
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਹਰਦਿੱਤਪੁਰਾ ਅਤੇ ਬਟਰਿਆਣਾ ਵਿਖੇ ਕਰੀਬ 02 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਪਾਈਆ
- by Jasbeer Singh
- June 6, 2025

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਹਰਦਿੱਤਪੁਰਾ ਅਤੇ ਬਟਰਿਆਣਾ ਵਿਖੇ ਕਰੀਬ 02 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਪਾਈਆਂ ਜਾ ਰਹੀਆਂ ਪਾਈਪਲਾਈਨਾਂ ਦੇ ਕੰਮ ਦਾ ਲਿਆ ਜਾਇਜ਼ਾ ਪ੍ਰੋਜੈਕਟ ਪੂਰਾ ਹੋਣ ਨਾਲ ਕਰੀਬ 380 ਹੈਕਟੇਅਰ ਰਕਬੇ ਨੂੰ ਮਿਲੇਗੀ ਨਹਿਰੀ ਪਾਣੀ ਦੀ ਸਹੂਲਤ ਕਿਹਾ; ਵਿਕਾਸ ਕਾਰਜਾਂ ਦੀ ਗੁਣਵੱਤਾ ਸਬੰਧੀ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਭਵਾਨੀਗੜ੍ਹ, 06 ਜੂਨ :" ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਹਰਦਿੱਤਪੁਰਾ ਅਤੇ ਬਟਰਿਆਣਾ ਵਿਖੇ ਨਹਿਰੀ ਪਾਣੀ ਦੀ ਸਪਲਾਈ ਲਈ ਕਰੀਬ 02 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਪਾਈਆਂ ਜਾ ਰਹੀਆਂ ਪਾਈਪਲਾਈਨਾਂ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿਨ ਰਾਤ ਇੱਕ ਕਰਕੇ ਵੱਡੇ ਪੱਧਰ ਉੱਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਪਰ ਵਿਕਾਸ ਕਾਰਜਾਂ ਦੀ ਗੁਣਵੱਤਾ ਸਬੰਧੀ ਕਿਸੇ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਇਹ ਪ੍ਰੋਜੈਕਟ ਪੂਰਾ ਹੋਣ ਨਾਲ ਕਰੀਬ 380 ਹੈਕਟੇਅਰ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ। ਸ਼੍ਰੀਮਤੀ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ‘ਆਪ’ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਲਗਾਤਾਰ ਕਾਰਜ ਜਾਰੀ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਨਹਿਰੀ ਪਾਣੀ ਲਈ ਪਾਈਪਾਂ ਪਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਸੰਗਰੂਰ ਵਿੱਚ ਵੱਡੇ ਪੱਧਰ ਉੱਤੇ ਵਿਕਾਸ ਕਾਰਜ ਜਾਰੀ ਹਨ ਤੇ ਸਾਰੇ ਕੰਮ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਲਕੇ ਵਿੱਚ ਜਿਹੜੇ ਵੀ ਵਿਕਾਸ ਕਾਰਜ ਹੋ ਰਹੇ ਹਨ, ਉਹਨਾਂ ਉੱਤੇ ਉਹ ਖੁਦ ਵੀ ਨਜ਼ਰ ਰੱਖਣ, ਜੇਕਰ ਕਿਤੇ ਕੋਈ ਕਮੀਂ ਸਾਹਮਣੇ ਆਉਂਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਸ਼੍ਰੀਮਤੀ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਪੰਜਾਬ ਦਾ ਨਹਿਰੀ ਪਾਣੀ ਹਰ ਕਿਸਾਨ ਦੇ ਖੇਤ ਤਕ ਪੁਜਦਾ ਕੀਤਾ ਜਾਵੇ। ਇਸ ਸਦਕਾ ਜਿੱਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ, ਉੱਥੇ ਕਿਸਾਨਾਂ ਦੇ ਪੈਸੇ ਦੀ ਬੱਚਤ ਹੋਵੇਗੀ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ। ਇਸ ਮੌਕੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਅਹੁਦੇਦਾਰ, ਪਤਵੰਤੇ ਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.