post

Jasbeer Singh

(Chief Editor)

Patiala News

ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਵੱਲੋਂ ਧੋਬੀ ਘਾਟ ਅਤੇ ਤੋਪ ਖਾਨਾ ਮੋੜ ਵਿਖੇ 1 ਕਰੋੜ ਦੇ ਵਿਕਾਸ ਕੰਮਾਂ ਦਾ ਨਿਰੀਖਣ

post-img

ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਵੱਲੋਂ ਧੋਬੀ ਘਾਟ ਅਤੇ ਤੋਪ ਖਾਨਾ ਮੋੜ ਵਿਖੇ 1 ਕਰੋੜ ਦੇ ਵਿਕਾਸ ਕੰਮਾਂ ਦਾ ਨਿਰੀਖਣ ਪਟਿਆਲਾ, 25 ਦਸੰਬਰ 2025 : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਧੋਬੀ ਘਾਟ ਅਤੇ ਤੋਪ ਖਾਨਾ ਮੋੜ ਵਿਖੇ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਚਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਅਧਿਕਾਰੀ, ਇੰਜੀਨੀਅਰ ਅਤੇ ਸਥਾਨਕ ਵਾਸੀ ਵੀ ਮੌਜੂਦ ਰਹੇ । ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਧੋਬੀ ਘਾਟ ਖੇਤਰ ਪਟਿਆਲਾ ਸ਼ਹਿਰ ਦਾ ਮਹੱਤਵਪੂਰਨ ਹਿੱਸਾ ਹੈ ਅਤੇ ਇੱਥੇ ਲੰਮੇ ਸਮੇਂ ਤੋਂ ਬੁਨਿਆਦੀ ਸੁਵਿਧਾਵਾਂ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸੜਕਾਂ ਦੀ ਮੁਰੰਮਤ, ਨਿਕਾਸੀ ਪ੍ਰਣਾਲੀ ਦਾ ਸੁਧਾਰ, ਸਾਫ਼-ਸਫ਼ਾਈ ਲਈ ਪੱਕੇ ਪ੍ਰਬੰਧ, ਲਾਈਟਾਂ ਦੀ ਸਥਾਪਨਾ ਅਤੇ ਸੁੰਦਰਤਾ ਵਧਾਉਣ ਲਈ ਹੋਰ ਕਈ ਕੰਮ ਸ਼ਾਮਲ ਹਨ । ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਹਰ ਇਲਾਕੇ ਵਿੱਚ ਬਰਾਬਰ ਵਿਕਾਸ ਕਰਨਾ ਪਹਿਲ ਹੈ। ਉਨ੍ਹਾਂ ਦੱਸਿਆ ਕਿ ਧੋਬੀ ਘਾਟ ਵਿਖੇ ਹੋਏ ਇਹ ਕੰਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਕਰਵਾਏ ਗਏ ਹਨ, ਜਿਸ ਨਾਲ ਨਾ ਸਿਰਫ਼ ਸਫ਼ਾਈ ਪ੍ਰਣਾਲੀ ਵਿੱਚ ਸੁਧਾਰ ਆਵੇਗਾ ਸਗੋਂ ਇਲਾਕੇ ਦੀ ਦਿੱਖ ਵੀ ਨਿਖਰੇਗੀ। ਦੋਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਭਵਿੱਖ ਵਿੱਚ ਵੀ ਲੋਕਾਂ ਦੀਆਂ ਲੋੜਾਂ ਅਨੁਸਾਰ ਹੋਰ ਪ੍ਰਾਜੈਕਟ ਲਾਗੂ ਕੀਤੇ ਜਾਣ। ਸਥਾਨਕ ਵਾਸੀਆਂ ਨੇ ਵੀ ਵਿਕਾਸ ਕਾਰਜਾਂ ਲਈ ਸਰਕਾਰ ਅਤੇ ਨਗਰ ਨਿਗਮ ਦਾ ਧੰਨਵਾਦ ਕੀਤਾ। ਇਸ ਮੌਕੇ ਵਾਰਡ ਨੰਬਰ 51 ਤੋਂ ਐਮ ਸੀ ਕਿਰਨ ਅਹੂਜਾ ਵਾਰਡ ਨੰਬਰ 45 ਤੋਂ ਐਮ ਸੀ ਮੀਨਾ ਦੇਵੀ, ਜਸਬੀਰ ਸਿੰਘ ਬਿੱਟੂ ਅਤੇ ਅਮਿਤ ਡਾਬੀ ਤੋਂ ਇਲਾਵਾ ਇਲਾਕਾ ਵਾਸੀ ਮੌਜੂਦ ਸਨ।

Related Post

Instagram