
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 40 ਲੱਖ ਰੁਪਏ ਦੇ ਕਰਜ਼ਾ ਮੁਆਫ਼ੀ ਦੇ ਪੱਤਰ ਵੰਡੇ
- by Jasbeer Singh
- June 25, 2025

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 40 ਲੱਖ ਰੁਪਏ ਦੇ ਕਰਜ਼ਾ ਮੁਆਫ਼ੀ ਦੇ ਪੱਤਰ ਵੰਡੇ ਹਲਕਾ ਸੰਗਰੂਰ ਦੇ ਕਰੀਬ 40 ਪਰਿਵਾਰਾਂ ਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦਾ ਕਰਜ਼ਾ ਹੋਇਆ ਮੁਆਫ ਸੰਗਰੂਰ, 25 ਜੂਨ : ਹਲਕਾ ਵਿਧਾਇਕ ਸੰਗਰੂਰ, ਸ਼੍ਰੀਮਤੀ ਨਰਿੰਦਰ ਕੌਰ ਭਰਾਜ, ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਲਕਾ ਸੰਗਰੂਰ ਦੇ ਕਰੀਬ 40 ਪਰਿਵਾਰਾਂ ਨੂੰ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਸਬੰਧੀ ਕਰੀਬ 40 ਲੱਖ ਰੁਪਏ ਦੀ ਕਰਜ਼ਾ ਮੁਆਫੀ ਦੇ ਪੱਤਰ ਵੰਡੇ । ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੀਮਤੀ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਕੀਤੇ ਗਏ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ, ਉੱਥੇ ਲੋਕਾਂ ਦੀ ਜ਼ਿੰਦਗੀ ਨੂੰ ਸੌਖਿਆਂ ਕਰਨ ਵਾਸਤੇ ਕਈ ਇਤਿਹਾਸਕ ਫੈਸਲੇ ਲਏ ਗਏ ਹਨ। ਇਹਨਾਂ ਫੈਸਲਿਆਂ ਦੀ ਲੜੀ ਤਹਿਤ ਹੀ ਪੰਜਾਬ ਸਰਕਾਰ ਵੱਲੋਂ 31-03-2020 ਤਕ ਦੀ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਸਬੰਧੀ ਕਰਜ਼ੇ ਦੀ ਬਕਾਇਆ ਰਾਸ਼ੀ ਮੁਆਫ ਕੀਤੀ ਗਈ ਹੈ, ਜਿਸ ਤਹਿਤ ਹਲਕਾ ਸੰਗਰੂਰ ਦੇ ਕਰੀਬ 40 ਪਰਿਵਾਰਾਂ ਦਾ ਕਰੀਬ 40 ਲੱਖ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਪੂਰੇ ਜ਼ਿਲ੍ਹੇ ਵਿੱਚ 123 ਪਰਿਵਾਰਾਂ ਦੇ ਕਰੀਬ 01 ਕਰੋੜ 09 ਲੱਖ ਰੁਪਏ ਕਰਜ਼ਾ ਮੁਆਫ ਕੀਤਾ ਗਿਆ ਹੈ । ਹਲਕਾ ਵਿਧਾਇਕ ਨੇ ਕਿਹਾ ਕਿ ਰੋਜ਼ਾਨਾ ਦਿਹਾੜੀ ਕਰ ਕੇ ਆਪਣਾ ਗੁਜ਼ਾਰਾ ਕਰਨ ਵਾਲਿਆਂ ਲਈ ਇਹ ਰਾਹਤ ਬਹੁਤ ਵੱਡੀ ਹੈ। ਗਰੀਬ ਇਨਸਾਨ ਦੀ ਜ਼ਿੰਦਗੀ ਵਿੱਚ ਜੇਕਰ ਕੋਈ ਦਿੱਕਤ ਆ ਜਾਵੇ ਤਾਂ ਉਹ ਕਰਜ਼ੇ ਦੇ ਗੇੜ ਵਿੱਚ ਆ ਜਾਂਦੇ ਹਨ। ਨਵੀਂ ਪੀੜ੍ਹੀ ਨੂੰ ਵੀ ਪਹਿਲਾਂ ਖੜ੍ਹੇ ਕਰਜ਼ੇ ਕਾਰਨ ਦਿੱਕਤ ਆਉਂਦੀ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਇਸ ਕਰਜ਼ਾ ਮੁਆਫ਼ੀ ਦੇ ਰੂਪ ਵਿੱਚ ਬਹੁਤ ਵੱਡਾ ਉਪਰਾਲਾ ਕੀਤਾ ਹੈ। ਹਲਕਾ ਵਿਧਾਇਕ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ 10 ਲੱਖ ਤਕ ਦੇ ਲੋਨ ਤੇ ਹੋਰ ਕੰਮਾਂ ਲਈ ਕਰਜ਼ੇ ਮਿਲਦੇ ਹਨ ਤੇ ਨੌਜਵਾਨ ਇਹਨਾਂ ਦਾ ਲਾਹਾ ਲੈ ਕੇ ਆਪਣੇ ਪੈਰਾਂ 'ਤੇ ਖੜ੍ਹੇ ਹੋ ਸਕਦੇ ਹਨ। ਉਹਨਾਂ ਕਿਹਾ ਕਿ ਲੋਕਾਂ ਨੇ ਜਿਸ ਵਿਸ਼ਵਾਸ ਨਾਲ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਸਰਕਾਰ ਬਣਾਈ ਸੀ, ਉਸੇ ਭਰੋਸੇ ਨੂੰ ਕਾਇਮ ਰੱਖਦੇ ਹੋਏ ਸਰਕਾਰ ਵੱਲੋਂ ਦਿਨ ਰਾਤ ਇੱਕ ਕਰ ਕੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਵੱਧ ਤੋਂ ਵੱਧ ਕੈਂਪ ਲਾ ਕੇ ਲੋਕਾਂ ਨੂੰ ਕਾਰਪੋਰੇਸ਼ਨ ਦੀਆਂ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ । ਇਸ ਮੌਕੇ ਸ਼੍ਰੀਮਤੀ ਭਰਾਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮਾਜਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਦਾ ਵੀ ਧੰਨਵਾਦ ਕੀਤਾ। ਉਹਨਾਂ ਨੇ ਇਸ ਮੌਕੇ ਲਾਭਪਾਤਰੀਆਂ ਨਾਲ ਵੀ ਗੱਲ ਕੀਤੀ, ਜਿਨ੍ਹਾਂ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਹਲਕਾ ਵਿਧਾਇਕ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ । ਇਸ ਮੌਕੇ ਐੱਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਦਰਸ਼ਨ ਸਿੰਘ ਡੀ.ਐਮ.ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ, ਏ.ਐਮ.ਡੀ. ਅਮਲੇਸ਼ ਸਿੰਗਲਾ, ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ, ਕੁਲਵੀਰ ਸਿੰਘ, ਜ਼ਿਲ੍ਹਾ ਫੀਲਡ ਅਫ਼ਸਰ ਬੈਂਕ ਫਿਨਕੋ ਸਮੇਤ ਆਮ ਆਦਮੀ ਪਾਰਟੀ ਦੇ ਵੱਖੋ ਵੱਖ ਅਹੁਦੇਦਾਰ, ਸ਼ਹਿਰ ਵਾਸੀ ਅਤੇ ਲਾਭਪਾਤਰੀ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.