post

Jasbeer Singh

(Chief Editor)

Patiala News

ਵਿਧਾਇਕ ਨਰਿੰਦਰ ਕੌਰ ਭਰਾਜ ਨੇ 1.25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪਾਰਕ ਦਾ ਰੱਖਿਆ ਨੀਹ ਪੱਥਰ

post-img

ਵਿਧਾਇਕ ਨਰਿੰਦਰ ਕੌਰ ਭਰਾਜ ਨੇ 1.25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪਾਰਕ ਦਾ ਰੱਖਿਆ ਨੀਹ ਪੱਥਰ ਭਵਾਨੀਗੜ੍ਹ, 25 ਸਤੰਬਰ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਭਵਾਨੀਗੜ੍ਹ ਦੀ ਤੂਰਪੱਤੀ ਵਿੱਚ ਤਕਰੀਬਨ ਇਕ ਕਰੋੜ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਪਾਰਕ ਦਾ ਨੀਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਉਪਰਾਲਿਆਂ ਤਹਿਤ ਹੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਦੇ ਨਾਲ-ਨਾਲ ਆਧੁਨਿਕ ਅਤੇ ਮਿਆਰੀ ਸੇਵਾਵਾਂ ਮੁਹਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ । ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਨੂੰ ਸੰਗਰੂਰ ਹਲਕੇ ਵਿੱਚ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਦੀ ਮੰਗ ਅਨੁਸਾਰ ਲੋੜੀਂਦੇ ਵਿਕਾਸ ਪ੍ਰੋਜੈਕਟ ਸ਼ੁਰੂ ਕਰਵਾ ਕੇ ਸਮੇਂ ਸਿਰ ਪੂਰੇ ਕਰਵਾਉਣੇ ਉਹ ਖੁਦ ਯਕੀਨੀ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਅਤੇ ਸ਼ਹਿਰਾਂ ਦੇ ਹਰ ਇਲਾਕੇ ਵਿੱਚ ਲੋੜੀਂਦੇ ਵਿਕਾਸ ਕੰਮ ਉਨ੍ਹਾਂ ਦੀ ਤਰਜੀਹ ਉੱਪਰ ਹਨ ਅਤੇ ਆਪਣੀ ਸਰਕਾਰ ਦੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਮਿਆਰੀ ਢੰਗ ਨਾਲ ਪੂਰਾ ਕਰਵਾਉਣਾ ਹਰ ਹੀਲੇ ਯਕੀਨੀ ਬਣਾਉਣਗੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਨਰਿੰਦਰ ਪਾਲ ਸਿੰਘ ਹਾਕੀ, ਜਗਤਾਰ ਸਿੰਘ, ਸਿੰਦਰਪਾਲ ਕੌਰ, ਭੀਮ ਸਿੰਘ, ਸੁਰਜੀਤ ਕੌਰ ਸਣੇ ਵੱਡੀ ਗਿਣਤੀ ਵਿੱਚ ਪਤਵੰਤੇ ਅਤੇ ਵਰਕਰ ਹਾਜ਼ਰ ਸਨ।

Related Post