
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਸ਼ਹਿਰ ‘ਚ ਇੱਕ ਕਰੋੜ ਰੁਪਏ ਤੋਂ ਵਧੇਰੇ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਕਰਵਾਈ
- by Jasbeer Singh
- January 3, 2025

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਸ਼ਹਿਰ ‘ਚ ਇੱਕ ਕਰੋੜ ਰੁਪਏ ਤੋਂ ਵਧੇਰੇ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ ਭਵਾਨੀਗੜ੍ਹ, 3 ਜਨਵਰੀ : ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਭਵਾਨੀਗੜ੍ਹ ਸ਼ਹਿਰ ‘ਚ ਸ਼ਹੀਦ ਭਗਤ ਸਿੰਘ ਚੌਕ ਸੰਗਤਸਰ ਅਤੇ ਜੋਗਿੰਦਰ ਨਗਰ ਤੋਂ ਇੱਕ ਕਰੋੜ ਤੋਂ ਵਧੇਰੇ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ । ਇਸ ਮੌਕੇ ਉਨ੍ਹਾਂ ਭਗਵਾਨ ਵਾਲਮੀਕਿ ਚੌਂਕ ਤੋਂ ਮਾਹੀਆਂ ਪੱਤੀ ਤੱਕ ਤਕਰੀਬਨ 46.20 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਉਣ, ਲਾਭ ਸਿੰਘ ਤੋਂ ਜੋਗਿੰਦਰ ਨਗਰ ਤੱਕ 30 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੀ ਉਸਾਰੀ ਅਤੇ ਬਲਿਆਲ ਰੋਡ ਤੋਂ ਸੰਗਤਸਰ ਨਗਰ ਤੱਕ ਤਕਰੀਬਨ 25 ਲੱਖ ਰੁਪਏ ਦੀ ਲਾਗਤ ਨਾਲ ਮੈਟਲਡ ਰੋਡ ਬਣਵਾਉਣ ਦਾ ਕੰਮ ਸ਼ੁਰੂ ਕਰਵਾਇਆ । ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਹਰ ਲੋੜੀਂਦੀ ਸੁਵਿਧਾ ਉਪਲਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਟੀਚੇ ਨੂੰ ਪੂਰਾ ਕਰਨ ਲਈ ਸਾਲਾਂ ਬੱਧੀ ਲਟਕੇ ਕੰਮ ਕਰਵਾਉਣੇ ਯਕੀਨੀ ਬਣਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸੰਗਤਸਰ ਤੋਂ ਹਰ ਸਾਲ ਨਗਰ ਕੀਰਤਨ ਨਿਕਲਦਾ ਹੈ ਪਰ ਕੱਚਾ ਰਸਤਾ ਹੋਣ ਕਾਰਨ ਸੰਗਤ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ ਜਿਸਦਾ ਹੁਣ ਪੱਕਾ ਹੱਲ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਲੋਕਾਂ ਨਾਲ ਵਿਤਕਰਾ ਕਰਕੇ ਵਿਕਾਸ ਦੇ ਕੰਮ ਉਲੀਕੇ ਜਾਂਦੇ ਸਨ ਪਰ ਹੁਣ ਸਭ ਦੇ ਕੰਮ ਬਿਨਾ ਕਿਸੇ ਸਿਫਾਰਸ਼ ਜਾਂ ਭ੍ਰਿਸ਼ਟਾਚਾਰ ਤੋਂ ਕਰਵਾਏ ਜਾਣੇ ਯਕੀਨੀ ਬਣਾਏ ਜਾ ਰਹੇ ਹਨ । ਵਿਧਾਇਕ ਭਰਾਜ ਨੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਤੋਂ ਪਹਿਲਾਂ ਵੀ ਭਵਾਨੀਗੜ੍ਹ ਸ਼ਹਿਰ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚ ਡਾ. ਅੰਬੇਦਕਰ ਦੇ ਨਾਂ ‘ਤੇ ਨਵੀਂ ਲਾਇਬਰੇਰੀ, ਪਾਰਕ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਲਾਕਾ ਵਾਸੀਆਂ ਲਈ ਸਿਹਤ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਸੱਤ ਕਰੋੜ ਰੁਪਏ ਦੀ ਲਾਗਤ ਨਾਲ ਸਥਾਨਕ ਹਸਪਤਾਲ ਦਾ ਆਧੁਨਿਕਿਕਰਨ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਆਧੁਨਿਕਿਕਰਨ ਤੋਂ ਬਾਅਦ ਇੱਥੇ ਵੀਹ ਨਵੇਂ ਬਿਸਤਰਿਆਂ ਦੀ ਥਾਂ ਅਤੇ ਵੱਖ-ਵੱਖ ਰੋਗਾਂ ਦੇ ਸਪੈਸ਼ਲਿਸਟ ਡਾਕਟਰ ਮਰੀਜ਼ਾਂ ਲਈ ਉਪਲਬਧ ਰਹਿਣਗੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਨਰਿੰਦਰ ਸਿੰਘ ਹਾਕੀ, ਚਮਨ ਲਾਲ ਲਾਲਕਾ, ਸੱਗੂ ਐਮ. ਸੀ, ਵਿਦਿਆ ਐਮ. ਸੀ., ਜਗਤਾਰ ਐਮ. ਸੀ, ਵਿੱਕੀ ਬਾਜਵਾ, ਰੌਸ਼ਨ ਲਾਲ, ਰਾਜ ਨਫਰੀਆ, ਵਿਕਰਮ ਨਕਟੇ, ਸਮੁੱਚੀ ਆਪ ਟੀਮ ਭਵਾਨੀਗੜ੍ਹ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.