post

Jasbeer Singh

(Chief Editor)

Patiala News

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ, 16 ਲੱਖ ਦੀ ਅਤਿ-ਆਧੁਨਿਕ ਮਸ਼ੀਨ ਨਾਲ ਹੁਣ ਹੋਵ

post-img

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ, 16 ਲੱਖ ਦੀ ਅਤਿ-ਆਧੁਨਿਕ ਮਸ਼ੀਨ ਨਾਲ ਹੁਣ ਹੋਵੇਗੀ ਸੜਕਾਂ ਦੀ ਸਫ਼ਾਈ ਆਵਾਰਾ ਪਸ਼ੂਧਨ ਦੀ ਸਮੱਸਿਆ ਦੇ ਹੱਲ ਲਈ ਕੈਟਲ ਕੈਚਰ ਤੇ ਨਵਾਂ ਟਰੈਕਟਰ ਵੀ ਨਗਰ ਕੌਂਸਲ ਸੰਗਰੂਰ ਨੂੰ ਦਿੱਤਾ: ਵਿਧਾਇਕ ਭਰਾਜ ਸੰਗਰੂਰ, 26 ਜੁਲਾਈ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਸ਼ਹਿਰ ਦੀ ਸਾਫ-ਸਫ਼ਾਈ ਲਈ ਸਥਾਨਕ ਨਗਰ ਕੌਂਸਲ ਨੂੰ ਵੱਡੀਆਂ ਸੌਗਾਤਾਂ ਸਪੁਰਦ ਕੀਤੀਆਂ। ਇਸ ਮੌਕੇ ਵਿਧਾਇਕ ਭਰਾਜ ਨੇ ਨਗਰ ਕੌਂਸਲ ਨੂੰ 16 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਸਫ਼ਾਈ ਲਈ ਅਤਿ-ਆਧੁਨਿਕ ਮਸ਼ੀਨ, 7 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਟਰੈਕਟਰ ਅਤੇ ਆਵਾਰਾ ਪਸ਼ੂਧਨ ਫੜਨ ਲਈ 19 ਲੱਖ ਰੁਪਏ ਦੀ ਲਾਗਤ ਨਾਲ ਕੈਟਲ ਕੈਚਰ ਨਗਰ ਕੌਂਸਲ ਦੇ ਅਧਿਕਾਰੀਆਂ ਦੇ ਹਵਾਲੇ ਕੀਤਾ। ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਵਧੀਆ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਨੂੰ ਸਵੈ-ਚੱਲਿਤ ਆਧੁਨਿਕ ਵੈਕਿਉਮ ਮਸ਼ੀਨ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਸ਼ੀਨ ਨਾਲ ਸਫ਼ਾਈ ਦਾ ਕੰਮ ਹੋਰ ਸੁਚਾਰੂ ਢੰਗ ਨਾਲ ਕਰਵਾਉਣ ਵਿੱਚ ਮਦਦ ਮਿਲੇਗੀ ਅਤੇ ਸਫ਼ਾਈ ਵਰਕਰਾਂ ਉੱਪਰ ਵੀ ਕੰਮ ਦਾ ਬੋਝ ਘਟੇਗਾ। ਵਿਧਾਇਕ ਭਰਾਜ ਨੇ ਕਿਹਾ ਕਿ ਸਫ਼ਾਈ ਦੇ ਨਾਲ-ਨਾਲ ਸੜਕਾਂ ‘ਤੇ ਘੁੰਮਦੇ ਅਵਾਰਾ ਪਸ਼ੂਆਂ ਨੂੰ ਕਾਬੂ ਕਰਨ ਲਈ ਵੀ ਆਧੁਨਿਕ ਮਸ਼ੀਨ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਸੜਕਾਂ ‘ਤੇ ਅਵਾਰਾ ਘੁੰਮਣ ਵਾਲੇ ਪਸ਼ੂਆਂ ਨੂੰ ਫੜਨ ਲਈ 19 ਲੱਖ ਰੁਪਏ ਦੀ ਇਸ ਮਸ਼ੀਨ ਦੇ ਨਾਲ ਨਾਲ ਨਵਾਂ ਟਰੈਕਟਰ ਵੀ ਨਗਰ ਕੌਂਸਲ ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂਆਂ ਕਾਰਨ ਕਈ ਵਾਰ ਵੱਡੇ ਹਾਦਸੇ ਵਾਪਰਦੇ ਸਨ ਜਿਨ੍ਹਾਂ ਤੋਂ ਹੁਣ ਰਾਹਤ ਮਿਲੇਗੀ।ਵਿਧਾਇਕ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਆ ਰਹੀਆਂ ਸੀਵਰੇਜ ਦੀਆਂ ਦਿੱਕਤਾਂ ਦਾ ਵੀ ਜਲਦ ਨਿਪਟਾਰਾ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੀਵਰੇਜ਼ ਦੇ ਪਾਣੀ ਦੇ ਸਹੀ ਨਿਕਾਸ ਲਈ ਸ਼ਹਿਰ ਦੇ ਬਾਹਰ ਦੋ ਐਸ.ਟੀ.ਪੀਜ਼. ਦੇ ਨਿਰਮਾਣ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਦੂਸਰੇ ਦੀ ਜਲਦੀ ਹੀ ਕੀਤੀ ਜਾਵੇਗੀ ਸ਼ੁਰੂਆਤ। ਉਨ੍ਹਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਤਿਆਰ ਹੋਣ ਤੋਂ ਬਾਅਦ ਸ਼ਹਿਰ ਵਿੱਚ ਸੀਵਰੇਜ ਓਵਰਫਲੋ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ ਵੀ ਹਾਜ਼ਰ ਸਨ।

Related Post