post

Jasbeer Singh

(Chief Editor)

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਹਰ ਪਰਿਵਾਰ ਨੂੰ ਨਸ਼ਾ ਮੁਕਤੀ ਯਾਤਰਾ ਨਾਲ ਜੁੜਨ ਦਾ ਸੱਦਾ

post-img

-ਨਸ਼ਾ ਮੁਕਤੀ ਯਾਤਰਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਹਰ ਪਰਿਵਾਰ ਨੂੰ ਨਸ਼ਾ ਮੁਕਤੀ ਯਾਤਰਾ ਨਾਲ ਜੁੜਨ ਦਾ ਸੱਦਾ ਡਿਫੈਂਸ ਕਮੇਟੀਆਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਨਾਲ ਨਿਭਾਉਣ ਪਿੰਡਾਂ ਵਿੱਚ ਲੋਕਾਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ ਸੰਗਰੂਰ, 19 ਮਈ : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਸੋਚ ਉੱਤੇ ਪਹਿਰਾ ਦਿੰਦੇ ਹੋਏ ਵਿਧਾਨ ਸਭਾ ਹਲਕਾ ਸੰਗਰੂਰ ਦੇ ਹਰ ਇੱਕ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ-ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਇਸ ਗੱਲ ਦਾ ਸਬੂਤ ਦੇ ਰਹੀ ਹੈ ਕਿ ਲੋਕ, ਮਾਨ ਸਰਕਾਰ ਦੀ ਸੋਚ 'ਤੇ ਪੂਰੀ ਨਿਡਰਤਾ ਨਾਲ ਪਹਿਰਾ ਦੇ ਰਹੇ ਹਨ। ਇਹ ਪ੍ਰਗਟਾਵਾ ਹਲਕਾ ਸੰਗਰੂਰ ਦੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਹਲਕੇ ਦੇ ਪਿੰਡ ਪਿੰਡ ਕਾਲਾਝਾੜ ਕਲਾਂ, ਚੰਨੋ ਅਤੇ ਭੜੋਂ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਆਯੋਜਿਤ ਜਾਗਰੂਕਤਾ ਸਭਾਵਾਂ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਦ੍ਰਿੜਤਾ ਨਾਲ ਪ੍ਰਣ ਕਰਨ ਅਤੇ ਉਸ ਪ੍ਰਣ ਨੂੰ ਨਿਭਾਉਣ ਵਿੱਚ ਕਿਸੇ ਵੀ ਨਾਗਰਿਕ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਹਲਕਾ ਵਿਧਾਇਕ ਨੇ ਕਿਹਾ ਕਿ ਹਲਕੇ ਦੇ ਹਰ ਇੱਕ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਇਹ ਡਿਫੈਂਸ ਕਮੇਟੀਆਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ 'ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ। ਉਹਨਾਂ ਕਿਹਾ ਕਿ ਜਾਗਰੂਕਤਾ ਸਭਾਵਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ ਮਿੱਤਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ। ਵਿਧਾਇਕ ਨੇ ਆਪਣੇ ਦੌਰੇ ਦੌਰਾਨ ਹਰ ਪਿੰਡ, ਹਰ ਪਰਿਵਾਰ ਅਤੇ ਹਰ ਨੌਜਵਾਨ ਨੂੰ ਨਸ਼ਾ ਮੁਕਤੀ ਯਾਤਰਾ ਨਾਲ ਜੁੜਨ ਦਾ ਸੱਦਾ ਦਿੱਤਾ। ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ। ਅੱਜ ਹਲਕਾ ਸੁਨਾਮ ਦੇ ਪਿੰਡਾਂ ਕਨੋਈ, ਤੁੰਗਾਂ ਅਤੇ ਕੁਲਾਰ ਖੁਰਦ ਵਿਖੇ ਵੀ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਪੰਚ ਸਰਪੰਚ ਅਤੇ ਵੱਡੀ ਗਿਣਤੀ ਲੋਕ ਹਾਜ਼ਰ ਸਨ।

Related Post

Instagram