
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੀਵਰੇਜ ਦੀ ਸਫਾਈ ਲਈ ਅਤਿ-ਆਧੁਨਿਕ ਮਸ਼ੀਨਰੀ ਉਪਲਬਧ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸ
- by Jasbeer Singh
- February 24, 2025

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੀਵਰੇਜ ਦੀ ਸਫਾਈ ਲਈ ਅਤਿ-ਆਧੁਨਿਕ ਮਸ਼ੀਨਰੀ ਉਪਲਬਧ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਸੰਗਰੂਰ ਸ਼ਹਿਰ ਵਿੱਚ ਸੀਵਰੇਜ ਤੇ ਮੈਨਹੋਲ ਦੀ ਸਫਾਈ ਲਈ ਛੋਟੀਆਂ ਵੱਡੀਆਂ 67 ਮਸ਼ੀਨਾਂ ਮਿਲੀਆਂ ਸੰਗਰੂਰ, 24 ਫਰਵਰੀ : ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਸ਼ਹਿਰ ਸਮੇਤ ਹੋਰ 7 ਜ਼ਿਲਿਆਂ ਦੇ ਸ਼ਹਿਰਾਂ ਵਿੱਚ ਪਹਿਲੇ ਪੜਾਅ ਵਜੋਂ 14.13 ਕਰੋੜ ਰੁਪਏ ਮੁੱਲ ਦੀ ਸੀਵਰੇਜ ਸਫਾਈ ਮਸ਼ੀਨਰੀ ਉਪਲਬਧ ਕਰਵਾ ਕੇ ਲੋਕ ਹਿੱਤ ਵਿੱਚ ਇੱਕ ਹੋਰ ਅਹਿਮ ਉਪਰਾਲਾ ਕੀਤਾ ਗਿਆ ਹੈ । ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾ ਕੇਵਲ ਹਲਕਾ ਸੰਗਰੂਰ ਬਲਕਿ ਸੂਬੇ ਦੇ ਹਰ ਹਲਕੇ ਵਿੱਚ ਵਸਦੇ ਨਾਗਰਿਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਅਤੇ ਸੁਵਿਧਾਵਾਂ ਮੁਹਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਸੰਗਰੂਰ ਸ਼ਹਿਰ ਨੂੰ 4 ਗਰੈਬ ਬਕਟ ਮਸ਼ੀਨਾਂ, 13 ਈ ਰਿਕਸ਼ਾ ਮਾਊਂਟਡ ਡੀਸਿਲਟਿੰਗ ਮਸ਼ੀਨਾਂ, 12 ਮਾਊਸ ਜੈਟਰ ਮਸ਼ੀਨਾਂ, 4 ਜੈਟਿੰਗ ਕਮ ਸਕਸ਼ਨ ਮਸ਼ੀਨਾਂ, 17 ਰੋਡਿੰਗ ਸੈੱਟ, 6 ਸੀਵਰ ਇੰਸਪੈਕਸ਼ਨ ਕੈਮਰੇ, 10 ਪੰਪਿੰਗ ਸੈੱਟ ਅਤੇ ਇੱਕ ਸੁਪਰ ਸਕਸ਼ਨ ਮਸ਼ੀਨ ਸੌਂਪੀ ਗਈ ਹੈ ਜਿਸ ਨਾਲ ਸੰਗਰੂਰ ਸ਼ਹਿਰ ਵਿੱਚ ਸੀਵਰੇਜ ਅਤੇ ਮੈਨਹੋਲ ਦੀ ਸਫਾਈ ਦੀ ਸਮੱਸਿਆ 100 ਫੀਸਦੀ ਖਤਮ ਹੋ ਜਾਵੇਗੀ । ਉਹਨਾਂ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦਾ ਵੀ ਧੰਨਵਾਦ ਕੀਤਾ ।