post

Jasbeer Singh

(Chief Editor)

Patiala News

ਵਿਧਾਇਕ ਕੁਲਵੰਤ ਸਿੰਘ ਤੇ ਡਿਪਟੀ ਕਮਿਸ਼ਨਰ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ 'ਤੇ ਕੀਤੇ ਹੱਲ

post-img

ਵਿਧਾਇਕ ਕੁਲਵੰਤ ਸਿੰਘ ਤੇ ਡਿਪਟੀ ਕਮਿਸ਼ਨਰ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ 'ਤੇ ਕੀਤੇ ਹੱਲ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਕਰੀਮਨਗਰ ਚਿੱਚੜਵਾਲ 'ਚ ਲੱਗਿਆ ਜਨ ਸੁਵਿਧਾ ਕੈਂਪ -ਲੋਕ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਜਨ ਸੁਵਿਧਾ ਕੈਂਪਾਂ ਦਾ ਲਾਭ ਜਰੂਰ ਲੈਣ-ਵਿਧਾਇਕ ਕੁਲਵੰਤ ਸਿੰਘ -ਕਿਹਾ, ਆਪ ਦੀ ਸਰਕਾਰ ਆਪ ਦੇ ਦੁਆਰ ਉਪਰਾਲੇ ਨੇ ਲੋਕਾਂ ਦੀ ਖੱਜਲ ਖੁਆਰੀ ਖ਼ਤਮ ਕੀਤੀ -ਡਿਪਟੀ ਕਮਿਸ਼ਨਰ ਨੇ ਹੜ੍ਹ ਦੇ ਪਾਣੀ ਨਾਲ ਸੜਕਾਂ ਦੀਆਂ ਖੁਰੀਆਂ ਬਰਮਾਂ ਦਾ ਸਪੈਸ਼ਲ ਕੇਸ ਬਣਾ ਕੇ ਮੁਰੰਮਤ ਕਰਵਾਉਣ ਦੇ ਦਿੱਤੇ ਨਿਰਦੇਸ਼ ਸ਼ੁਤਰਾਣਾ, ਪਾਤੜਾਂ, 19 ਜੁਲਾਈ : ਅੱਜ ਹਲਕੇ ਦੇ ਪਿੰਡ ਕਰੀਮਨਗਰ (ਚਿੱਚੜਵਾਲ) ਵਿਖੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲੱਗੇ ਜਨ ਸੁਵਿਧਾ ਕੈਂਪ ਮੌਕੇ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ 'ਤੇ ਹੀ ਹੱਲ ਕੀਤੇ । ਵਿਧਾਇਕ ਕੁਲਵੰਤ ਸਿੰਘ ਵੱਲੋਂ ਸ਼ੁਤਰਾਣਾ ਤੋਂ ਕਰੀਮਨਗਰ ਨੂੰ ਜਾਂਦੀ ਸੜਕ ਦੀਆਂ ਬਰਮਾਂ ਹੜ੍ਹਾਂ ਕਰਕੇ ਖੁਰਨ ਦਾ ਮਾਮਲਾ ਤੁਰੰਤ ਹੱਲ ਕਰਨ ਲਈ ਕਹਿਣ 'ਤੇ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਨੂੰ ਆਦੇਸ਼ ਦਿੱਤੇ ਕਿ ਸਪੈਸ਼ਲ ਕੇਸ ਬਣਾ ਕੇ ਭੇਜਿਆ ਜਾਵੇ ਤਾਂ ਕਿ ਇਸ ਸੜਕ ਦੀ ਤੁਰੰਤ ਮੁਰੰਮਤ ਕਰਵਾ ਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਇਸ ਕੈਂਪ ਦੌਰਾਨ ਆਪਣੀਆਂ ਸ਼ਿਕਾਇਤਾਂ ਤੇ ਮਸਲੇ ਲੈਕੇ ਪੁੱਜੇ ਲੋਕਾਂ ਦੇ ਮਸਲੇ ਤੁਰੰਤ ਹੱਲ ਕਰਵਾਏ। ਉਨ੍ਹਾਂ ਨੇ ਦਿਵਿਆਂਜਨਾਂ ਦੀ ਪੈਨਸ਼ਨ, ਲੋੜਵੰਦਾਂ ਨੂੰ ਟਰਾਈਸਾਇਕਲ, ਸੜਕਾਂ, ਪਾਣੀ ਦੀ ਨਿਕਾਸੀ ਆਦਿ ਸਮੇਤ ਸਥਾਨਕ ਵਾਸੀਆਂ ਦੀਆਂ ਨਿਜੀ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਵਿਧਾਇਕ ਕੁਲਵੰਤ ਸਿੰਘ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਜਨ ਸੁਵਿਧਾ ਕੈਂਪ ਲਗਾਉਣ ਦਾ ਅਹਿਮ ਉਪਰਾਲਾ ਕੀਤਾ ਹੈ, ਜਿਸ ਲਈ ਲੋਕਾਂ ਦੀ ਖੱਜਲ ਖੁਆਰੀ ਖ਼ਤਮ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਹਰੇਕ ਪਿੰਡ ਵਿੱਚ ਲਗਾਏ ਜਾਣਗੇ ਇਸ ਲਈ ਸਬੰਧਤ ਇਲਾਕਿਆਂ ਦੇ ਲੋਕ ਇਨ੍ਹਾਂ ਕੈਂਪਾਂ ਦਾ ਲਾਭ ਜਰੂਰ ਉਠਾਉਣ ਅਤੇ ਆਪਣੇ ਦਸਤਾਵੇਜ ਪਹਿਲਾ ਹੀ ਤਿਆਰ ਰੱਖਣ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਮੁਤਾਬਕ ਹਫ਼ਤੇ ਦੇ ਵਿੱਚ ਦੋ ਦਿਨ ਜਨ ਸੁਵਿਧਾ ਕੈਂਪ ਲਗਾਏ ਜਾਂਦੇ ਹਨ, ਜਿਸ 'ਚ ਇੱਕ ਦਿਨ ਏ.ਡੀ.ਸੀ. ਅਤੇ ਇੱਕ ਦਿਨ ਉਹ ਖ਼ੁਦ ਜਾਂਦੇ ਹਨ, ਇਸ ਲਈ ਜ਼ਿਲ੍ਹਾ ਨਿਵਾਸੀ ਆਪਣੇ ਨੇੜੇ ਲੱਗਦੇ ਅਜਿਹੇ ਕੈਂਪਾਂ ਦਾ ਲਾਭ ਜਰੂਰ ਉਠਾਉਣ। ਕੈਂਪ ਦੌਰਾਨ ਐਸ.ਡੀ.ਐਮ. ਰਵਿੰਦਰ ਸਿੰਘ, ਡੀ.ਐਸ.ਪੀ. ਦਲਜੀਤ ਸਿੰਘ ਵਿਰਕ, ਤਹਿਸੀਲਦਾਰ ਹਰਸਿਮਰਨ ਸਿੰਘ, ਨਾਇਬ ਤਹਿਸੀਲਦਾਰ ਰਮਨ ਕੁਮਾਰ, ਬੀ.ਡੀ.ਪੀ.ਓ. ਬਲਜੀਤ ਸਿੰਘ ਸੋਹੀ, ਮੰਡਲ ਭੂਮੀ ਰੱਖਿਆ ਅਫ਼ਸਰ ਨਿੱਧੀ ਬੱਤਾ, ਐਸ.ਐਮ.ਓ. ਸ਼ੈਲੀ ਜੇਤਲੀ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਨੇ ਲੋਕਾਂ ਦੇ ਮਸਲੇ ਨਿਬੇੜੇ ਅਤੇ ਮੌਕੇ 'ਤੇ ਹੀ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ। ਪਿੰਡ ਵਾਸੀਆਂ ਹਰਦੀਪ ਸਿੰਘ, ਰੁਲਦਾ ਸਿੰਘ, ਸ਼ੀਬਾ ਰਾਮ ਸਮੇਤ ਇਲਾਕੇ ਦੇ ਪਤਵੰਤਿਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਧਾਇਕ ਕੁਲਵੰਤ ਸਿੰਘ ਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦਾ ਇੱਕ ਛੱਤ ਹੇਠ ਸਾਰੀਆਂ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਏ ਕੈਂਪ ਵਾਸਤੇ ਧੰਨਵਾਦ ਕੀਤਾ।

Related Post