post

Jasbeer Singh

(Chief Editor)

Patiala News

ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਸੰਗਰੂਰ ਸਥਿਤ 4 ਐਮ ਐਲ ਡੀ ਐਸ.ਟੀ.ਪੀ ਦਾ ਜਾਇਜ਼ਾ ਲਿ

post-img

ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਸੰਗਰੂਰ ਸਥਿਤ 4 ਐਮ ਐਲ ਡੀ ਐਸ.ਟੀ.ਪੀ ਦਾ ਜਾਇਜ਼ਾ ਲਿਆ ਸੰਗਰੂਰ, 10 ਸਤੰਬਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਉਪ ਮੰਡਲ ਮੈਜਿਸਟਰੇਟ ਸੰਗਰੂਰ ਚਰਨਜੋਤ ਸਿੰਘ ਵਾਲੀਆ ਸਮੇਤ ਹਰੇੜੀ ਰੋਡ ’ਤੇ ਸਥਿਤ ਸੀਵਰੇਜ ਟਰੀਟਮੈਂਟ ਪਲਾਂਟ ਦਾ ਨਿਰੀਖਣ ਕਰਕੇ ਕਾਰਜਪ੍ਰਣਾਲੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਅਤਿ ਆਧੁਨਿਕ ਪ੍ਰਣਾਲੀ ’ਤੇ ਆਧਾਰਿਤ ਇਸ ਸੀਵਰੇਜ ਟਰੀਟਮੈਂਟ ਪਲਾਂਟ ਰਾਹੀਂ ਸੀਵਰੇਜ ਦੇ ਸਾਰੇ ਪਾਣੀ ਨੂੰ ਇਕੱਠਾ ਕਰਕੇ ਸੋਧ ਕੇ ਸਿੰਚਾਈ ਹਿੱਤ ਵਰਤੋਂ ਵਿੱਚ ਲਿਆਉਣ ਦੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ। ਉਨ੍ਹਾਂ ਦੱਸਿਆ ਕਿ ਇਹ ਨਵੀਂ ਤਕਨੀਕ ਐਸ.ਬੀ.ਆਰ ’ਤੇ ਆਧਾਰਿਤ ਐਸ.ਟੀ.ਪੀ ਹੈ ਜਿਸ ਦੇ ਪੂਰਨ ਰੂਪ ਨਾਲ ਚੱਲਣ ਨਾਲ ਨਦੀਆਂ ਨਾਲਿਆਂ ਨੂੰ ਪ੍ਰਦੂਸ਼ਿਤ ਕਰਨ ਵਾਲੇ ਪਾਣੀ ਨੂੰ ਸੋਧਣ ਵਿੱਚ ਵੀ ਮਦਦ ਮਿਲੇਗੀ ਅਤੇ ਸੋਧਿਆ ਪਾਣੀ ਖੇਤੀ ਲਈ ਵਰਤਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਰੇਲਵੇ ਲਾਈਨਾਂ ਤੋਂ ਪਾਰ ਵਾਲੇ ਏਰੀਏ ਨੂੰ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਤੋਂ ਮੁਕੰਮਲ ਰਾਹਤ ਦਿਵਾਉਣ ਦੀ ਦਿਸ਼ਾ ਵਿੱਚ ਨਿਰੰਤਰ ਕਦਮ ਪੁੱਟੇ ਜਾ ਰਹੇ ਹਨ ਅਤੇ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਐਸ.ਟੀ.ਪੀ ਲਈ ਤਿਆਰ ਕੀਤੇ ਜਾ ਰਹੇ ਨਵੇਂ ਪ੍ਰੋਜੈਕਟ ਨੂੰ ਛੇਤੀ ਤੋਂ ਛੇਤੀ ਅਮਲੀ ਜਾਮਾ ਪਹਿਨਾਉਣ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹੋਰ ਦਿਸ਼ਾ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਸੀਵਰੇਜ ਬੋਰਡ ਦੇ ਕਾਰਜ਼ਕਾਰੀ ਇੰਜੀਨੀਅਰ ਸਤਵਿੰਦਰ ਸਿੰਘ ਢਿੱਲੋਂ ਅਤੇ ਐਸ.ਡੀ.ਓ ਲਲਿਤ ਮਿੱਤਲ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Related Post