post

Jasbeer Singh

(Chief Editor)

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੁਨਾਮ ਰੋਡ 'ਤੇ ਪੈਂਦੀ ਡਰੇਨ ਦੀ ਸਫਾਈ ਕਰਵਾਈ ਸ਼ੁਰੂ

post-img

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੁਨਾਮ ਰੋਡ 'ਤੇ ਪੈਂਦੀ ਡਰੇਨ ਦੀ ਸਫਾਈ ਕਰਵਾਈ ਸ਼ੁਰੂ ਕਰੀਬ 15 ਦਿਨ ਵਿੱਚ ਮੁਕੰਮਲ ਹੋਵੇਗਾ ਕੰਮ ਸੰਗਰੂਰ, 20 ਜੂਨ : ਬਰਸਾਤਾਂ ਦੇ ਮੱਦੇਨਜ਼ਰ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਇੱਥੇ ਪਾਮ ਸਿਟੀ ਨੇੜੇ ਸੁਨਾਮ ਰੋਡ 'ਤੇ ਪੈਂਦੀ ਡਰੇਨ ਦੀ ਸਫਾਈ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਹਲਕਾ ਵਿਧਾਇਕ ਨੇ ਦੱਸਿਆ ਕਿ ਬਰਸਾਤਾਂ ਦੇ ਮੱਦੇਨਜ਼ਰ ਪਾਣੀ ਦੀ ਚੰਗੀ ਤਰ੍ਹਾਂ ਨਿਕਾਸੀ ਹਿਤ ਇਹ ਕੰਮ ਕੀਤਾ ਜਾ ਰਿਹਾ ਹੈ, ਜਿਹੜਾ ਕਿ ਕਰੀਬ 15 ਦਿਨ ਵਿੱਚ ਮੁਕੰਮਲ ਕਰ ਲਿਆ ਜਾਵੇਗਾ । ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਬਰਸਾਤਾਂ ਦੌਰਾਨ ਲੋਕਾਂ ਨੂੰ ਪਾਣੀ ਦੀ ਨਿਕਾਸੀ ਬਾਬਤ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸ਼੍ਰੀਮਤੀ ਭਰਾਜ ਨੇ ਮੌਕੇ ਉੱਤੇ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਅਕਸਰ ਪਾਣੀ ਦੇ ਨਿਕਾਸੀ ਸਾਧਨਾਂ ਵਿੱਚ ਉੱਗੀ ਘਾਹ-ਬੂਟੀ ਕਾਰਨ ਪਾਣੀ ਦੇ ਵਹਾਅ ਵਿੱਚ ਦਿੱਕਤ ਆਉਂਦੀ ਹੈ, ਜਿਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸੰਭਾਵੀ ਹੜ੍ਹਾਂ ਬਾਬਤ ਲੋਕਾਂ ਦੀਆਂ ਜ਼ਰੂਰਤਾਂ ਦਾ ਧਿਆਨ ਰੱਖਦੇ ਹੋਏ ਲੋੜ ਅਨੁਸਾਰ ਸਾਰੇ ਪ੍ਰਬੰਧ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ । ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਦੇ ਹਾਲਾਤ ਦਾ ਸਾਹਮਣਾ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਮਾਨਸੂਨ ਤੋਂ ਪਹਿਲਾਂ ਸ਼ਹਿਰਾਂ ਅਤੇ ਪਿੰਡਾਂ ਦੀਆਂ ਡਰੇਨੇਜ਼ ਅਤੇ ਸੀਵਰੇਜ ਦੀ ਸਫ਼ਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ, ਇਸ ਲਈ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ । ਇਸ ਮੌਕੇ ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ, ਕਾਰਜ ਸਾਧਕ ਅਫਸਰ ਅਸ਼ਵਨੀ ਕੁਮਾਰ, ਨਗਰ ਕੌਂਸਲ ਦੇ ਅਹੁਦੇਦਾਰ, ਕੌਂਸਲਰਾਂ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸ਼ਹਿਰ ਵਾਸੀ ਹਾਜ਼ਰ ਸਨ।

Related Post

Instagram