post

Jasbeer Singh

(Chief Editor)

Patiala News

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਖੇਤੀ ਹਾਦਸਿਆਂ ਦੇ ਪੀੜਤਾਂ ਨੂੰ ਵਿੱਤੀ ਸਹਾਇਤਾ ਵਜੋਂ ਚੈਕ ਵੰਡੇ

post-img

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਖੇਤੀ ਹਾਦਸਿਆਂ ਦੇ ਪੀੜਤਾਂ ਨੂੰ ਵਿੱਤੀ ਸਹਾਇਤਾ ਵਜੋਂ ਚੈਕ ਵੰਡੇ ਵਿਧਾਇਕ ਭਰਾਜ ਨੇ 8 ਪਿੰਡਾਂ ਦੇ 10 ਪੀੜਿਤ ਪਰਿਵਾਰਾਂ ਨੂੰ ਦਿੱਤੀ ਸਹਾਇਤਾ ਰਾਸ਼ੀ ਭਵਾਨੀਗੜ੍ਹ/ਸੰਗਰੂਰ, 10 ਅਗਸਤ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮਾਰਕੀਟ ਕਮੇਟੀ ਦਫ਼ਤਰ ਭਵਾਨੀਗੜ੍ਹ ਵਿਖੇ ਵੱਖ ਵੱਖ ਖੇਤੀ ਹਾਦਸਿਆਂ ਦੇ ਪੀੜਤਾਂ ਅਤੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਵਜੋਂ ਚੈਕ ਪ੍ਰਦਾਨ ਕੀਤੇ। ਇਸ ਮੌਕੇ 8 ਪਿੰਡਾਂ ਦੇ ਦਸ ਪੀੜਤ ਪਰਿਵਾਰਾਂ ਨੂੰ ਲਗਭਗ 11 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਪ੍ਰਦਾਨ ਕਰਦੇ ਹੋਏ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਚਲਾਈਆਂ ਜਾ ਰਹੀਆਂ ਵੱਖ ਵੱਖ ਯੋਜਨਾਵਾਂ ਤਹਿਤ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਬਣਦੇ ਲਾਭ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਇਸ ਦੌਰਾਨ ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਘਨੌੜ ਰਾਜਪੂਤਾਂ, ਝਨੇੜੀ, ਨਾਗਰਾ, ਸੰਤੋਖਪੁਰਾ, ਮੁਨਸ਼ੀ ਵਾਲਾ, ਭੱਟੀਵਾਲ ਕਲਾ, ਮੈਹਸਮਪੁਰ ਅਤੇ ਫਤਿਹਗੜ੍ਹ ਭਾਦਸੋਂ ਦੇ ਕਿਸਾਨ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈਕ ਪ੍ਰਦਾਨ ਕੀਤੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਤੀ ਮਸ਼ੀਨਰੀ ਕਾਰਨ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਮਦਦ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਸਮੇਂ ਸਮੇਂ ’ਤੇ ਸਬੰਧਤ ਵਿਭਾਗਾਂ ਦੁਆਰਾ ਪੜਤਾਲ ਕਰਵਾ ਕੇ ਤਰਜੀਹ ਦੇ ਆਧਾਰ ’ਤੇ ਇਹ ਚੈਕ ਪੀੜਤ ਪਰਿਵਾਰਾਂ ਨੂੰ ਸੌਂਪੇ ਜਾਂਦੇ ਹਨ। ਵਿਧਾਇਕ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਹ ਉਪਰਾਲੇ ਜਾਰੀ ਰੱਖੇ ਜਾਣਗੇ ਅਤੇ ਖੇਤੀ ਹਾਦਸਿਆਂ ਦਾ ਸ਼ਿਕਾਰ ਹੋਣ ਵਾਲਾ ਕੋਈ ਵੀ ਵਿਅਕਤੀ ਜਾਂ ਵਾਰਸ ਇਸ ਸੁਵਿਧਾ ਦਾ ਲਾਭ ਉਠਾਉਣ ਲਈ ਮਾਰਕੀਟ ਕਮੇਟੀ ਦਫ਼ਤਰ ਕੋਲ ਪਹੁੰਚ ਕਰ ਸਕਦਾ ਹੈ।ਇਸ ਮੌਕੇ ਸਕੱਤਰ ਕੁਲਵੰਤ ਸਿੰਘ ਅਤੇ ਭਵਾਨੀਗੜ੍ਹ ਦੇ ਸਮੂਹ ‘ਆਪ’ ਆਗੂ ਵੀ ਹਾਜ਼ਰ ਸਨ।

Related Post