post

Jasbeer Singh

(Chief Editor)

Punjab

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 2 ਸਰਕਾਰੀ ਸਕੂਲਾਂ ਵਿੱਚ 32 ਲੱਖ ਰੁਪਏ ਦੀ ਲਾਗਤ ਵਾਲੇ ਵਿ

post-img

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 2 ਸਰਕਾਰੀ ਸਕੂਲਾਂ ਵਿੱਚ 32 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਦੇ ਉਪਰਾਲੇ ਸ਼ਲਾਘਾਯੋਗ : ਨਰਿੰਦਰ ਕੌਰ ਭਰਾਜ ਸੰਗਰੂਰ, 24 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਇੰਨੀ ਦਿਨੀ ਜੋਸ਼ੋ ਖਰੋਸ਼ ਨਾਲ ਚੱਲ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣ ਵਿੱਚ ਵਰਦਾਨ ਸਾਬਿਤ ਹੋ ਰਹੀ ਹੈ। ਇਹ ਪ੍ਰਗਟਾਵਾ ਹਲਕਾ ਸੰਗਰੂਰ ਤੋਂ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਸਰਕਾਰੀ ਮਿਡਲ ਸਕੂਲ ਪੁਲਿਸ ਲਾਈਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰਾਮ ਨਗਰ ਬਸਤੀ ਵਿਖੇ ਲਗਭਗ 32 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 20.86 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਮਾਡਲ ਸਕੂਲ ਦੇ ਸੁੰਦਰੀਕਰਨ ਪ੍ਰੋਜੈਕਟ ਅਤੇ ਦੋ ਕਮਰਿਆਂ ਦੀ ਉਸਾਰੀ ਕਰਵਾਈ ਗਈ ਹੈ । ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪਿਛਲੇ ਕਈ ਦਹਾਕਿਆਂ ਤੋਂ ਦਰਪੇਸ਼ ਮੁਸ਼ਕਲਾਂ ਦੇ ਸਥਾਈ ਹੱਲ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਦਿਲਚਸਪੀ ਨਾਲ ਉਪਰਾਲੇ ਕਰ ਰਹੀ ਹੈ ਅਤੇ ਸਾਨੂੰ ਇਸ ਗੱਲ ਦੀ ਬੇਹਦ ਖੁਸ਼ੀ ਹੈ ਕਿ ਸ਼ਾਨਦਾਰ ਸੁਵਿਧਾਵਾਂ, ਤਜਰਬੇਕਾਰ ਅਧਿਆਪਕਾਂ ਅਤੇ ਉਸਾਰੂ ਮਾਹੌਲ ਸਦਕਾ ਸਰਕਾਰੀ ਸਕੂਲ ਅਜੋਕੇ ਸਮੇਂ ਵਿੱਚ ਹਰ ਪੱਖੋਂ ਪ੍ਰਾਈਵੇਟ ਸਕੂਲਾਂ ਨੂੰ ਪਿੱਛੇ ਛੱਡਦੇ ਨਜ਼ਰ ਆ ਰਹੇ ਹਨ । ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਰਾਮ ਨਗਰ ਬਸਤੀ ਵਿਖੇ ਵੀ ਉਨ੍ਹਾਂ ਨੇ 11.18 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਵਿਕਾਸ ਕਾਰਜਾਂ ਦੇ ਉਦਘਾਟਨ ਦਾ ਸਿਲਸਿਲਾ ਲਗਾਤਾਰ ਚੱਲਦਾ ਰਹੇਗਾ ਅਤੇ ਇਸ ਦੌਰਾਨ ਸਕੂਲਾਂ ਵਿੱਚ ਹੋਰ ਲੋੜੀਂਦੇ ਸੁਧਾਰਾਂ ਲਈ ਵੀ ਉਹ ਨਿਰੰਤਰ ਫੀਡਬੈਕ ਲੈ ਰਹੇ ਹਨ ।

Related Post