post

Admin

(Chief Editor)

ਵਿਧਾਇਕ ਕੁਲਵੰਤ ਸਿੰਘ ਨੇ ਦਿੱਤਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਦੇ ਅਹੁਦੇ ਤੋਂ ਅਸਤੀਫਾ

post-img

ਵਿਧਾਇਕ ਕੁਲਵੰਤ ਸਿੰਘ ਨੇ ਦਿੱਤਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਮੋਹਾਲੀ, 25 ਜੁਲਾਈ 2025 : ਪੰਜਾਬ ਦੇ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਵਿਚ ਬਤੌਰ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਵਲੋਂ ਅਸਤੀਫਾ ਦੇਣ ਦਾ ਕਾਰਨ ਨਿੱਜੀ ਕਾਰਨ ਦੱਸੇ ਗਏ ਹਨ।ਜਿਕਰਯੋਗ ਹੈ ਕਿ ਵਿਧਾਇਕ ਕੁਲਵੰਤ ਸਿੰਘ ਨੂੰ ਹਾਲ ਹੀ ਵਿਚ ਸਕੱਤਰ ਦੇ ਅਹੁਦੇ ਲਈ ਚੁਣਿਆ ਗਿਆ ਸੀ ਤੇ ਉਨ੍ਹਾਂ ਦੇ ਅਚਾਨਕ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਕ੍ਰਿਕਟ ਐਸੋਸੀਏਸ਼ਨ ਵਿਚ ਸਕੱਤਰ ਦਾ ਅਹੁਦਾ ਖ਼ਾਲੀ ਹੈ, ਜਿਸ ਲਈ ਜਲਦ ਮੁੜ ਚੋਣ ਹੋ ਸਕਦੀ ਹੈ।

Related Post

Instagram