post

Jasbeer Singh

(Chief Editor)

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਚੰਨੋ ਵਿਖੇ ਨਵੀਂ 108 ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

post-img

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਚੰਨੋ ਵਿਖੇ ਨਵੀਂ 108 ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਭਵਾਨੀਗੜ੍ਹ ਤੋਂ ਪਟਿਆਲਾ ਤਕ ਦੇ ਖੇਤਰ ਲਈ ਹੋਵੇਗੀ ਸਹਾਈ ਭਵਾਨੀਗੜ੍ਹ, 23 ਜੂਨ : ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਸੇਵਾ ਹਿਤ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ, ਜਿਸ ਦੀ ਲੜੀ ਵਜੋਂ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਵੀ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵੱਡੇ ਪੱਧਰ ਉੱਤੇ ਕਦਮ ਚੁੱਕੇ ਜਾ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸੰਗਰੂਰ ਦੇ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਚੰਨੋ ਵਿਖੇ ਨਵੀਂ 108 ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ। ਉਹਨਾਂ ਦੱਸਿਆ ਕਿ ਇਹ ਐਂਬੂਲੈਂਸ ਭਵਾਨੀਗੜ੍ਹ ਤੋਂ ਲੈ ਕੇ ਪਟਿਆਲਾ ਤਕ ਦੇ ਖੇਤਰ ਲਈ ਸਹਾਈ ਹੋਵੇਗੀ। ਭਵਾਨੀਗੜ੍ਹ-ਚੰਨੋ ਖੇਤਰ ਦੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਇਸ ਐਂਬੂਲੈਂਸ ਦੀ ਮੰਗ ਕੀਤੀ ਜਾ ਰਹੀ ਸੀ ਤਾਂ ਜੋ ਕਿ ਕਿਸੇ ਵੀ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਨੂੰ ਜਲਦ ਤੋਂ ਜਲਦ ਮੈਡੀਕਲ ਸਹਾਇਤਾ ਮਿਲ ਸਕੇ। ਇਹ ਐਂਬੂਲੈਂਸ ਮਿਨੀਮਮ ਲਾਈਫ ਸਪੋਰਟ ਸਿਸਟਮ ਨਾਲ ਲੈਸ ਹੈ। ਹਲਕਾ ਵਿਧਾਇਕ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੀਤੇ ਵਾਅਦੇ ਨਿਭਾਏ ਹਨ ਤੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕੀਤੀਆਂ ਹਨ। ਸਿਹਤ ਖੇਤਰ ਸਬੰਧੀ ਕੀਤੇ ਵਾਅਦਿਆਂ ਮੁਤਾਬਕ 800 ਦੇ ਕਰੀਬ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਲੋਕਾਂ ਨੂੰ ਮੁਫਤ ਇਲਾਜ ਦੀ ਸਹੂਲਤ ਮਿਲ ਰਹੀ। ਇਸ ਦੇ ਨਾਲ-ਨਾਲ ਸੜਕ ਹਾਦਸਿਆਂ ਤੋਂ ਬਚਾਅ ਅਤੇ ਹਾਦਸਿਆਂ ਦੇ ਸ਼ਿਕਾਰ ਲੋਕਾਂ ਨੂੰ ਫੌਰੀ ਮਦਦ ਦੇਣ ਹਿਤ ਸੜਕ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ ਹੈ, ਜਿਸ ਸਦਕਾ ਇਕ ਤਾਂ ਸੜਕ ਹਾਦਸਿਆਂ ਵਿੱਚ ਕਮੀ ਆਈ ਹੈ, ਦੂਜਾ ਸੜਕ ਹਾਦਸਿਆਂ ਦੇ ਜ਼ਖ਼ਮੀਆਂ ਨੂੰ ਮੈਡੀਕਲ ਸਹਾਇਤਾ ਜਲਦੀ ਮਿਲਣ ਨਾਲ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਸ਼੍ਰੀਮਤੀ ਭਰਾਜ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੰਗਰੂਰ ਦੇ ਲੋਕਾਂ ਵੱਲੋਂ ਜਿਹੜੀਆਂ ਵੀ ਮੁਸ਼ਕਲਾਂ ਜਾਂ ਮੰਗਾਂ ਉਹਨਾਂ ਦੇ ਧਿਆਨ ਵਿੱਚ ਲਿਆਂਦੀਆਂ ਜਾਂਦੀਆਂ ਹਨ, ਉਹਨਾਂ ਦੇ ਹੱਲ ਲਈ ਉਹ ਪੂਰੀ ਵਾਹ ਲਾਉਂਦੇ ਹਨ ਤੇ ਹਲਕੇ ਦੇ ਲੋਕਾਂ ਦੀਆਂ ਵੱਡੀ ਗਿਣਤੀ ਮੁਸ਼ਕਲਾਂ ਹੱਲ ਕੀਤੀਆਂ ਗਈਆਂ ਹਨ ਤੇ ਵੱਡੀ ਗਿਣਤੀ ਵਿਕਾਸ ਪ੍ਰੋਜੈਕਟ ਵੀ ਹਲਕੇ ਵਿੱਚ ਲਿਆਂਦੇ ਗਏ ਹਨ। ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ । ਇਸ ਮੌਕੇ ਚੰਨੋ ਦੇ ਸਰਪੰਚ ਗੁਰਪ੍ਰੀਤ ਸਿੰਘ, 108 ਐਂਬੂਲੈਂਸ ਪ੍ਰੋਜੈਕਟ ਦੇ ਜ਼ਿਲ੍ਹਾ ਇੰਚਾਰਜ ਅਮਨਦੀਪ ਸਿੰਘ, ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਲੋਕ ਹਾਜ਼ਰ ਸਨ ।

Related Post

Instagram