
ਵਿਧਾਇਕ ਨਰਿੰਦਰ ਕੌਰ ਭਰਾਜ ਨੇ 9 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਅਤੇ
- by Jasbeer Singh
- March 31, 2025

ਵਿਧਾਇਕ ਨਰਿੰਦਰ ਕੌਰ ਭਰਾਜ ਨੇ 9 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਅਤੇ ਪ੍ਰਵਾਨਗੀ ਪੱਤਰ ਸੌਂਪੇ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਗ੍ਰਾਮ ਪੰਚਾਇਤਾਂ ਨੂੰ ਵਧ ਚੜ ਕੇ ਸਹਿਯੋਗ ਦੇਣ ਦਾ ਸੱਦਾ ਸੰਗਰੂਰ, 31 ਮਾਰਚ : ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਸੰਗਰੂਰ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਬਲਾਕ ਸੰਗਰੂਰ ਅਧੀਨ ਆਉਂਦੇ 9 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਲਗਭਗ 25 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਅਤੇ ਪ੍ਰਵਾਨਗੀ ਪੱਤਰ ਸੌਂਪੇ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਸੰਗਰੂਰ ਦੇ ਦਿਹਾਤੀ ਅਤੇ ਸ਼ਹਿਰੀ ਹਿੱਸਿਆਂ ਵਿੱਚ ਵੱਡੇ ਪੱਧਰ ਉੱਤੇ ਵਿਕਾਸ ਪ੍ਰੋਜੈਕਟ ਜਾਰੀ ਹਨ ਅਤੇ ਸਮੇਂ-ਸਮੇਂ ਤੇ ਗ੍ਰਾਮ ਪੰਚਾਇਤਾਂ ਨੂੰ ਫੰਡ ਵੀ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਬਕਾਇਆ ਕੰਮ ਤੇਜ਼ੀ ਨਾਲ ਨੇਪਰੇ ਚੜ੍ਹਾਏ ਜਾ ਸਕਣ । ਰੈਸਟ ਹਾਊਸ ਸੰਗਰੂਰ ਵਿਖੇ ਪਿੰਡ ਚੰਗਾਲ, ਬੰਗਾਵਾਲੀ, ਅਕੋਈ ਸਾਹਿਬ, ਅੰਧੇੜੀ, ਗੁਰਦਾਸਪੁਰਾ ਬਸਤੀ, ਮੁਹੰਮਦਪੁਰ ਰਸਾਲਦਾਰ ਛੰਨਾ, ਫਤਿਹਗੜ੍ਹ ਛੰਨਾ, ਭਿੰਡਰਾਂ ਅਤੇ ਕਲੋਦੀ ਦੀਆਂ ਗ੍ਰਾਮ ਪੰਚਾਇਤਾਂ ਨੂੰ ਗਰਾਂਟਾਂ ਦੇ ਚੈੱਕ ਅਤੇ ਪ੍ਰਵਾਨਗੀ ਪੱਤਰ ਸੌਪਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸਰਕਾਰੀ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ । ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਨਸ਼ਿਆਂ ਦੇ ਕਾਲੇ ਕਾਰੋਬਾਰ ਦਾ ਮੁਕੰਮਲ ਰੂਪ ਵਿੱਚ ਖਾਤਮਾ ਕਰਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਗ੍ਰਾਮ ਪੰਚਾਇਤਾਂ ਨੂੰ ਵੀ ਇਸ ਸਮਾਜਿਕ ਬੁਰਾਈ ਦਾ ਸਫਾਇਆ ਕਰਨ ਲਈ ਵਧ ਚੜ ਕੇ ਸਹਿਯੋਗ ਦੇਣਾ ਚਾਹੀਦਾ ਹੈ । ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸੰਗਰੂਰ ਗੁਰਦਰਸ਼ਨ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.