
ਵਿਧਾਇਕ ਨਰਿੰਦਰ ਕੌਰ ਭਰਾਜ ਨੇ 'ਪੰਜਾਬ ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਪਿੰਡ ਭਿੰਡਰਾਂ ਵਿੱਚ ਆਯੋਜਿਤ ਲੋਕ ਸੁਵਿਧਾ
- by Jasbeer Singh
- July 17, 2024

ਵਿਧਾਇਕ ਨਰਿੰਦਰ ਕੌਰ ਭਰਾਜ ਨੇ 'ਪੰਜਾਬ ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਪਿੰਡ ਭਿੰਡਰਾਂ ਵਿੱਚ ਆਯੋਜਿਤ ਲੋਕ ਸੁਵਿਧਾ ਕੈਂਪ ਦਾ ਲਿਆ ਜਾਇਜ਼ਾ ਸੰਗਰੂਰ, 17 ਜੁਲਾਈ : ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਸਬ ਡਵੀਜ਼ਨ ਸੰਗਰੂਰ ਅਧੀਨ ਆਉਂਦੇ ਪਿੰਡ ਭਿੰਡਰਾਂ ਵਿੱਚ ਆਯੋਜਿਤ ਲੋਕ ਸੁਵਿਧਾ ਕੈਂਪ ਦਾ ਜਾਇਜ਼ਾ ਲਿਆ ਅਤੇ ਇਸ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਇਨ੍ਹਾਂ ਵਿੱਚੋਂ ਕਈ ਸ਼ਿਕਾਇਤਾਂ ਦਾ ਮੌਕੇ ਉੱਪਰ ਹੀ ਨਿਪਟਾਰਾ ਵੀ ਕਰਵਾਇਆ । ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਭਲਾਈ ਦੀ ਵਚਨਬੱਧਤਾ ਤਹਿਤ ਅਜਿਹੇ ਲੋਕ ਸੁਵਿਧਾ ਕੈਂਪਾਂ ਦੇ ਆਯੋਜਨ ਦਾ ਸਿਲਸਿਲਾ ਪੜਾਅਵਾਰ ਆਰੰਭ ਕੀਤਾ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਟਾਫ ਲੋਕਾਂ ਦੇ ਘਰਾਂ ਦੀਆਂ ਬਰੂਹਾਂ ਉੱਪਰ ਪਹੁੰਚ ਕੇ ਉਨ੍ਹਾਂ ਦੇ ਮਸਲੇ ਹੱਲ ਕਰ ਰਹੇ ਹਨ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਆਯੋਜਿਤ ਕੀਤੇ ਜਾ ਰਹੇ ਇਹਨਾਂ ਕੈਂਪਾਂ ਵਿੱਚ ਮਾਲ ਵਿਭਾਗ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸਹਿਕਾਰਤਾ ਵਿਭਾਗ, ਸਿੰਚਾਈ ਵਿਭਾਗ, ਜਲ ਸਪਲਾਈ ਤੇ ਸੀਵਰੇਜ ਬੋਰਡ ਅਤੇ ਹੋਰਨਾਂ ਅਹਿਮ ਵਿਭਾਗਾਂ ਦੇ ਨਾਲ-ਨਾਲ ਸੇਵਾ ਕੇਂਦਰਾਂ ਦੇ ਕਰਮਚਾਰੀ ਵੀ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਦੇ ਕੰਮ ਤਰਜੀਹੀ ਅਧਾਰ ਉਤੇ ਕਰਕੇ ਦੇ ਰਹੇ ਹਨ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਾਂਹਵਧੂ ਸੋਚ ਦਾ ਹੀ ਨਤੀਜਾ ਹੈ ਕਿ ਹੁਣ ਲੋਕਾਂ ਨੂੰ ਆਪਣੇ ਪ੍ਰਸ਼ਾਸਨਿਕ ਕੰਮ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਗੇੜੇ ਨਹੀਂ ਲਾਉਣੇ ਪੈਂਦੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਰਿਸ਼ਵਤਖੋਰੀ ਨੂੰ ਵੀ ਸਖਤੀ ਨਾਲ ਠੱਲ ਪਾਈ ਗਈ ਹੈ। ਇਸ ਮੌਕੇ ਵਿਧਾਇਕ ਨੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਨੂੰ ਇਹਨਾਂ ਸਕੀਮਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ ਵੀ ਹਾਜ਼ਰ ਸਨ ।