post

Jasbeer Singh

(Chief Editor)

Patiala News

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੁਨਾਮੀ ਗੇਟ ਵਿੱਚੋਂ ਲੰਘਦੇ ਬਰਸਾਤੀ ਨਾਲੇ ਉੱਤੇ ਜਾਲ ਲਵਾਉਣ ਲਈ ਪ੍ਰਕਿਰਿਆ ਆਰੰਭਣ ਦੀ ਹਦ

post-img

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੁਨਾਮੀ ਗੇਟ ਵਿੱਚੋਂ ਲੰਘਦੇ ਬਰਸਾਤੀ ਨਾਲੇ ਉੱਤੇ ਜਾਲ ਲਵਾਉਣ ਲਈ ਪ੍ਰਕਿਰਿਆ ਆਰੰਭਣ ਦੀ ਹਦਾਇਤ ਨਗਰ ਕੌਂਸਲ ਦੇ ਅਧਿਕਾਰੀਆਂ ਸਮੇਤ ਲਿਆ ਜਾਇਜ਼ਾ, ਦੁਕਾਨਦਾਰਾਂ ਨਾਲ ਵੀ ਕੀਤੀ ਗੱਲਬਾਤ ਸੰਗਰੂਰ, 3 ਅਗਸਤ : ਵਿਧਾਨ ਸਭਾ ਹਲਕਾ ਸੰਗਰੂਰ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਦੀ ਦਿੱਖ ਨੂੰ ਸੰਵਾਰਨ ਲਈ ਲਗਾਤਾਰ ਸਰਗਰਮ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਸਵੇਰੇ ਸੰਗਰੂਰ ਸ਼ਹਿਰ ਦੇ ਸੁਨਾਮੀ ਗੇਟ ਦਾ ਦੌਰਾ ਕਰਕੇ ਉਥੇ ਬਰਸਾਤੀ ਪਾਣੀ ਵਾਲੇ ਨਾਲੇ ਉੱਤੇ ਜਾਲ ਲਗਾਉਣ ਦੀ ਪ੍ਰਕਿਰਿਆ ਛੇਤੀ ਆਰੰਭਣ ਦੇ ਆਦੇਸ਼ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਦਿੱਤੇ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਬਸ ਅੱਡਾ ਸੰਗਰੂਰ ਦੇ ਨਜ਼ਦੀਕ ਬਣੇ ਬਰਸਾਤੀ ਨਾਲੇ ਨੂੰ ਢਕਣ ਲਈ ਵੀ ਜਾਲ ਲਗਾਉਣ ਦੀ ਹਦਾਇਤ ਕੀਤੀ ਤਾਂ ਜੋ ਕੂੜਾ ਕਰਕਟ ਇਸ ਨਾਲੇ ਦੇ ਨਿਕਾਸ ਵਿੱਚ ਰੁਕਾਵਟ ਪੈਦਾ ਨਾ ਕਰ ਸਕੇ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਉਹ ਸ਼ਹਿਰ ਵਾਸੀਆਂ ਅਤੇ ਵਪਾਰੀ ਮੰਡਲਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਪੜਾਅਵਾਰ ਢੰਗ ਨਾਲ ਉਪਰਾਲੇ ਕਰ ਰਹੇ ਹਨ ਅਤੇ ਬਹੁਤ ਜਲਦੀ ਹੀ ਸੰਗਰੂਰ ਵਾਸੀਆਂ ਨੂੰ ਇਹਨਾਂ ਦਹਾਕਿਆਂ ਪੁਰਾਣੀਆਂ ਸਮੱਸਿਆਵਾਂ ਤੋਂ ਮੁਕੰਮਲ ਤੌਰ 'ਤੇ ਰਾਹਤ ਮਿਲ ਜਾਵੇਗੀ । ਇਸ ਮੌਕੇ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਮੋਹਿਤ ਸ਼ਰਮਾ ਨੇ ਕਿਹਾ ਕਿ ਸ਼ਹਿਰ ਵਿੱਚ ਓਪਨ ਨਾਲੇ ਨੂੰ ਜਾਲ ਨਾਲ ਕਵਰ ਕਰਨ ਸਬੰਧੀ ਪ੍ਰਕਿਰਿਆ ਨੂੰ ਛੇਤੀ ਹੀ ਅਮਲੀ ਜਾਮਾ ਪਹਿਨਾ ਦਿੱਤਾ ਜਾਵੇਗਾ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਇਸ ਦੌਰਾਨ ਦੁਕਾਨਦਾਰਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਦਰਪੇਸ਼ ਹੋਰ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਅਤੇ ਦੁਕਾਨਦਾਰਾਂ ਲਈ ਕਿਸੇ ਢੁਕਵੀਂ ਜਗ੍ਹਾ ਦੀ ਚੋਣ ਕਰਕੇ ਪਬਲਿਕ ਟੋਆਇਲਟ ਬਣਾਉਣ ਸਬੰਧੀ ਵੀ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ । ਇਸ ਮੌਕੇ ਨਗਰ ਕੌਂਸਲ ਦੇ ਜੇ.ਈ ਲਾਲ ਸਿੰਘ ਤੇ ਸੈਨੀਟੇਸ਼ਨ ਸੁਪਰਡੈਂਟ ਜਸਵੀਰ ਸਿੰਘ ਵੀ ਹਾਜ਼ਰ ਸਨ ।

Related Post