post

Admin

(Chief Editor)

Patiala News

ਵਿਧਾਇਕ ਕੋਹਲੀ ਵੱਲੋਂ ਵਾਰਡ ਨੰਬਰ 1 ਤੋਂ ਤੀਰਥ ਯਾਤਰੀਆਂ ਦਾ ਜਥਾ ਰਵਾਨਾ*

post-img

ਵਿਧਾਇਕ ਕੋਹਲੀ ਵੱਲੋਂ ਵਾਰਡ ਨੰਬਰ 1 ਤੋਂ ਤੀਰਥ ਯਾਤਰੀਆਂ ਦਾ ਜਥਾ ਰਵਾਨਾ* ਪਟਿਆਲਾ, 25 ਫਰਵਰੀ 2026 : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਵਾਰਡ ਨੰਬਰ 1 ਭਾਰਤ ਨਗਰ, ਬਲੋਸਮ ਐਨਕਲੇਵ ਤੋਂ ਤੀਰਥ ਯਾਤਰੀਆਂ ਦਾ ਇਕ ਜਥਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਇਲਾਕਾ ਵਾਸੀਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਯਾਤਰੀਆਂ ਨੂੰ ਫੁੱਲਾਂ ਦੀਆਂ ਮਾਲਾਵਾਂ ਪਾ ਕੇ ਅਤੇ ਸ਼ੁਭਕਾਮਨਾਵਾਂ ਦੇ ਕੇ ਵਿਦਾ ਕੀਤਾ ਗਿਆ । ਇਹ ਜਥਾ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ ਅਤੇ ਪ੍ਰਸਿੱਧ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣ ਲਈ ਰਵਾਨਾ ਹੋਇਆ ਹੈ । ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਸਕੀਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਦਾ ਨਤੀਜਾ ਹੈ, ਜਿਸ ਦਾ ਮਕਸਦ ਆਮ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀ ਸਹੂਲਤ ਪ੍ਰਦਾਨ ਕਰਨਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਇਸ ਸਕੀਮ ਰਾਹੀਂ ਹਜ਼ਾਰਾਂ ਲੋਕ ਲਾਭ ਲੈ ਰਹੇ ਹਨ । ਉਨ੍ਹਾਂ ਦੱਸਿਆ ਕਿ ਯਾਤਰੀਆਂ ਦੀ ਸੁਵਿਧਾ ਲਈ ਆਵਾਜਾਈ, ਰਹਾਇਸ਼ ਅਤੇ ਭੋਜਨ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਉਹ ਬਿਨਾਂ ਕਿਸੇ ਚਿੰਤਾ ਦੇ ਧਾਰਮਿਕ ਯਾਤਰਾ ਕਰ ਸਕਣ । ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਯਾਤਰਾਵਾਂ ਨਾਲ ਸਮਾਜ ਵਿੱਚ ਆਪਸੀ ਭਾਈਚਾਰੇ ਅਤੇ ਏਕਤਾ ਦੀ ਭਾਵਨਾ ਮਜ਼ਬੂਤ ਹੁੰਦੀ ਹੈ । ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਕੀਮ ਧਾਰਮਿਕ ਵਿਸ਼ਵਾਸ ਨਾਲ ਜੁੜੇ ਲੋਕਾਂ ਲਈ ਇਕ ਵੱਡੀ ਸੌਗਾਤ ਹੈ।ਇਸ ਮੌਕੇ ਵਾਰਡ ਨੰਬਰ 1 ਤੋਂ ਐਮ ਸੀ ਸੋਨੀਆ ਦਾਸ ਤੋਂ ਇਲਾਵਾ ਇਲਾਕਾ ਵਾਸੀ ਵੱਡੀ ਗਿਣਤੀ ਚ ਮੌਜੂਦ ਸਨ ।

Related Post

Instagram