰਘ ਭੁੱਲਰ, ਰਵਿੰਦਰ ਸੋਹਲ, ਕੁਲਦੀਪ ਵਿਰਕ, ਵਰਿੰਦਰ ਧਰਮੇਹੜੀ ਰਾਣਾ ਮਿਆਲਾ, ਸੰਜੇ ਕੁਮਾਰ, ਰੱਮੀ ਸ਼ਰਮਾ, ਰਾਜੇਸ਼ ਕੁਮਾਰ ਸਮੇਤ ਜਲ ਸਪਲਾਈ ਅਤੇ ਸੀਵਰੇਜ ਬੋਰਡ ਤੇ ਨਗਰ ਕੌਂਸਲ ਦੇ ਅਧਿਕਾਰੀ ਵੀ ਆਦਿ ਹਾਜ਼ਰ ਸਨ ।

Related Post

Instagram